ਪੜਚੋਲ ਕਰੋ
Advertisement
Punjab Politics: 'ਸਿਹਤ ਢਾਂਚੇ ਨੂੰ ਤਹਿਸ-ਨਹਿਸ ਕਰ ਰਹੀ ਪੰਜਾਬ ਸਰਕਾਰ', ਕੇਂਦਰ ਤੇ 'ਆਪ' ਦੀ ਲੜਾਈ 'ਚ ਗਰੀਬਾਂ ਦਾ ਨੁਕਸਾਨ: ਡਾ. ਚੀਮਾ
Punjab News: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ 'ਤੇ ਕਈ ਗੰਭੀਰ ਦੋਸ਼ ਲਾਏ ਹਨ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਾਮ ਬਦਲਣ ਦੀ ਮੁਹਿੰਮ ਪੰਜਾਬੀਆਂ ਨੂੰ
ਸ਼ੰਕਰ ਦਾਸ ਦੀ ਰਿਪੋਰਟ
Punjab News: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ 'ਤੇ ਕਈ ਗੰਭੀਰ ਦੋਸ਼ ਲਾਏ ਹਨ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਾਮ ਬਦਲਣ ਦੀ ਮੁਹਿੰਮ ਪੰਜਾਬੀਆਂ ਨੂੰ ਮਹਿੰਗੀ ਪੈ ਰਹੀ ਹੈ ਤੇ ਕੇਂਦਰ ਸਰਕਾਰ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਰਮਿਆਨ ਬੇਲੋੜੀ ਹੈਂਕੜਬਾਜ਼ੀ ਦੀ ਲੜਾਈ ਦਾ ਖਾਮਿਆਜ਼ਾ ਗਰੀਬ ਮਰੀਜ਼ਾਂ ਨੂੰ ਭੁਗਤਣਾ ਪਵੇਗਾ। ਇਸ 'ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ।
ਹੈਲਥ ਵੈੱਲਨੈੱਸ ਕਲੀਨਿਕਾਂ ਦਾ ਨਾਂ ਬਦਲ ਕੇ ਆਮ ਆਦਮੀ ਕਲੀਨਿਕ ਰੱਖਣ ਕਾਰਨ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਤਹਿਤ ਆਉਣ ਵਾਲੀ 546 ਕਰੋੜ ਰੁਪਏ ਦੀ ਅਗਲੀ ਕਿਸ਼ਤ ਰੋਕਣ ਦੇ ਫੈਸਲੇ 'ਤੇ ਪ੍ਰਤੀਕਰਮ ਦਿੰਦਿਆਂ ਸੀਨੀਅਰ ਅਕਾਲੀ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਐਨ.ਐਚ.ਐਮ. ਤਹਿਤ ਸੂਬੇ ਨੂੰ 546 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਨਹੀਂ ਕੀਤੀ ਗਈ ਤਾਂ ਸੂਬੇ ਦੇ ਸਮੁੱਚੇ ਸਿਹਤ ਖੇਤਰ ਨੂੰ ਭਾਰੀ ਨੁਕਸਾਨ ਹੋਵੇਗਾ।
ਇਹ ਵੀ ਪੜ੍ਹੋ : ਪ੍ਰਦਰਸ਼ਨਕਾਰੀਆਂ ਨੇ ਰੋਕੇ ਟੋਲ ਪਲਾਜ਼ੇ, NHAI ਨੇ ਹਾਈਕੋਰਟ 'ਚ ਘੜੀਸੀ ਪੰਜਾਬ ਸਰਕਾਰ, ਅੱਜ ਹੋਵੇਗੀ ਸੁਣਵਾਈ
ਸਿਹਤ ਢਾਂਚੇ ਨੂੰ ਤਹਿਸ ਨਹਿਸ ਕਰਨ ਦਾ ਦੋਸ਼
ਸਿਹਤ ਢਾਂਚੇ ਨੂੰ ਤਹਿਸ ਨਹਿਸ ਕਰਨ ਦਾ ਦੋਸ਼
ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮਹਿੰਗੀ ਕੀਮਤ 'ਤੇ ਨਾਮ ਬਦਲਣ ਦੀ ਮੁਹਿੰਮ ਚਲਾ ਕੇ 'ਆਪ' ਸਰਕਾਰ ਨੇ ਪੇਂਡੂ ਡਿਸਪੈਂਸਰੀਆਂ ਦਾ ਨਾਮ ਬਦਲ ਕੇ ਆਮ ਆਦਮੀ ਕਲੀਨਿਕਾਂ 'ਤੇ ਰੱਖ ਕੇ ਸਿਹਤ ਢਾਂਚੇ ਨੂੰ ਤਹਿਸ ਨਹਿਸ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਦਾ ਬੁਰਾ ਹਾਲ ਹੈ। ਲੀਡਰਸ਼ਿਪ ਦੇ ਮਨ ਦੀ ਤਸੱਲੀ ਲਈ ਹਸਪਤਾਲਾਂ ਵਿੱਚ ਕੰਮ ਕਰਦੇ ਡਾਕਟਰਾਂ ਨੂੰ ਗ੍ਰੇਡ ਦਿੱਤਾ ਗਿਆ ਤੇ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਤੇ ਐਮਰਜੈਂਸੀ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ। ਅਕਾਲੀ ਆਗੂ ਨੇ ਕਿਹਾ ਕਿ ਕਲੀਨਿਕਾਂ ਵਿੱਚ ਸਟਾਫ਼ ਦੀ ਭਰਤੀ ਨਾ ਹੋਣ ਕਾਰਨ ਮੌਜੂਦਾ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਐਨਐਚਐਮ ਪ੍ਰਾਜੈਕਟਾਂ ਦੇ ਫੰਡਾਂ ਨੂੰ ਡਾਇਵਰਟ ਕਰਕੇ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿਸ ਦਾ ਐਨਐਚਐਮ ਮੁਲਾਜ਼ਮਾਂ ’ਤੇ ਮਾੜਾ ਅਸਰ ਪਵੇਗਾ ਅਤੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ : ਲਖਬੀਰ ਲੰਡਾ ਪੰਜਾਬ 'ਚ ਕਰਵਾ ਰਿਹੈ ਧਮਾਕੇ ! NIA ਨੇ ਸਿਰ 'ਤੇ ਰੱਖਿਆ ਇਨਾਮ
ਕੇਂਦਰ ਤੇ ਰਾਜਾਂ ਦੇ ਸਬੰਧਾਂ ਵਿੱਚ ਵਧਿਆ ਤਣਾਅ
ਡਾਕਟਰ ਚੀਮਾ ਨੇ ਕਿਹਾ ਕਿ ਇਸ ਕਦਮ ਨਾਲ ਕੇਂਦਰ-ਰਾਜ ਸਬੰਧਾਂ ਵਿੱਚ ਤਣਾਅ ਪੈਦਾ ਹੋ ਗਿਆ ਹੈ ,ਜੋ ਸੂਬੇ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਹੋਰ ਵਿਕਾਸ ਪ੍ਰਾਜੈਕਟ ਵੀ ਪ੍ਰਭਾਵਿਤ ਹੋਣਗੇ ਕਿਉਂਕਿ 'ਆਪ' ਸਰਕਾਰ ਨੇ ਲੋਕਾਂ ਦੀ ਬਜਾਏ ਪਾਰਟੀ ਦਾ ਅਕਸ ਉੱਚਾ ਚੁੱਕਣ ਲਈ ਕੇਂਦਰੀ ਫੰਡਾਂ ਦੀ ਦੁਰਵਰਤੋਂ ਕੀਤੀ ਹੈ। ਡਾ.ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਆਪਣੀਆਂ ਤਰਜੀਹਾਂ ਤੈਅ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪ੍ਰਾਇਮਰੀ ਮੈਡੀਕਲ ਸੈਂਟਰਾਂ ਦੀ ਬਜਾਏ ਸੁਪਰ ਸਪੈਸ਼ਲਿਟੀ ਸੇਵਾਵਾਂ ਸਮੇਤ ਤੀਸਰੀ ਦੇਖਭਾਲ ਸਹੂਲਤਾਂ ਦਾ ਵਿਸਤਾਰ ਕੀਤਾ ਜਾਵੇ। ਸਰਕਾਰ ਨੂੰ ਡਰਾਮੇਬਾਜ਼ੀ ਬੰਦ ਕਰਨੀ ਚਾਹੀਦੀ ਹੈ ਅਤੇ ਸੂਬੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਕਾਰੋਬਾਰ
ਲੁਧਿਆਣਾ
Advertisement