Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਿਚ ਕਟੌਤੀ ਕੀਤੀ ਹੈ ,ਜਿਸ ਨਾਲ ਆਮ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ।

Punjab News : ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਿਚ ਕਟੌਤੀ ਕੀਤੀ ਹੈ ,ਜਿਸ ਨਾਲ ਆਮ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ ਵਿਚ 1.5 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਹੈ।
ਜਾਣਕਾਰੀ ਅਨੁਸਾਰ ਘਰੇਲੂ ਖਪਤਕਾਰਾਂ ਲਈ 1.5 ਰੁਪਏ ਪ੍ਰਤੀ ਯੁਨਿਟ ਤੱਕ ਕੀਮਤਾਂ ’ਚ ਕਟੌਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਦੁਕਾਨਾਂ ਤੇ ਵਪਾਰਕ ਦੁਕਾਨਾਂ ਤੇ ਯੂਨਿਟਾਂ ਲਈ 79 ਪੈਸੇ ਪ੍ਰਤੀ ਯੁਨਿਟ ਤੱਕ ਰੇਟ ਘਟਾ ਦਿੱਤੇ ਗਏ ਹਨ। ਉਦਯੋਗਿਕ ਇਕਾਈਆਂ ਲਈ ਬਿਜਲੀ ਦਰਾਂ ਵਿਚ 74 ਪੈਸੇ ਪ੍ਰਤੀ ਯੂਨਿਟ ਦੀ ਕਮੀ ਕੀਤੀ ਗਈ ਹੈ।
ਈ.ਵੀ. ਚਾਰਜਿੰਗ ਸਟੇਸ਼ਨਾਂ ਲਈ ਬਿਜਲੀ ਦਰਾਂ ਨੂੰ 5 ਰੁਪਏ ਪ੍ਰਤੀ ਯੂਨਿਟ ਤੱਕ ਘਟਾ ਦਿੱਤਾ ਗਿਆ ਹੈ, ਜੋ ਕਿ ਦੇਸ਼ ਵਿਚ ਸਭ ਤੋਂ ਘੱਟ ਹੈ। ਨਵੇਂ ਟੈਰਿਫ ਆਰਡਰ ਵਿਚ ਕਿਹਾ ਗਿਆ ਹੈ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੀ.ਐਸ.ਪੀ.ਸੀ.ਐਲ. ਪਹਿਲੀ ਵਾਰ ਇਕ ਕੁਸ਼ਲ ਅਤੇ ਲਾਭਕਾਰੀ ਕੰਪਨੀ ਬਣ ਗਈ ਹੈ।
ਦੱਸ ਦੇਈਏ ਕਿ ਨਵੇਂ ਟੈਰਿਫ 1 ਅਪ੍ਰੈਲ ਤੋਂ ਲਾਗੂ ਕੀਤੇ ਜਾਣਗੇ। ਜਾਰੀ ਆਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੀਐਸਪੀਸੀਐਲ ਪਹਿਲੀ ਵਾਰ ਇੱਕ ਕੁਸ਼ਲ ਅਤੇ ਲਾਭਕਾਰੀ ਕੰਪਨੀ ਬਣੀ। ਪੀਐਸਪੀਸੀਐਲ ਨੂੰ ਵਿੱਤੀ ਸਾਲ 2024-25 ਵਿੱਚ ਏ+ ਰੇਟਿੰਗ ਅਤੇ ₹2634 ਕਰੋੜ ਦਾ ਮੁਨਾਫਾ ਮਿਲਿਆ ਹੈ। ਇਹ ਮਾਨ ਸਰਕਾਰ ਦੇ ਯਤਨਾਂ ਦਾ ਨਤੀਜਾ ਹੈ।
ਟ੍ਰੈਂਡਿੰਗ ਟੌਪਿਕ






















