Punjab News: ਭਗਵੰਤ ਮਾਨ ਸਰਕਾਰ ਰੋਜ਼ਾਨਾ ਚੁੱਕ ਰਹੀ 100 ਕਰੋੜ ਰੁਪਏ ਦਾ ਕਰਜ਼ਾ: ਸੁਨੀਲ ਜਾਖੜ ਦਾ ਵੱਡਾ ਦਾਅਵਾ
Punjab News: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਰੋਜ਼ਾਨਾ ਔਸਤਨ 100 ਕਰੋੜ ਰੁਪਏ ਦਾ ਕਰਜ਼ਾ ਚੁੱਕ ਰਹੀ ਹੈ ਤੇ ਅਪਰੈਲ ਤੋਂ ਜੁਲਾਈ ਤੱਕ ਦੇ ਚਾਰ ਮਹੀਨਿਆਂ ਵਿਚ 11,718 ਕਰੋੜ ਕਰਜ਼ਾ ਚੁੱਕਿਆ ਗਿਆ ਹੈ।
Punjab News: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਰੋਜ਼ਾਨਾ ਔਸਤਨ 100 ਕਰੋੜ ਰੁਪਏ ਦਾ ਕਰਜ਼ਾ ਚੁੱਕ ਰਹੀ ਹੈ ਤੇ ਅਪਰੈਲ ਤੋਂ ਜੁਲਾਈ ਤੱਕ ਦੇ ਚਾਰ ਮਹੀਨਿਆਂ ਵਿਚ 11,718 ਕਰੋੜ ਕਰਜ਼ਾ ਚੁੱਕਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹਰ ਪੰਜਾਬੀ ਸਿਰ ਕਰਜ਼ਾ ਚੜ੍ਹ ਰਿਹਾ ਹੈ।
ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ 12 ਹਜ਼ਾਰ ਕਰੋੜ ਦੇ ਕਰਜ਼ੇ ’ਚੋਂ 900 ਕਰੋੜ ਰੁਪਏ ਹੀ ਉਸਾਰੀ ਦੇ ਕੰਮ ਵਿੱਚ ਲਾਏ ਹਨ। ਚਲੰਤ ਵਿੱਤੀ ਸਾਲ ਦੇ ਅਖੀਰ ਤੱਕ ਸਰਕਾਰ ਨੇ 35 ਹਜ਼ਾਰ ਕਰੋੜ ਰੁਪਏ ਹੋਰ ਚੁੱਕ ਲੈਣਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਪਣੇ ਪੰਜ ਸਾਲਾਂ ਵਿੱਚ ਨਵਾਂ ਪੌਣੇ ਦੋ ਲੱਖ ਕਰੋੜ ਦਾ ਕਰਜ਼ਾ ਹੋਰ ਚਾੜ੍ਹ ਦੇਣਾ ਹੈ।
ਦਰਅਸਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਸਿਰ ਚੜ੍ਹੇ 50 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਉਂਗਲ ਧਰੇ ਜਾਣ ਮਗਰੋਂ ਪੰਜਾਬ ਦੀ ਸਿਆਸਤ ਭਖ਼ ਗਈ ਹੈ। ਵਿਰੋਧੀ ਧਿਰਾਂ ਦੇ ਆਗੂਆਂ ਨੇ ‘ਆਪ’ ਸਰਕਾਰ ਨੂੰ ਇਸ ਮਾਮਲੇ ’ਤੇ ਘੇਰਨਾ ਸ਼ੁਰੂ ਕਰ ਦਿੱਤਾ ਹੈ ਜਦਕਿ ਮੌਜੂਦਾ ਸਰਕਾਰ ਨੇ ਪੰਜਾਬ ’ਤੇ ਚੜ੍ਹੇ ਕਰਜ਼ੇ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਿਰ ਕਰਜ਼ਾ ਵਿਰਾਸਤ ਵਿਚ ਮਿਲਿਆ ਹੈ ਤੇ ‘ਰਾਜ ਨਹੀਂ ਸੇਵਾ’ ਵਾਲਿਆਂ ਨੇ ਇਹ ਕਰਜ਼ਾ ਦਿੱਤਾ ਹੈ।
ਉਧਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੇ ਕਰਜ਼ੇ ਦਾ ਮੂਲ ਤੇ ਵਿਆਜ ਵੀ ਭਰ ਰਹੀ ਹੈ। ਉਨ੍ਹਾਂ ਕਿਹਾ ਕਿ ਲੰਮਾ ਸਮਾਂ ਪੰਜਾਬ ’ਤੇ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਹੀ ਪੰਜਾਬ ’ਤੇ ਕਰਜ਼ਾ ਚੜ੍ਹਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਰਾਜਪਾਲ ਕੇਂਦਰ ਤੋਂ ਦਿਹਾਤੀ ਵਿਕਾਸ ਫੰਡ ਰਿਲੀਜ਼ ਕਰਾਉਣਗੇ ਤਾਂ ਪੰਜਾਬ ਸਰਕਾਰ ਸੁਪਰੀਮ ਕੋਰਟ ’ਚੋਂ ਕੇਸ ਵਾਪਸ ਲੈ ਲਵੇਗੀ।
ਇਹ ਵੀ ਪੜ੍ਹੋ: Asian Games 2023: ਭਾਰਤ ਨੇ ਜਿੱਤਿਆ ਗੋਲਡ ਮੈਡਲ, 10 ਮੀਟਰ ਏਅਰ ਰਾਈਫਲ 'ਚ ਨਿਸ਼ਾਨੇਬਾਜ਼ਾਂ ਨੇ ਤੋੜਿਆ ਚੀਨ ਦਾ ਵਿਸ਼ਵ ਰਿਕਾਰਡ
ਦਰਅਸਲ ਦੇਖਿਆ ਜਾਵੇ ਤਾਂ ‘ਆਪ’ ਸਰਕਾਰ ਨੇ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਣ ਦੇ ਅੰਕੜੇ ਤੋਂ ਇਨਕਾਰ ਤਾਂ ਨਹੀਂ ਕੀਤਾ ਹੈ ਪਰ ਇਸ ਦਾ ਠੀਕਰਾ ਪੁਰਾਣੀਆਂ ਸਰਕਾਰਾਂ ਸਿਰ ਭੰਨ੍ਹਿਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਕਰਜ਼ੇ ਬਾਰੇ ਸੁਆਲਾਂ ਦੇ ਜੁਆਬ ਹੁਣ ਮੁੱਖ ਮੰਤਰੀ ਨੂੰ ਦੇਣੇ ਚਾਹੀਦੇ ਹਨ। ਕਰਜ਼ੇ ਦੇ ਅੰਕੜੇ ਤੋਂ ਸਾਫ਼ ਹੈ ਕਿ ਪੰਜਾਬ ਵਿੱਤੀ ਸੰਕਟ ਵਿਚ ਹੈ। ਉਨ੍ਹਾਂ ਕਿਹਾ ਕਿ ਮੁਫ਼ਤਖ਼ੋਰੀ ਦੀ ਸਿਆਸਤ ਤੇ ਕੁਰੱਪਸ਼ਨ ਇਸ ਕਰਜ਼ੇ ਦੀ ਦੇਣ ਹੈ।
ਇਹ ਵੀ ਪੜ੍ਹੋ: WHO Alert: ਕੋਵਿਡ ਮਹਾਮਾਰੀ ਤੋਂ 20 ਗੁਣਾ ਵੱਡੀ ਨਵੀਂ ਬਿਮਾਰੀ ਆਈ, WHO ਦਾ ਅਲਰਟ- 5 ਕਰੋੜ ਲੋਕਾਂ ਦੀ ਹੋ ਸਕਦੀ ਮੌਤ