Punjab News: ਪੰਜਾਬ ਸਰਕਾਰ ਵਲੋਂ ਨਵੇਂ ਮੁਲਾਜ਼ਮਾਂ ਅਤੇ ਅਫਸਰਾਂ ਦੀਆਂ ਬਦਲੀਆਂ ਨੂੰ ਲੈਕੇ ਨਵੇਂ ਫੁਰਮਾਨ ਜਾਰੀ ਕੀਤੇ ਗਏ ਹਨ।
ਇਨ੍ਹਾਂ ਹੁਕਮਾਂ ਦੇ ਅਨੁਸਾਰ ਮੁਲਾਜ਼ਮਾਂ ਅਤੇ ਅਫਸਰਾਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਦਾ ਸਮਾਂ 23 ਜੂਨ ਤੋਂ ਲੈਕੇ 1 ਅਗਸਤ ਤੱਕ ਨਿਰਧਾਰਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਬਦਲੀਆਂ ਅਤੇ ਤਾਇਨਾਤੀਆਂ ਪਰਸੋਨਲ ਵਿਭਾਗ ਵਲੋਂ ਜਾਰੀ ਟਰਾਂਸਫਰ ਪਾਲਿਸੀ ਮਿਤੀ 23-04-2018 'ਚ ਕੀਤੇ ਗਏ ਉਪਬੰਧਾਂ ਅਨੁਸਾਰ ਹੀ ਕੀਤੀਆਂ ਜਾ ਸਕਣਗੀਆਂ। ਭਗਵੰਤ ਮਾਨ ਦੀ ਸਰਕਾਰ ਦਾ ਕਹਿਣਾ ਹੈ ਕਿ ਇੱਕ ਅਗਸਤ ਤੋਂ ਬਾਅਦ ਆਮ ਬਦਲੀਆਂ ‘ਤੇ ਪੂਰੀ ਤਰ੍ਹਾਂ ਰੋਕ ਹੋਵੇਗੀ।