ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟਰਾਂ ਲਈ ਭਗਵੰਤ ਮਾਨ ਸਰਕਾਰ ਨੇ ਅੱਜ ਵੱਡਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਸਰਕਾਰ ਨੇ ਵੱਡੀ ਰਾਹਤ ਦਿੰਦਿਆਂ ਐਲਾਨ ਕੀਤਾ ਹੈ ਕਿ ਵੱਡੀ ਗਿਣਤੀ ਵਿੱਚ ਜਿਹੜੇ ਲੋਕ ਕੋਰੋਨਾ ਕਾਰਨ ਆਪਣਾ ਮੋਟਰ ਟੈਕਸ ਨਹੀਂ ਭਰ ਸਕੇ, ਉਨ੍ਹਾਂ ਨੂੰ ਇਸ ਸਕੀਮ ਤਹਿਤ ਬਿਨਾਂ ਕਿਸੇ ਜੁਰਮਾਨੇ ਅਤੇ ਬਕਾਏ ਤੋਂ ਮੋਟਰ ਟੈਕਸ ਅਦਾ ਕਰਨ ਦਾ ਮੌਕਾ ਮਿਲੇਗਾ।


ਇਸ ਐਮਨੈਸਟੀ ਸਕੀਮ ਨਾਲ ਜਿੱਥੇ ਇਕ ਪਾਸੇ ਉਨ੍ਹਾਂ ਟਰਾਂਸਪੋਰਟਰਾਂ ਨੂੰ ਰਾਹਤ ਮਿਲੇਗੀ, ਜੋ ਜੁਰਮਾਨੇ ਕਾਰਨ ਟੈਕਸ ਅਦਾ ਨਹੀਂ ਕਰ ਪਾ ਰਹੇ ਸਨ, ਉਥੇ ਹੀ ਇਸ ਨਾਲ ਸਰਕਾਰੀ ਖਜ਼ਾਨੇ ਨੂੰ ਵੀ ਕਾਫੀ ਮਦਦ ਮਿਲੇਗੀ।ਐਮਨੈਸਟੀ ਸਕੀਮ ਦਾ ਐਲਾਨ 25-4-2022 ਤੋਂ 24-07-2022 ਤੱਕ ਤਿੰਨ ਮਹੀਨਿਆਂ ਲਈ ਕੀਤਾ ਜਾਵੇਗਾ। 


 

ਇਸ ਘੋਸ਼ਣਾ ਵਿੱਚ ਹੁਣ ਤੱਕ ਜਿਨ੍ਹਾਂ ਟਰਾਂਸਪੋਰਟਰਾਂ ਨੇ ਟੈਕਸ ਨਹੀਂ ਭਰਿਆ ਹੈ, ਉਨ੍ਹਾਂ ਨੂੰ ਬਿਨਾਂ ਜੁਰਮਾਨੇ ਦੇ ਟੈਕਸ ਭਰਨ ਦਾ ਇੱਕ ਹੋਰ ਮੌਕਾ ਦਿੱਤਾ ਜਾਵੇਗਾ। ਸਰਕਾਰ ਦੇ ਇਸ ਫੈਸਲੇ ਨਾਲ ਸਮੂਹ ਟਰਾਂਸਪੋਰਟਰਾਂ ਵਿੱਚ ਖੁਸ਼ੀ ਦੀ ਲਹਿਰ ਹੈ।