Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਉੱਪਰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਦੇ ਸਿਆਸੀਕਰਨ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ‘ਆਪ’ ਸਰਕਾਰ ਪਿਛਲੀ ਕਾਂਗਰਸ ਸਰਕਾਰ ਦੇ ਰਾਹ ’ਤੇ ਚੱਲ ਰਹੀ ਹੈ ਤੇ ਜਾਂਚ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ‘ਆਪ’ ਸਰਕਾਰ ਨੇ ਇਨ੍ਹਾਂ ਮਾਮਲਿਆਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਤੇ ਹੁਣ ਆਪਣੀਆਂ ਅਸਫ਼ਲਤਾਵਾਂ ’ਤੇ ਪਰਦਾ ਪਾਉਣ ਵਾਸਤੇ ਸਿਆਸੀ ਬਦਲਾਖੋਰੀ ’ਤੇ ਉੱਤਰ ਆਈ ਹੈ। 



ਸੁਖਬੀਰ ਬਾਦਲ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਨੇ ਜਿਹੜੇ ਸਵਾਲ ਉਨ੍ਹਾਂ ਨੂੰ ਪੁੱਛੇ, ਉਨ੍ਹਾਂ ਦੇ ਜਵਾਬ ਸਰਕਾਰ ਪਹਿਲਾਂ ਹੀ ਜਾਣਦੀ ਹੈ। ਇਨ੍ਹਾਂ ਦੇ ਜਵਾਬ ਸਰਕਾਰ ਕੋਲ ਹਨ ਪਰ ਇਸ ਦੇ ਬਾਵਜੂਦ ਸਰਕਾਰ ਅਕਾਲੀ ਦਲ ਤੇ ਅਕਾਲੀ ਆਗੂਆਂ ਨੂੰ ਬਦਨਾਮ ਕਰਨ ਵਾਸਤੇ ਇਹ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੀਆਂ ਵਿਸ਼ੇਸ਼ ਜਾਂਚ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਲਈ ਤਿਆਰ ਹਨ।


ਪੱਟੀ ਚਰਚ ਭੰਨ ਤੋੜ ਮਾਮਲੇ 'ਚ ਪੁਲਿਸ ਦੇ ਹੱਥ ਖਾਲੀ, SIT ਨਾਲ ADGP ਲਾਅ ਐਂਡ ਆਰਡਰ ਨੇ ਕੀਤੀ ਮੁਲਾਕਾਤ, ਵਾਰਦਾਤ ਵਾਲੀ ਥਾਂ ਦਾ ਵੀ ਕੀਤਾ ਦੌਰਾ



ਦੱਸ ਦਈਏ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀ ਸਰਕਾਰ ਸਮੇਂ ਸਾਲ 2015 ਵਿੱਚ ਕੋਟਕਪੂਰਾ ਗੋਲੀ ਕਾਂਡ ਵਾਪਰਿਆ ਸੀ। ਇਸ ਮਾਮਲੇ ਦੀ ਤਫ਼ਤੀਸ਼ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬੁੱਧਵਾਰ ਨੂੰ ਤੀਜੀ ਵਾਰ ਪੁੱਛ-ਪੜਤਾਲ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਏ। ਇਸ ਤੋਂ ਪਹਿਲਾਂ ਉਹ ਕਾਂਗਰਸ ਸਰਕਾਰ ਵੇਲੇ ਇਸ ਮਾਮਲੇ ’ਚ ਜਾਂਚ ਟੀਮ ਅੱਗੇ ਪੇਸ਼ ਹੋ ਚੁੱਕੇ ਹਨ ਪਰ ‘ਆਪ’ ਸਰਕਾਰ ਬਣਨ ’ਤੇ ਉਹ ਪਹਿਲੀ ਵਾਰ ‘ਸਿਟ’ ਅੱਗੇ ਪੇਸ਼ ਹੋਏ। 



ਅਕਾਲੀ-ਭਾਜਪਾ ਸਰਕਾਰ ਵਿੱਚ ਪੰਜਾਬ ਦੇ ਗ੍ਰਹਿ ਮੰਤਰੀ ਹੋਣ ਦੇ ਨਾਤੇ ‘ਸਿਟ’ ਨੇ ਅਕਾਲੀ ਪ੍ਰਧਾਨ ਅੱਗੇ ਮਾਮਲੇ ਦੀ ਸਮੁੱਚੀ ਪ੍ਰਕਿਰਿਆ ਤੇ ਘਟਨਾ ਨਾਲ ਸਬੰਧਤ ਸਵਾਲਾਂ ਦੀ ਝੜੀ ਲਾਈ। ਇਸ ਦੌਰਾਨ ‘ਸਿਟ’ ਵੱਲੋਂ ਸੁਖਬੀਰ ਬਾਦਲ ਨੂੰ ਪੁੱਛਿਆ ਗਿਆ ਕਿ ਗ੍ਰਹਿ ਮੰਤਰੀ ਵਜੋਂ ਇਸ ਗੋਲੀ ਕਾਂਡ ਦੀ ਜਾਣਕਾਰੀ ਉਨ੍ਹਾਂ ਨੂੰ ਕਦੋਂ, ਕਿਸ ਤਰ੍ਹਾਂ ਅਤੇ ਕਿਸ ਦੇ ਰਾਹੀਂ ਮਿਲੀ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।