Punjab News: ਕੇਂਦਰੀ ਵਣਜ ਤੇ ਉਦਯੋਗ ਮੰਤਰੀ ਪਿਯੂਸ਼ ਗੋਇਲ ਨੇ ਭਗਵੰਤ ਮਾਨ ਸਰਕਾਰ 'ਤੇ ਗੰਭੀਰ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕੇਂਦਰੀ ਮੈਗਾ ਟੈਕਸਟਾਈਲ ਪਾਰਕ ਸਕੀਮ ਲਈ ਅਰਜ਼ੀ ਦਿੱਤੀ ਸੀ, ਪਰ ਬਾਅਦ ਵਿੱਚ ਜ਼ਮੀਨ ਨਾ ਹੋਣ ਦਾ ਹਵਾਲਾ ਦਿੰਦਿਆਂ ਇਸ ਨੂੰ ਵਾਪਸ ਲੈ ਲਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਨਿਵੇਸ਼ ਤੇ ਕੇਂਦਰੀ ਰਿਆਇਤਾਂ ਲਈ ਵੱਧ ਖੁੱਲ੍ਹ ਦਿਲੀ ਦਿਖਾਉਣ ਦੀ ਤਾਕੀਦ ਕੀਤੀ।
ਦੱਸ ਦਈਏ ਕਿ ਕੇਂਦਰੀ ਮੰਤਰੀ ਗੋਇਲ ਵਾਸ਼ਿੰਗਟਨ ਡੀਸੀ ਵਿੱਚ 13ਵੇਂ ਭਾਰਤ-ਅਮਰੀਕਾ ਵਪਾਰ ਨੀਤੀ ਮੰਚ ਦੀ ਸਮਾਪਤੀ ਮਗਰੋਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਗੋਇਲ ਨੇ ਕਿਹਾ, ‘‘ਪ੍ਰਧਾਨ ਮੰਤਰੀ ਮਿੱਤਰਾ ਸਕੀਮ ਤਹਿਤ ਕੇਂਦਰ ਨੇ ਸੱਤ ਮੈਗਾ ਟੈਕਸਟਾਈਲ ਪਾਰਕ ਉਸਾਰਨ ਲਈ ਸੂਬਿਆਂ ਤੋਂ ਅਰਜ਼ੀਆਂ ਮੰਗੀਆਂ ਹਨ। ਇਸ ਯੋਜਨਾ ਤਹਿਤ ਸੂਬਿਆਂ ਨੂੰ ਕੇਂਦਰੀ ਰਿਆਇਤਾਂ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਨੇ ਅਰਜ਼ੀ ਦਿੱਤੀ ਸੀ ਤੇ ਫਿਰ ਇਹ ਕਹਿੰਦਿਆਂ ਵਾਪਸ ਲੈ ਲਈ ਕਿ ਉਸ ਕੋਲ ਦੇਣ ਲਈ ਜ਼ਮੀਨ ਨਹੀਂ ਹੈ। ਇਸ ਲਈ ਅਸੀਂ ਚਾਹੁੰਦੇ ਹੋਏ ਵੀ ਪੰਜਾਬ ਨੂੰ ਇਸ ਯੋਜਨਾ ਵਿੱਚ ਲਿਆਉਣ ਬਾਰੇ ਸੋਚ ਨਹੀਂ ਸਕਦੇ। ਅਸੀਂ ਸੂਬਾ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਨਿਵੇਸ਼ ਦੇ ਮਾਮਲੇ ਵਿੱਚ ਵੱਧ ਸਰਗਰਮੀ ਦਿਖਾਵੇ।’’
ਉਨ੍ਹਾਂ ਸਿੱਖ ਉਦਯੋਗਪਤੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, ‘‘ਕਿਸੇ ਸਮੇਂ ਪਹਾੜੀ ਸੂਬਿਆਂ ਨੂੰ ਵਿਸ਼ੇਸ਼ ਰਿਆਇਤਾਂ ਦੇਣ ਦਾ ਐਲਾਨ ਕੀਤਾ ਗਿਆ ਸੀ, ਪਰ ਅੱਜ ਉਹ ਇੱਕ-ਦੂਜੇ ਨਾਲ ਮੁਕਾਬਲਾ ਕਰ ਰਹੇ ਹਨ। ਕੇਂਦਰ ਨੇ ਹਰੇਕ ਖੇਤਰ ਵਿੱਚ ਉਤਪਾਦਨ ਨਾਲ ਜੁੜੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਹਨ ਤੇ ਕਾਰੋਬਾਰ ਦੇ ਮਾਮਲੇ ਵਿੱਚ ਕਿਸੇ ਸੂਬੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾ ਰਿਹਾ।’’ ਗੋਇਲ ਨੇ ਅਮਰੀਕਾ ਵਿੱਚ ਟਰੱਕ ਕਾਰੋਬਾਰ ਵਿੱਚ ਯੋਗਦਾਨ ਪਾਉਣ ਲਈ ਸਿੱਖ ਭਾਈਚਾਰੇ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ, ‘‘ਸਾਨੂੰ ਇਸ ਗੱਲ ’ਤੇ ਮਾਣ ਹੈ ਕਿ ਸਿੱਖ ਭਾਈਚਾਰੇ ਨੇ ਮਿਹਨਤ ਨਾਲ ਦੁਨੀਆਂ ਨੂੰ ਆਪਣਾ ਲੋਹਾ ਮਨਵਾਇਆ ਹੈ।’’
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ