Punjab Government: ਪੰਜਾਬ ਦੀਆਂ ਔਰਤਾਂ ਨੂੰ ਜਲਦ ਮਿਲਣਗੇ 1 ਹਜ਼ਾਰ ਰੁਪਏ ਹਰ ਮਹੀਨੇ, ਔਰਤਾਂ ਨੂੰ ਦਿੱਤੀ ਗਾਰੰਟੀ ਪੂਰੀ ਕਰੇਗੀ ਮਾਨ ਸਰਕਾਰ

ਮਨਵੀਰ ਕੌਰ ਰੰਧਾਵਾ Updated at: 28 Apr 2022 11:28 AM (IST)
Edited By: Manvir Kaur

Punjab News: ਭਗਵੰਤ ਮਾਨ ਦੀ ਸਰਕਾਰ ਜਲਦ ਹੀ ਪੰਜਾਬ 'ਚ ਆਪਣੀ ਦੂਜੀ ਗਾਰੰਟੀ ਪੂਰੀ ਕਰਨ ਜਾ ਰਹੀ ਹੈ। ਇਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਮਿਲਣਗੇ।

dr baljit kaur app

NEXT PREV

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


Punjab AAP Government: ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ 'ਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਇਸ ਵਾਅਦੇ ਨੂੰ ਜਲਦ ਪੂਰਾ ਕਰ ਸਕਦੀ ਹੈ। ਪੰਜਾਬ ਦੀ ਮਹਿਲਾ ਤੇ ਬਾਲ ਭਲਾਈ ਮੰਤਰੀ ਡਾ, ਬਲਜੀਤ ਕੌਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਇਸ ਵਾਅਦੇ ਨੂੰ ਪੂਰਾ ਕਰਨ ਲਈ ਜੁੱਟ ਗਈ ਹੈ।



''ਸਾਡੀ ਕੋਸ਼ਿਸ਼ ਸੂਬੇ 'ਚ ਔਰਤਾਂ ਦੀ ਹਾਲਤ ਨੂੰ ਸੁਧਾਰਨ ਦੀ ਹੈ। ਅਸੀਂ ਆਪਣਾ ਵਾਅਦਾ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਜਲਦੀ ਹੀ ਇਹ ਵਾਅਦਾ ਪੂਰਾ ਕੀਤਾ ਜਾਵੇਗਾ। ਅਸੀਂ ਆਪਣੀ ਦੂਜੀ ਗਰੰਟੀ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਵਾਂਗੇ।"- ਡਾ, ਬਲਜੀਤ ਕੌਰ, ਮਹਿਲਾ ਤੇ ਬਾਲ ਭਲਾਈ ਮੰਤਰੀ- ਪੰਜਾਬ


ਬਲਜੀਤ ਕੌਰ ਨੇ ਔਰਤਾਂ ਦੀ ਹਾਲਤ ਸੁਧਾਰਨ ਲਈ ਕੀਤੇ ਜਾ ਰਹੇ ਹੋਰ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ''ਸੂਬਾ ਸਰਕਾਰ ਮਹਿਲਾ ਸੁਰੱਖਿਆ ਕਾਨੂੰਨ 'ਚ ਹੋਰ ਸਖ਼ਤ ਵਿਵਸਥਾਵਾਂ ਜੋੜਨ ਜਾ ਰਹੀ ਹੈ। ਇਸ ਨਾਲ ਔਰਤਾਂ ਨਾਲ ਸਬੰਧਤ ਅਧਿਕਾਰਾਂ ਵਿੱਚ ਵਾਧਾ ਹੋਵੇਗਾ।"


ਵਿਰੋਧੀ ਧਿਰ ਉਠਾ ਰਹੀ ਸਵਾਲ


ਦੱਸ ਦੇਈਏ ਕਿ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਜਾ ਰਹੇ ਹਨ। ਚੋਣਾਂ ਦੌਰਾਨ ਵੀ ਜਦੋਂ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਤਾਂ ਕਾਂਗਰਸ ਨੇ ਪੁੱਛਿਆ ਸੀ ਕਿ ਇਸ ਗਰੰਟੀ ਨੂੰ ਪੂਰਾ ਕਰਨ ਲਈ ਪੈਸਾ ਕਿੱਥੋਂ ਆਵੇਗਾ।


ਹਾਲਾਂਕਿ ਭਗਵੰਤ ਮਾਨ ਦਾਅਵਾ ਕਰ ਰਹੇ ਹਨ ਕਿ ਉਹ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਹਰ ਵਾਅਦੇ ਨੂੰ ਜਲਦ ਪੂਰਾ ਕਰਨਗੇ। ਭਗਵੰਤ ਮਾਨ ਦੀ ਸਰਕਾਰ ਵੀ 1 ਜੁਲਾਈ ਤੋਂ ਸੂਬੇ ਵਿੱਚ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦੇਣ ਜਾ ਰਹੀ ਹੈ ਪਰ ਦੱਸ ਦਈਏ ਕਿ ਮਾਨ ਸਰਕਾਰ ਦੇ ਬਿਜਲੀ ਫਰੀ ਦੇ ਵਾਅਦੇ 'ਤੇ ਕੁਝ ਸ਼ਰਤਾਂ ਲਾਗੂ ਹਨ।


ਇਹ ਵੀ ਪੜ੍ਹੋ: Fuel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਸਿਆਸੀ ਹੰਗਾਮਾ, ਕੇਂਦਰੀ ਮੰਤਰੀ ਹਰਦੀਪ ਪੁਰੀ ਬੋਲੇ, ਤੇਲ ਸਸਤਾ ਹੋ ਸਕਦਾ ਬਸ਼ਰਤੇ...


Published at: 28 Apr 2022 11:28 AM (IST)

- - - - - - - - - Advertisement - - - - - - - - -

© Copyright@2024.ABP Network Private Limited. All rights reserved.