ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ।


ਬੀਤੇ ਦਿਨ ਸਥਾਨਕ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪਣ ਦੇ ਮੌਕੇ ਹੇਅਰ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਲਗਨ ਤੇ ਸੰਜੀਦਗੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ। 


ਇਸ ਲਈ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਿਆ ਜਾਵੇਗਾ ਹੈ। ਉਨਾਂ ਕਿਹਾ ਕਿ ਅਧਿਆਪਕਾਂ ਦੀ ਕਮੀ ਪੂਰੀ ਕਰਨ ਵਾਸਤੇ ਉਨਾਂ ਦੀ ਸਰਕਾਰ ਨੇ ਮੁਹਿੰਮ ਆਰੰਭ ਦਿੱਤੀ ਹੈ। ਇਸ ਸਬੰਧ ਵਿੱਚ ਪਿਛੜੇ ਇਲਾਕਿਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਕਿਸੇ ਵੀ ਬੱਚੇ ਦੀ ਠੋਸ ਬੁਨਿਆਦ ਵਿੱਚ ਐਲੀਮੈਂਟਰੀ ਸਿੱਖਿਆ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ।


ਉਨਾਂ ਨੇ ਨਵ ਨਿਯੁਕਤ ਐਲੀਮੈਂਟਰੀ ਅਧਿਆਪਕਾਂ ਨੂੰ ਬੱਚਿਆਂ ਦੀ ਬੁਨਿਆਦ ਮਜ਼ਬੂਤ ਬਨਾਉਣ ਲਈ ਸਮਰਪਨ ਦੀ ਭਾਵਨਾ ਨਾਲ ਜ਼ਿੰਮੇਵਾਰੀ ਨਿਭਾਉਣ ਲਈ ਆਖਿਆ। ਇਸ ਮੌਕੇ ਹੇਅਰ ਨੇ ਮਨਦੀਪ, ਸੁਖਵਿੰਦਰ ਸਿੰਘ, ਪਰਵਿੰਦਰ ਕੌਰ, ਸੋਨੀਆ ਕੁਮਾਰੀ, ਨੈਨਸੀ ਕੋਸ਼ਿਲ, ਅਸ਼ੀਸ਼ ਕੁਮਾਰ ਵਰਮਾ, ਨਿਖਲ ਕੁਮਾਰ, ਰੂਬੀ ਵਰਮਾ, ਸਿਮਰਨਜੀਤ ਕੌਰ, ਕੁਲਦੀਪ ਕੌਰ, ਨੀਨਾ, ਆਂਚਲ ਕਪੂਰ, ਅਰਸ਼ਦੀਪ ਅਤੇ ਸਰਬਜੀਤ ਕੌਰ ਨੂੰ ਨਿਯੁਕਤੀ ਪੱਤਰ ਸੌਂਪੇ ਜਦਕਿ ਪੂਜਾ ਰਾਣੀ ਅਤੇ ਮਨਨ ਮਹਿਤਾ ਇਸ ਸਮੇਂ ਹਾਜ਼ਰ ਨਾ ਹੋ ਸਕੇ। ਇਸ ਮੌਕੇ ਸਿੱਖਿਆ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਡੀ.ਪੀ.ਆਈ. ਐਲੀਮੈਂਟਰੀ ਸ੍ਰੀਮਤੀ ਹਰਿੰਦਰ ਕੌਰ ਹਾਜ਼ਰ ਸਨ।



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ