ਪੜਚੋਲ ਕਰੋ

ਭਗਵੰਤ ਮਾਨ ਸਰਕਾਰ ਨੇ ਪਹਿਲੇ ਦਸ ਮਹੀਨਿਆਂ ਵਿੱਚ ਹੀ ਇਤਿਹਾਸਕ ਫੈਸਲੇ ਲਏ - ਜਿੰਪਾ

ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਰਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨ ’ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।

Punjab News: ਸਥਾਨਕ ਪੁਲਿਸ ਲਾਈਨ ਸਟੇਡੀਅਮ ਵਿਖੇ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ  ਪਹਿਲੇ ਦਸ ਮਹੀਨਿਆਂ ਵਿੱਚ ਹੀ ਲੋਕ ਹਿਤਾਂ ਲਈ ਇਤਿਹਾਸਕ ਫੈਸਲੇ ਲਏ ਹਨ। ਇਨ੍ਹਾਂ ਫੈਸਲਿਆਂ ਨੂੰ ਤਫ਼ਸੀਲ ਨਾਲ ਦੱਸਦਿਆਂ ਉਨ੍ਹਾਂ ਕਿਹਾ ਕਿ  25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਲਈ ਜ਼ੀਰੋ ਟੋਲਰੈਂਸ ਨੀਤੀ, ਸੂਬੇ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ, ਘਰਾਂ ਨੇੜੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਪ੍ਰਮੁੱਖ ਹਨ । ਉਨ੍ਹਾਂ ਕਿਹਾ ਕਿ ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਸਫਲਤਾ ਨਾਲ ਲਾਗੂ ਕਰਕੇ ਸਰਕਾਰ ਨੇ ਸਰਕਾਰੀ ਪੈਸੇ ਨੂੰ ਬਚਾਇਆ ਹੈ ਅਤੇ ਇਹ ਪੈਸਾ ਲੋਕ ਹਿੱਤ ਦੇ ਕੰਮਾਂ ਲਈ ਵਰਤਿਆ ਜਾਵੇਗਾ।

ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਮਾਲ ਮੰਤਰੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਦੇਸ਼ ਵਾਸੀਆਂ, ਪੰਜਾਬੀਆਂ ਅਤੇ ਖਾਸ ਤੌਰ ’ਤੇ ਸੰਗਰੂਰ ਵਾਸੀਆਂ ਨੂੰ ਇਸ ਅਹਿਮ ਦਿਹਾੜੇ ਦੀ ਵਧਾਈ ਦਿੱਤੀ। ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨ੍ਹਾਂ ਬਹਾਦਰ ਸੂਰਬੀਰਾਂ ਨੂੰ ਵੀ ਉਨ੍ਹਾਂ ਵਧਾਈ ਦਿੱਤੀ ਜੋ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ।

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਰਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨ ’ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।

ਉਨ੍ਹਾਂ ਇਸ ਗੱਲ ’ਤੇ ਖੁਸ਼ੀ ਪ੍ਰਗਟਾਈ ਅਤੇ ਮਾਣ ਮਹਿਸੂਸ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਹਰਮਨ ਪਿਆਰੇ ਅਤੇ ਲੋਕ ਹਿਤੈਸ਼ੀ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਨਾਲ ਸਬੰਧਿਤ ਵਾਸੀਆਂ ਨੂੰ ਸੰਬੋਧਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।  ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਹਿਲ ਸਦਕਾ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 27 ਜਨਵਰੀ ਤੋਂ ਕੁੱਲ 500 ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਪੰਜਾਬ ਨੂੰ ਖੇਡਾਂ ’ਚ ਮੋਹਰੀ ਸੂਬਾ ਬਨਾਉਣ ਦੇ ਯਤਨਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਖੇਡ ਵਿਭਾਗ ਨੇ ਬਲਾਕ ਤੋਂ ਸੂਬਾ ਪੱਧਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ-2022’ ਕਰਵਾਈਆਂ ਜਿਸ ਵਿਚ 3 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਅਤੇ 9961 ਜੇਤੂ ਖਿਡਾਰੀਆਂ ਨੂੰ 6.85 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਗਈ।

ਆਪਣੇ ਮਹਿਕਮੇ ਮਾਲ ਵਿਭਾਗ ਬਾਰੇ ਜਿੰਪਾ ਨੇ ਦੱਸਿਆ ਕਿ ਖਾਨਗੀ ਤਕਸੀਮ ਕਰਨ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਪੰਜਾਬ ਸਰਕਾਰ ਨੇ ਇਕ ਵੈੰਬਸਾਈਟ ਸ਼ੁਰੂ ਕੀਤੀ ਹੈ ਜਿਸ ਨਾਲ ਨਿਸ਼ਾਨਦੇਹੀ ਕਰਵਾਉਣੀ ਸੁਖਾਲੀ ਹੋਵੇਗੀ ਅਤੇ ਜ਼ਮੀਨ ਦੀ ਖਰੀਦ ਫਰੋਖਤ ਵਿਚ ਆਸਾਨੀ ਹੋਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਦੇ ਮਕਸਦ ਨਾਲ 1090 ਨਵੇਂ ਪਟਵਾਰੀਆਂ ਦੀ ਭਰਤੀ ਮੁਕੰਮਲ ਕੀਤੀ ਗਈ ਹੈ ਅਤੇ ਮੰਤਰੀ ਮੰਡਲ ਵੱਲੋਂ ਪਟਵਾਰੀਆਂ ਦੀਆਂ 710 ਹੋਰ ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਮਾਲ ਵਿਭਾਗ ਵਿਚ ਵੱਡੇ ਪੱਧਰ ’ਤੇ ਲੋਕ ਪੱਖੀ ਸੁਧਾਰ ਲਾਗੂ ਕੀਤੇ ਜਾਣਗੇ ਅਤੇ ਇਸ ਪਾਸੇ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਯਤਨ ਕਰ ਰਹੇ ਹਨ।

ਸੂਬਾ ਸਰਕਾਰ ਦੇ ਇੱਕ ਹੋਰ ਦੂਰ-ਅੰਦੇਸ਼ੀ ਕਦਮ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ ਸਰਕਾਰ ਨੇ 100 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਸੂਬੇ ਭਰ ਵਿੱਚ 21 ਫਰਵਰੀ 2023 ਤੱਕ ਸਾਰੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣੇ ਜ਼ਰੂਰੀ ਬਣਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਆਪਣੇ ਸੰਬੋਧਨ ਦੇ ਸ਼ੁਰੂਆਤ ਵਿੱਚ ਜਿੰਪਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੇ ਯੋਗਦਾਨ ਨੂੰ ਵੀ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਜਿੰਪਾ ਨੇ ਪੁਲਿਸ ਲਾਈਨ ਵਿਖੇ ਐਮ.ਐਲ.ਏ ਸੰਗਰੂਰ ਨਰਿੰਦਰ ਕੌਰ ਭਰਾਜ, ਐਮ.ਐਲ.ਏ ਲਹਿਰਾ ਬਰਿੰਦਰ ਕੁਮਾਰ ਗੋਇਲ ਸਮੇਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ। ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਖਿੱਚ ਦਾ ਕੇਂਦਰ ਬਣੀਆਂ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਆਜ਼ਾਦੀ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ। ਇਸ ਉਪਰੰਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਸਕੂਲੀ ਵਿਦਿਆਰਥਣਾਂ ਵੱਲੋਂ ਪੇਸ਼ ਲੋਕ ਨਾਚ ਗਿੱਧਾ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ।

ਇਸ ਉਪਰੰਤ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ। ਇਸ ਮੌਕੇ ਮੁੱਖ ਮਹਿਮਾਨ ਦੀ ਤਰਫ਼ੋ ਜ਼ਿਲਾ ਸੰਗਰੂਰ ਦੇ ਵੱਖ ਵੱਖ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਜ਼ਿਲਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਕੈਬਨਿਟ ਮੰਤਰੀ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਮਿਤੀ 27 ਜਨਵਰੀ ਨੂੰ ਉਨ੍ਹਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਿਨ੍ਹਾਂ ਵਲੋਂ ਅੱਜ ਦੇ ਸਮਾਗਮ ਵਿੱਚ ਹਿੱਸਾ ਲਿਆ ਗਿਆ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget