ਖ਼ਜ਼ਾਨੇ 'ਤੇ ਬੋਝ ਘਟਾਉਣ ਲਈ ਭਗਵੰਤ ਮਾਨ ਸਰਕਾਰ ਨੇ ਚੁੱਕਿਆ ਅਹਿਮ ਕਦਮ, ਸੂਚਨਾ ਕਮਿਸ਼ਨ ਦੀਆਂ ਅਸਾਮੀਆਂ 'ਚ ਕਟੌਤੀ
ਦੱਸ ਦਈਏ ਕਿ ਸੂਚਨਾ ਦਾ ਅਧਿਕਾਰ ਐਕਟ 2005 ਦੀ ਧਾਰਾ-16 ਤਹਿਤ ਵੱਧ ਤੋਂ ਵੱਧ 10 ਮੈਂਬਰ ਨਿਯੁਕਤ ਕਰਨ ਦੀ ਵਿਵਸਥਾ ਹੈ, ਪਰ ਪੰਜਾਬ ਸਰਕਾਰ ਨੇ ਹੁਣ ਕੁੱਲ 6 ਮੈਂਬਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।
Punjab News: ਪੰਜਾਬ ਵਿਚਲੀ ਭਗਵੰਤ ਮਾਨ ਸਰਕਾਰ ਨੇ ਖਰਚ ਘਟਾਉਣ ਲਈ ਇੱਕ ਹੋਰ ਅਹਿਮ ਕਦਮ ਉਠਾਇਆ ਹੈ। ਪੰਜਾਬ ਸਰਕਾਰ ਨੇ ਖ਼ਜ਼ਾਨੇ 'ਤੇ ਬੋਝ ਘਟਾਉਣ ਲਈ ਰਾਜ ਸੂਚਨਾ ਕਮਿਸ਼ਨ ਦੀਆਂ ਅਸਾਮੀਆਂ ਵਿੱਚ ਕਟੌਤੀ ਕਰ ਦਿੱਤੀ ਹੈ। ਪ੍ਰਸ਼ਾਸਨਿਕ ਵਿਭਾਗ ਨੇ ਇਸ ਸਬੰਧੀ ਮੁੱਖ ਸੂਚਨਾ ਕਮਿਸ਼ਨਰ ਨੂੰ ਭੇਜੇ ਪੱਤਰ ਵਿੱਚ 5 ਮੈਂਬਰ ਨਿਯੁਕਤ ਕਰਨ ਦੀ ਜਾਣਕਾਰੀ ਦਿੱਤੀ ਹੈ।
ਦੱਸ ਦਈਏ ਕਿ ਸੂਚਨਾ ਦਾ ਅਧਿਕਾਰ ਐਕਟ 2005 ਦੀ ਧਾਰਾ-16 ਤਹਿਤ ਵੱਧ ਤੋਂ ਵੱਧ 10 ਮੈਂਬਰ ਨਿਯੁਕਤ ਕਰਨ ਦੀ ਵਿਵਸਥਾ ਹੈ, ਪਰ ਪੰਜਾਬ ਸਰਕਾਰ ਨੇ ਹੁਣ ਕੁੱਲ 6 ਮੈਂਬਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਪੰਜ ਕਮਿਸ਼ਨਰ ਤੇ ਇੱਕ ਮੁੱਖ ਸੂਚਨਾ ਕਮਿਸ਼ਨਰ ਹੋਵੇਗਾ।
CM ਭਗਵੰਤ ਮਾਨ ਗੁਜਰਾਤ 'ਚ ਗਰਬਾ ਖੇਡ ਰਹੇ ਤੇ ਪੰਜਾਬ 'ਚ ਗੈਂਗਸਟਰ ਪੁਲਿਸ ਹਿਰਾਸਤ 'ਚੋਂ ਫਰਾਰ ਹੋ ਰਹੇ: ਪਰਗਟ ਸਿੰਘ
ਇਹ ਵੀ ਦੱਸ ਦਈਏ ਕਿ ਪੰਜਾਬ ਸਰਕਾਰ ਨੇ 3 ਨਵੇਂ ਮੈਂਬਰ ਨਾਮਜ਼ਦ ਕਰਨ ਦੀ ਪ੍ਰਕਿਰਿਆ ਵੀ ਰੱਦ ਕਰ ਦਿੱਤੀ ਹੈ। ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਸੂਚਨਾ ਕਮਿਸ਼ਨ ਦੀਆਂ 3 ਖਾਲੀ ਅਸਾਮੀਆਂ ਨੂੰ ਭਰਨ ਲਈ 3 ਮੈਂਬਰ ਨਾਮਜ਼ਦ ਕੀਤੇ ਸਨ, ਪਰ ਚੋਣਾਂ ਤੋਂ ਪਹਿਲਾਂ ਕੀਤੀਆਂ ਗਈਆਂ ਇਨ੍ਹਾਂ ਨਿਯੁਕਤੀਆਂ 'ਤੇ ਪੰਜਾਬ ਦੇ ਰਾਜਪਾਲ ਵੱਲੋਂ ਮੋਹਰ ਨਹੀਂ ਲਾਈ ਗਈ ਸੀ।
ਇਸ ਤੋਂ ਬਾਅਦ ਵਿੱਚ ਸੀਐਮ ਭਗਵੰਤ ਮਾਨ ਨੇ ਇਨ੍ਹਾਂ ਤਿੰਨਾਂ ਨੂੰ ਨਿਯੁਕਤ ਕੀਤਾ ਸੀ, ਪਰ ਹੁਣ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਵੀ ਮੂਲ ਰੂਪ ਵਿੱਚ ਰੱਦ ਕਰ ਦਿੱਤਾ ਗਿਆ ਹੈ।
ਆਖਰ ਕਿਵੇਂ ਫਰਾਰ ਹੋਇਆ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਾ ਗੈਂਗਸਟਰ? ਹਵਾਲਾਤ ਦੀ ਬਜਾਏ ਹੋਟਲ 'ਚ ਕਿਉਂ ਰੱਖਿਆ? ਕੀ ਔਰਤ ਨੇ ਫਰਾਰ ਹੋਣ 'ਚ ਨਿਭਾਈ ਭੂਮਿਕਾ? ਜਾਣੋ ਸਾਰੇ ਸਵਾਲਾਂ ਦੇ ਜਵਾਬ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।