Punjab News: ਪੰਜਾਬ ਸਰਕਾਰ ਆਵਾਰਾ ਪਸ਼ੂਆਂ ਤੇ ਕੁੱਤਿਆਂ ਦੀ ਸਮੱਸਿਆ ਜਾ ਹੱਲ ਕਰਨ ਵਿੱਚ ਜੁੱਟ ਗਈ ਹੈ। ਇਸ ਲਈ ਸਰਕਾਰ ਨੇ ਆਵਾਰਾ ਪਸ਼ੂਆਂ ਬਾਰੇ ਸਰਵੇਖਣ ਕਰਨ ਦੇ ਹੁਕਮ ਦਿੱਤੇ ਹਨ। ਇਸ ਸਰਵੇਖਣ ਮਗਰੋਂ ਪੰਜਾਬ ਸਰਕਾਰ ਇਸ ਸਮੱਸਿਆ ਦੇ ਹੱਲ ਲਈ ਰਣਨੀਤੀ ਉਲੀਕੇਗੀ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਆਵਾਰਾ ਪਸ਼ੂਆਂ ਦੇ ਪ੍ਰਬੰਧਨ ਦੇ ਮੁੱਦੇ ਨੂੰ ਸਾਂਝੇ ਤੌਰ ’ਤੇ ਨਜਿੱਠਣ ਲਈ ਮੰਗਲਵਾਰ ਨੂੰ ਇੱਕ ਅੰਤਰ-ਵਿਭਾਗੀ ਮੀਟਿੰਗ ਵੀ ਕੀਤੀ।
ਇਸ ਦੌਰਾਨ ਮੰਤਰੀਆਂ ਨੇ ਆਵਾਰਾ ਪਸ਼ੂਆਂ ਦਾ ਸੂਬਾ ਪੱਧਰੀ ਸਰਵੇਖਣ ਕਰਵਾਉਣ, ਗਊਸ਼ਾਲਾਵਾਂ ਲਈ ਨਵੀਆਂ ਜ਼ਮੀਨਾਂ ਦੀ ਸ਼ਨਾਖ਼ਤ ਕਰਨ, ਗਊਸ਼ਾਲਾਵਾਂ ਦਾ ਪ੍ਰਬੰਧ ਕਰਨ ਵਾਲੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ ਸਹਾਇਤਾ, ਆਵਾਰਾ ਕੁੱਤਿਆਂ ਦੇ ਪ੍ਰਬੰਧਨ ਲਈ ਠੋਸ ਕਦਮ ਚੁੱਕਣ ਤੇ ਅਜਿਹੀਆਂ ਗਤੀਵਿਧੀਆਂ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਵਾਉਣ ਵਰਗੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ।
ਵਿੱਤ ਮੰਤਰੀ ਚੀਮਾ ਨੇ ਪੇਂਡੂ ਵਿਕਾਸ ਵਿਭਾਗ ਨੂੰ ਨਵੀਆਂ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਸ਼ਨਾਖ਼ਤ ਕਰਨ ਲਈ ਆਖਿਆ। ਵਿੱਤ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿਚ ਆਵਾਰਾ ਕੁੱਤਿਆਂ ਤੇ ਪਸ਼ੂਆਂ ਦਾ ਸਰਵੇਖਣ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਦੀ ਨਸਬੰਦੀ ਤੇ ਟੀਕਾਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।
ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਥਾਨਕ ਸਰਕਾਰਾਂ ਵਿਭਾਗ ਤੇ ਪੇਂਡੂ ਵਿਕਾਸ ਵਿਭਾਗ ਦੀ ਇੱਕ ਸਾਂਝੀ ਕਾਰਜ ਯੋਜਨਾ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਗਊਸ਼ਾਲਾਵਾਂ ਦੀ ਸੰਚਾਲਨ ਲਾਗਤਾਂ ਨੂੰ ਪੂਰਾ ਕਰਨ ਲਈ ਇੱਕ ਕਾਰਪਸ ਫ਼ੰਡ ਬਣਾਉਣ ਦਾ ਵੀ ਸੁਝਾਅ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ