ਪੜਚੋਲ ਕਰੋ

ਸ਼ਰਾਬ ਤੋਂ 9754 ਕਰੋੜ ਰੁਪਏ ਕਮਾਏਗੀ ਭਗਵੰਤ ਮਾਨ ਸਰਕਾਰ, ਪਰਮਿਟ ਫੀਸ ਵੀ ਘਟਾਈ

ਭਗਵੰਤ ਮਾਨ ਸਰਕਾਰ ਸ਼ਰਾਬ ਦੀ ਵਿਕਰੀ ਤੋਂ 9754 ਕਰੋੜ ਰੁਪਏ ਕਮਾਏਗੀ। ਸਰਕਾਰ ਦੀ ਇਹ ਟੀਚਾ ਪਿਛਲੇ ਸਾਲ ਨਾਲੋਂ 1004 ਕਰੋੜ ਰੁਪਏ ਵੱਧ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਆਬਕਾਰੀ ਨੀਤੀ ਵਿੱਚ ਕੁਝ ਤਬਦੀਲੀਆਂ ਵੀ ਕੀਤੀਆਂ ਹਨ।

Punjab News: ਭਗਵੰਤ ਮਾਨ ਸਰਕਾਰ ਸ਼ਰਾਬ ਦੀ ਵਿਕਰੀ ਤੋਂ 9754 ਕਰੋੜ ਰੁਪਏ ਕਮਾਏਗੀ। ਸਰਕਾਰ ਦੀ ਇਹ ਟੀਚਾ ਪਿਛਲੇ ਸਾਲ ਨਾਲੋਂ 1004 ਕਰੋੜ ਰੁਪਏ ਵੱਧ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਆਬਕਾਰੀ ਨੀਤੀ ਵਿੱਚ ਕੁਝ ਤਬਦੀਲੀਆਂ ਵੀ ਕੀਤੀਆਂ ਹਨ। ਇਸ ਤਹਿਤ ਐਲ-50 ਪਰਮਿਟ ਦੀ ਸਾਲਾਨਾ ਫ਼ੀਸ 2500 ਤੋਂ ਘਟਾ ਕੇ 2000 ਰੁਪਏ ਤੇ ਜੀਵਨ ਭਰ ਲਈ ਐਲ-50 ਪਰਮਿਟ ਦੀ ਫ਼ੀਸ 20 ਹਜ਼ਾਰ ਤੋਂ ਘਟਾ ਕੇ 10 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਲ 2023-24 ਦੀ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਜੂਦਾ ਰਿਟੇਲ ਲਾਇਸੈਂਸਾਂ ਨੂੰ ਨਵਿਆਉਣ ਲਈ ਪ੍ਰਚੂਨ ਵਿਕਰੀ ਲਾਇਸੈਂਸ ਐਲ-2/ਐਲ-14ਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਨੀਤੀ ਤਹਿਤ ਸਾਲ 2023-24 ਦੌਰਾਨ 1004 ਕਰੋੜ ਰੁਪਏ ਦੇ ਵਾਧੇ ਨਾਲ 9754 ਕਰੋੜ ਰੁਪਏ ਇਕੱਤਰ ਕਰਨ ਦਾ ਟੀਚਾ ਹੈ। 

ਬੀਅਰ ਬਾਰ, ਹਾਰਡ ਬਾਰ, ਕਲੱਬਾਂ ਤੇ ਮਾਈਕਰੋਬ੍ਰਿਊਰੀਜ਼ ਵੱਲੋਂ ਵੇਚੀ ਜਾਂਦੀ ਸ਼ਰਾਬ ਉੱਤੇ ਲੱਗਦਾ ਵੈਟ ਘਟਾ ਕੇ 13 ਫ਼ੀਸਦੀ ਤੇ 10 ਫ਼ੀਸਦੀ ਸਰਚਾਰਜ ਕੀਤਾ ਗਿਆ ਹੈ। ਗਰੁੱਪ ਦੀ ਤਬਦੀਲੀ, ਇੱਕ ਆਬਕਾਰੀ ਸਾਲ ਵਿੱਚ 10 ਲੱਖ ਰੁਪਏ ਤੇ ਸ਼ਰਤਾਂ ਪੂਰੀਆਂ ਕਰਨ ਉੱਤੇ ਸਿਰਫ਼ ਇਕ ਵਾਰ ਕਰਨ ਦੀ ਇਜਾਜ਼ਤ ਹੋਵੇਗੀ। ਐਲ-50 ਪਰਮਿਟ ਦੀ ਸਾਲਾਨਾ ਫ਼ੀਸ 2500 ਤੋਂ ਘਟਾ ਕੇ 2000 ਰੁਪਏ ਤੇ ਜੀਵਨ ਭਰ ਲਈ ਐਲ-50 ਪਰਮਿਟ ਦੀ ਫ਼ੀਸ 20 ਹਜ਼ਾਰ ਤੋਂ ਘਟਾ ਕੇ 10 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ।

ਮਾਈਨਿੰਗ ਪਾਲਿਸੀ ਨੂੰ ਮਨਜ਼ੂਰੀ

ਕੈਬਨਿਟ ਨੇ ‘ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023’ ਨੂੰ ਮਨਜ਼ੂਰੀ ਦੇ ਦਿੱਤੀ। ਮਾਈਨਿੰਗ ਸਾਈਟਾਂ ਨੂੰ ਦੋ ਸ਼੍ਰੇਣੀਆਂ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀਐਮਐਸ) ਤੇ ਪਬਲਿਕ ਮਾਈਨਿੰਗ ਸਾਈਟਾਂ (ਪੀਐਮਐਸ) ਵਿੱਚ ਵੰਡਿਆ ਗਿਆ ਹੈ। ਵਪਾਰਕ ਮਾਈਨਿੰਗ ਸਾਈਟਾਂ ਦੀ ਈ-ਟੈਂਡਰ ਪ੍ਰਕਿਰਿਆ ਰਾਹੀਂ ਨਿਲਾਮੀ ਕੀਤੀ ਜਾਵੇਗੀ, ਜਦੋਂਕਿ ਜਨਤਕ ਮਾਈਨਿੰਗ ਸਾਈਟਾਂ ਨੂੰ ਵਿਭਾਗ ਵੱਲੋਂ ਹੱਥੀਂ ਚਲਾਇਆ ਜਾਵੇਗਾ। 

ਇਨ੍ਹਾਂ ਦੋਵਾਂ ਕਮਰਸ਼ਲ ਮਾਈਨਿੰਗ ਸਾਈਟਾਂ ਤੇ ਪਬਲਿਕ ਮਾਈਨਿੰਗ ਸਾਈਟਾਂ ਉੱਤੇ ਪਿਟ ਹੈੱਡ ਤੋਂ ਰੇਤਾ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੀ ਦਰ ਨਾਲ ਵੇਚਿਆ ਜਾਵੇਗਾ। ਦੋ ਏਕੜ ਜਾਂ ਤਿੰਨ ਫੁੱਟ ਤੱਕ ਡੂੰਘਾਈ ਤੱਕ ਦੇ ਖੇਤਰ ਵਿੱਚ ਗੈਰ ਵਪਾਰਕ ਪ੍ਰਾਜੈਕਟਾਂ ਲਈ ਸਿਰਫ਼ ਸਾਧਾਰਨ ਮਿੱਟੀ ਦੀ ਹੱਥੀਂ ਖ਼ੁਦਾਈ ਦੀ ਇਜਾਜ਼ਤ ਹੋਵੇਗੀ। ਕੈਬਨਿਟ ਨੇ ਜਲ ਸਰੋਤ ਤੇ ਟਰਾਂਸਪੋਰਟ ਵਿਭਾਗ ਦੇ ਪੁਨਰਗਠਨ ਦੀ ਤਜਵੀਜ਼ ਨੂੰ ਵੀ ਪ੍ਰਵਾਨ ਕਰ ਲਿਆ। 

ਟਰਾਂਸਪੋਰਟ ਵਿਭਾਗ ਦੇ ਵਿੰਗ ਸਟੇਟ ਟਰਾਂਸਪੋਰਟ ਕਮਿਸ਼ਨਰ ਦੀਆਂ ਅਸਾਮੀਆਂ ਦੇ ਪੁਨਰਗਠਨ ਨੂੰ ਵੀ ਮਨਜ਼ੂਰ ਕਰ ਲਿਆ। ਮੰਤਰੀ ਮੰਡਲ ਨੇ ਗੁਰੂ ਰਵਿਦਾਸ ਬਾਨੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਦੇ ਫ਼ੰਡ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget