ਪੜਚੋਲ ਕਰੋ

ਭ੍ਰਿਸ਼ਟਾਚਾਰ ਨਾਲ ਕੋਈ ਸਮਝੌਤਾ ਨਹੀਂ ਕਰੇਗੀ ਭਗਵੰਤ ਮਾਨ ਸਰਕਾਰ; ਲਾਲ ਚੰਦ ਕਟਾਰੂ ਚੱਕਕਟਾਰੂਚੱਕ ਤੇ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਨਸਪ ਦੇ ਗੁਦਾਮਾਂ ਦਾ ਦੌਰਾ

ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਪਨਸਪ ਦੇ ਮੈਨੇਜਿੰਗ ਡਾਇਰੈਕਟਰ ਅੰਮ੍ਰਿਤ ਕੌਰ ਗਿੱਲ ਅਤੇ ਜ਼ਿਲ੍ਹਾ ਮੈਨੇਜਰ ਅਮਿਤ ਕੁਮਾਰ ਤੋਂ ਮਾਮਲੇ ਦੀ ਪੂਰੀ ਜਾਣਕਾਰੀ ਹਾਸਲ ਕਰਦਿਆਂ ਵਿਭਾਗ ਦੇ ਫ਼ੀਲਡ ਅਮਲੇ ਨਾਲ ਵੀ ਗੱਲਬਾਤ ਕੀਤੀ

ਪਟਿਆਲਾ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਸੁਰੱਖਿਆ ਮਾਮਲੇ ਅਤੇ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗਾਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨਾਲ ਕੋਈ ਸਮਝੌਤਾ ਨਹੀਂ ਕਰੇਗੀ।

ਲਾਲ ਚੰਦ ਕਟਾਰੂਚੱਕ ਨੇ ਅੱਜ ਪਟਿਆਲਾ-ਦੇਵੀਗੜ੍ਹ ਰੋਡ 'ਤੇ ਸਥਿਤ ਪਨਸਪ ਦੇ ਓਪਨ ਪਲਿੰਥ ਦਾ ਦੌਰਾ ਕਰਕੇ ਇੱਥੋਂ ਪਿਛਲੇ ਦਿਨੀਂ ਕਣਕ ਦੀਆਂ ਕਰੀਬ 20 ਹਜ਼ਾਰ ਬੋਰੀਆਂ ਦੇ ਗਾਇਬ ਹੋਣ ਕਾਰਨ ਸਾਹਮਣੇ ਆਏ ਤਿੰਨ ਕਰੋੜ ਰੁਪਏ ਦੇ ਵਿੱਤੀ ਨੁਕਸਾਨ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ
ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੀ ਉਨ੍ਹਾਂ ਦੇ ਨਾਲ ਸਨ।

ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਪਨਸਪ ਦੇ ਮੈਨੇਜਿੰਗ ਡਾਇਰੈਕਟਰ ਅੰਮ੍ਰਿਤ ਕੌਰ ਗਿੱਲ ਅਤੇ ਜ਼ਿਲ੍ਹਾ ਮੈਨੇਜਰ ਅਮਿਤ ਕੁਮਾਰ ਤੋਂ ਮਾਮਲੇ ਦੀ ਪੂਰੀ ਜਾਣਕਾਰੀ ਹਾਸਲ ਕਰਦਿਆਂ ਵਿਭਾਗ ਦੇ ਫ਼ੀਲਡ ਅਮਲੇ ਨਾਲ ਵੀ ਗੱਲਬਾਤ ਕੀਤੀ ਅਤੇ ਇਸ ਮਾਮਲੇ ਦੀ ਪੜਤਾਲ ਦਾ ਘੇਰਾ ਵਧਾਉਣ ਦੀਆਂ ਹਦਾਇਤਾਂ ਕੀਤੀਆਂ। ਖੁਰਾਕ ਸਪਲਾਈ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਘਪਲੇਬਾਜ਼ਾਂ ਅਤੇ ਭ੍ਰਿਸ਼ਟਾਚਾਰ 'ਚ ਲਿਪਤ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਹੋਰ ਜਿੰਮੇਵਾਰਾਂ ਨਾਲ ਸਖ਼ਤੀ ਨਾਲ ਪੇਸ਼ ਆਵੇਗੀ।

ਖੁਰਾਕ ਸਪਲਾਈ ਮੰਤਰੀ ਨੇ ਦੱਸਿਆ ਕਿ ਕਰੀਬ ਤਿੰਨ ਕਰੋੜ ਰੁਪਏ ਦੀ ਠੱਗੀ ਮਾਰਕੇ ਭੱਜੇ ਇੰਸਪੈਕਟਰ ਗੁਰਿੰਦਰ ਸਿੰਘ ਵਿਰੁੱਧ ਪੁਲਿਸ ਕੇਸ ਦਰਜ ਹੋ ਚੁੱਕਾ ਹੈ ਅਤੇ ਇਸ ਮਾਮਲੇ ਦੀ ਡੁੰਘਾਈ ਨਾਲ ਪੜਤਾਲ ਕਰਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਕਿਸ ਪੱਧਰ 'ਤੇ ਕੌਣ-ਕੌਣ ਸ਼ਾਮਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਸ਼ਾਮਲ, ਭਾਵੇਂ ਉਹ ਸਰਕਾਰੀ ਅਧਿਕਾਰੀ ਜਾਂ ਕੋਈ ਸਿਆਸੀ ਵਿਅਕਤੀ ਹੋਵੇ, ਨੂੰ ਬੇਪਰਦ ਕਰਕੇ ਮਿਸਾਲੀ ਸਜਾਵਾਂ ਦਿਵਾਈਆਂ ਜਾਣਗੀਆਂ।

ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਬੀਤੇ ਸਮੇਂ 'ਚ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਸਮੇਂ ਖੁੱਲ੍ਹ ਖੇਡਕੇ ਪੰਜਾਬ ਦੀ ਆਰਥਿਕਤਾ ਨੂੰ ਵੱਡੀ ਢਾਹ ਲਗਾਉਣ ਦਾ ਵਰਤਾਰਾ ਵਾਪਰਿਆ, ਇਸ ਲਈ ਸਿਆਸਤਦਾਨਾਂ ਸਮੇਤ ਕੁਝ ਭ੍ਰਿਸ਼ਟ ਅਫ਼ਸਰਾਂ ਨੇ ਮਿਲੀਭੁਗਤ ਨਾਲ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਗਾਕੇ ਆਪਣੇ ਹੱਥ ਰੰਗਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ। ਪਰੰਤੂ ਮਾਨ ਸਰਕਾਰ ਅਜਿਹੇ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਖ਼ਸ਼ੇਗੀ।

ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਜਿੱਥੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਪਿੰਡ ਤੋਂ ਲੋਕਾਂ ਨੂੰ ਬਿਹਤਰ ਸਰਕਾਰ ਤੇ ਚੰਗਾ ਪ੍ਰਸ਼ਾਸਨ ਦੇਣ ਤੇ ਲੋਕਾਂ ਦੀਆਂ ਇੱਛਾਵਾਂ 'ਤੇ ਪੂਰਾ ਖਰ੍ਹਾ ਉਤਰਨ ਦੀ ਸਹੁੰ ਖਾਧੀ ਹੈ ਉਥੇ ਹੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ।

ਕਟਾਰੂਚੱਕ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ, ਚੰਗੀ ਤੇ ਪਾਰਦਰਸ਼ੀ ਸਰਕਾਰ ਲੋਕਾਂ ਨੂੰ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਮਾਨ ਸਰਕਾਰ, ਹਰ ਹਾਲਤ 'ਚ ਪੂਰਾ ਕਰਕੇ ਸਖ਼ਤ ਫ਼ੈਸਲੇ ਲੈਂਦਿਆਂ ਅਜਿਹੇ ਵਰਤਾਰੇ ਭਵਿੱਖ ਵਿੱਚ ਵਾਪਰਨ ਤੋਂ ਰੋਕਣ 'ਚ ਵੀ ਪੂਰੀ ਤਰ੍ਹਾਂ ਕਾਮਯਾਬ ਹੋਵੇਗੀ। ਇਸ ਮੌਕੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਕਿਸੇ ਵੀ ਮਾਮਲੇ 'ਤੇ ਨਿਰਾਸ਼ ਨਹੀਂ ਹੋਣ ਦੇਵੇਗੀ ਅਤੇ ਮਾਨ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਵੱਲ ਵੱਧ ਰਹੀ ਹੈ।



ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
Embed widget