Sukhpal Khaira: ਕਾਂਗਰਸੀ ਆਗੂ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਜੁੜੇ ਨੌਂ ਸਾਲ ਪੁਰਾਣੇ ਨਸ਼ਾ ਤਸਕਰੀ ਮਾਮਲੇ ਦੀ ਅਹਿਮ ਸੁਣਵਾਈ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਹੋਈ। ਇਸ ਮੌਕੇ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਸੁਖਪਾਲ ਖਹਿਰਾ ਖ਼ਿਲਾਫ਼ ਚੱਲ ਰਹੇ ਮੁਕੱਦਮੇ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ। ਸੁਪਰੀਮ ਕੋਰਟ ਨੇ ਸਰਕਾਰ ਨੂੰ ਲਿਖਤੀ ਜਵਾਬ ਦਾਖ਼ਲ ਕਰਨ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ।



ਦਰਅਸਲ ਸਾਲ 2015 ਵਿੱਚ ਜਲਾਲਾਬਾਦ ਪੁਲਿਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, 315 ਬੋਰ ਦਾ ਇੱਕ ਦੇਸੀ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਸੀ। ਇਸ ਮਾਮਲੇ ਵਿੱਚ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸੁਖਪਾਲ ਖਹਿਰਾ ਦਾ ਨਾਂ ਵੀ ਸਾਹਮਣੇ ਆਇਆ ਸੀ।



ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਜੋਗਾ ਸਿੰਘ, ਨਿੱਜੀ ਸਹਾਇਕ ਮਨੀਸ਼, ਪਿੰਡ ਬਾਠ (ਜਲੰਧਰ) ਦਾ ਇੱਕ ਵਿਅਕਤੀ, ਐਨਆਰਆਈ ਯੂਕੇ ਨਿਵਾਸੀ ਚਰਨਜੀਤ ਕੌਰ ਤੇ ਬਾਜਵਾ ਕਲਾਂ ਪਿੰਡ (ਜਲੰਧਰ) ਦੇ ਮੇਜਰ ਸਿੰਘ ਬਾਜਵਾ ਦਾ ਵੀ ਨਾਂ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।



ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਜ਼ਿਲ੍ਹਾ ਪੁਲਿਸ ਨੇ 28 ਸਤੰਬਰ 2023 ਨੂੰ ਸਵੇਰੇ 5 ਵਜੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਉਹ ਸ਼ੁਰੂ ਤੋਂ ਹੀ ਕਹਿ ਰਹੇ ਹਨ ਕਿ ਉਨ੍ਹਾਂ ਖਿਲਾਫ ਗਲਤ ਮਾਮਲਾ ਦਰਜ ਕੀਤਾ ਗਿਆ ਹੈ। ਅਜਿਹੇ 'ਚ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਤਿੰਨ ਮਹੀਨਿਆਂ ਬਾਅਦ ਜਦੋਂ ਉਨ੍ਹਾਂ ਨੂੰ ਜ਼ਮਾਨਤ ਮਿਲੀ ਤਾਂ ਇੱਕ ਹੋਰ ਕੇਸ ਦਰਜ ਕਰ ਲਿਆ ਗਿਆ। ਹਾਲਾਂਕਿ ਹੁਣ ਉਹ ਜ਼ਮਾਨਤ 'ਤੇ ਬਾਹਰ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।