ਸ਼ੰਕਰ ਦਾਸ ਦੀ ਰਿਪੋਰਟ


Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ( CM Bhagwant Mann )ਨੇ ਅੱਜ ਪੰਜਾਬ ਕੈਬਨਿਟ 'ਚ ਕੀਤੇ ਫ਼ੇਰਬਦਲ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਝਟਕਾ ਦੇ ਦਿੱਤਾ ਹੈ। ਭਗਵੰਤ ਮਾਨ ਸਰਕਾਰ ਵੱਲੋਂ ਕੁਲਦੀਪ ਸਿੰਘ ਧਾਲੀਵਾਲ ਕੋਲੋਂ ਦੋ ਅਹਿਮ ਵਿਭਾਗ ਪੇਂਡੂ ਵਿਕਾਸ ਤੇ ਪੰਚਾਇਤ ਤੇ ਖੇਤੀਬਾੜੀ ਵਾਪਸ ਲੈ ਲਏ ਹਨ। ਉਨ੍ਹਾਂ ਨੂੰ ਹੁਣ ਐਨਆਰਆਈ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਦਿੱਤਾ ਗਿਆ ਹੈ।



ਦੱਸ ਦੇਈਏ ਕਿ ਬੀਤੀ ਰਾਤ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਇਹ ਅਸਤੀਫ਼ਾ ਅਪਣੇ ਨਿੱਜੀ ਕਾਰਨਾਂ ਕਰ ਕੇ ਦਿੱਤਾ ਹੈ। ਇਸ ਤੋਂ ਬਾਅਦ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਮੰਤਰੀ ਮੰਡਲ ਵਿੱਚ ਥਾਂ ਮਿਲ ਗਈ ਹੈ।  

 

 ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਚੋਣਾਂ ਦਾ ਵੱਜਿਆ ਬਿਗੁਲ! ਕੇਂਦਰ ਸਰਕਾਰ ਨੇ ਵਿੱਢੀ ਤਿਆਰੀ, ਪੰਜਾਬ ਸਰਕਾਰ ਨੂੰ ਭੇਜਿਆ ਲੈਟਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਦੇ ਵਿਸਥਾਰ ਮਗਰੋਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਹਾਸਲ ਜਾਣਕਾਰੀ ਅਨੁਸਾਰ ਨਵੇਂ ਬਣੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਿੱਤਾ ਗਿਆ ਹੈ। ਪਹਿਲਾਂ ਇਹ ਵਿਭਾਗ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ।

ਇਸ ਤੋਂ ਇਲਾਵਾ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ, ਕੁਲਦੀਪ ਸਿੰਘ ਧਾਲੀਵਾਲ ਨੂੰ ਐਨਆਰਆਈ ਮਾਮਲੇ ਤੇ ਪ੍ਰਬੰਧਕੀ ਸੁਧਾਰ, ਗੁਰਮੀਤ ਸਿੰਘ ਮੀਤ ਹੇਅਰ ਨੂੰ ਜਲ ਸਰੋਤ ਵਿਭਾਗ ਸੌਂਪਿਆ ਗਿਆ ਹੈ। ਇਸ ਦੇ ਇਲਾਵਾ ਲਾਲਜੀਤ ਸਿੰਘ ਭੁੱਲਰ ਨੂੰ ਟ੍ਰਾਂਸਪੋਰਟ ਦੇ ਨਾਲ ਪੰਚਾਇਤੀ ਵਿਭਾਗ ਦਿੱਤਾ ਗਿਆ ਹੈ।

 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।