(Source: ECI/ABP News)
Punjab News: ਭਗਵੰਤ ਮਾਨ ਸਰਕਾਰ ਦਾ ਸਾਬਕਾ ਕਾਂਗਰਸੀ ਮੰਤਰੀਆਂ 'ਤੇ ਐਕਸ਼ਨ, ਹੁਣ ਪੰਜਵੇਂ 'ਤੇ ਲਟਕੀ ਤਲਵਾਰ
ਵਿਜੇ ਸਿੰਗਲਾ 5ਵਾਂ ਸਾਬਕਾ ਮੰਤਰੀ ਹੈ ਜੋ ਵਿਜੀਲੈਂਸ ਦੇ ਨਿਸ਼ਾਨੇ ’ਤੇ ਆ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਭੂਸ਼ਨ ਆਸ਼ੂ, ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜ਼ੀਆਂ ਤੇ ਸੁੰਦਰ ਸ਼ਾਮ ਅਰੋੜਾ ਦੇ ਖਿਲਾਫ਼ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।
![Punjab News: ਭਗਵੰਤ ਮਾਨ ਸਰਕਾਰ ਦਾ ਸਾਬਕਾ ਕਾਂਗਰਸੀ ਮੰਤਰੀਆਂ 'ਤੇ ਐਕਸ਼ਨ, ਹੁਣ ਪੰਜਵੇਂ 'ਤੇ ਲਟਕੀ ਤਲਵਾਰ Bhagwant Mann governments action on former Congress ministers Punjab News: ਭਗਵੰਤ ਮਾਨ ਸਰਕਾਰ ਦਾ ਸਾਬਕਾ ਕਾਂਗਰਸੀ ਮੰਤਰੀਆਂ 'ਤੇ ਐਕਸ਼ਨ, ਹੁਣ ਪੰਜਵੇਂ 'ਤੇ ਲਟਕੀ ਤਲਵਾਰ](https://feeds.abplive.com/onecms/images/uploaded-images/2022/10/30/3384efd0756a49f04cefba7b4299ad541667103852222370_original.jpg?impolicy=abp_cdn&imwidth=1200&height=675)
Punjab News: ਪੰਜਾਬ ਦੇ ਇੱਕ ਹੋਰ ਸਾਬਕਾ ਕਾਂਗਰਸੀ ਮੰਤਰੀ ਦੀਆਂ ਮੁਸੀਬਤਾਂ ਵਧ ਸਕਦੀਆਂ ਹਨ। ਸੂਤਰਾਂ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਖਿਲਾਫ਼ ਜਾਂਚ ਆਰੰਭ ਦਿੱਤੀ ਗਈ ਹੈ। ਚਰਚਾ ਹੈ ਕਿ ਸਾਬਕਾ ਮੰਤਰੀ ਸਿੰਗਲਾ ਖ਼ਿਲਾਫ਼ ਸਰੋਤਾਂ ਤੋਂ ਜ਼ਿਆਦਾ ਆਮਦਨੀ ਦੇ ਮਾਮਲੇ ਵਿੱਚ ਜਾਂਚ-ਪੜਤਾਲ ਆਰੰਭੀ ਗਈ ਹੈ। ਸਿੰਗਲਾ ਅਜੇ ਇਸ ਬਾਰੇ ਕੁਝ ਵੀ ਬੋਲਣ ਲਈ ਤਿਆਰ ਨਹੀਂ ਹਨ।
ਦੱਸ ਦਈਏ ਕਿ ਵਿਜੈਇੰਦਰ ਸਿੰਗਲਾ ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀਆਂ ਦੋਵੇਂ ਕਾਂਗਰਸ ਸਰਕਾਰਾਂ ਸਮੇਂ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਰਹੇ ਹਨ। ਵਿਜੀਲੈਂਸ ਦੀ ਇਸ ਕਾਰਵਾਈ ਤੋਂ ਬਾਅਦ ਕਾਂਗਰਸ ਦਾ ਇਹ 5ਵਾਂ ਸਾਬਕਾ ਮੰਤਰੀ ਹੈ ਜੋ ਵਿਜੀਲੈਂਸ ਦੇ ਨਿਸ਼ਾਨੇ ’ਤੇ ਆ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਭੂਸ਼ਨ ਆਸ਼ੂ, ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜ਼ੀਆਂ ਤੇ ਸੁੰਦਰ ਸ਼ਾਮ ਅਰੋੜਾ ਦੇ ਖਿਲਾਫ਼ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।
ਸੂਤਰਾਂ ਮੁਤਾਬਕ ਸੱਤਾ ਤਬਦੀਲੀ ਤੋਂ ਬਾਅਦ ਸਾਬਕਾ ਲੋਕ ਨਿਰਮਾਣ ਮੰਤਰੀ ਦੇ ਖਿਲਾਫ਼ ਕਈ ਤਰ੍ਹਾਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ ਤੇ ਸਾਰੀਆਂ ਸ਼ਿਕਾਇਤਾਂ ਦਾ ਨਿਰੀਖਣ ਕਰਨ ਤੋਂ ਬਾਅਦ ਵਿਜੀਲੈਂਸ ਜਾਂਚ ਦਰਜ ਕਰਕੇ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲੇ ਦੀ ਜਾਂਚ ਆਰੰਭ ਕੀਤੀ ਗਈ ਸੀ। ਵਿਜੀਲੈਂਸ ਦਾ ਇਹ ਵੀ ਦੱਸਣਾ ਹੈ ਕਿ ਸਰੋਤਾਂ ਤੋਂ ਜ਼ਿਆਦਾ ਆਮਦਨ ਦੀ ਪੜਤਾਲ ਦੌਰਾਨ ਸਮੁੱਚੇ ਅਸਾਸਿਆਂ, ਪਿਛਲੇ ਸਮੇਂ ਦੀ ਆਮਦਨ ਦਾ ਲੇਖਾ ਜੋਖਾ ਮੰਗਿਆ ਗਿਆ ਹੈ। ਇਸ ਤੋਂ ਬਿਨਾਂ ਪਿਛਲੇ ਸਮੇਂ ਦੌਰਾਨ ਕੀਤੇ ਖ਼ਰਚ, ਖਰੀਦੋ-ਫਰੋਖ਼ਤ ਆਦਿ ਦਾ ਮਿਲਾਨ ਕੀਤਾ ਜਾ ਰਿਹਾ ਹੈ।
ਐਸੋਸੀਏਸ਼ਨ ਫ਼ਾਰ ਡੈਮੋਕਰੈਟਿਕ ਰਾਈਟਸ (ਏਡੀਆਰ) ਮੁਤਾਬਕ ਵਿਜੈਇੰਦਰ ਸਿੰਗਲਾ ਵੱਲੋਂ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 17.32 ਕਰੋੜ ਰੁਪਏ ਦੀ ਚੱਲ ਤੇ ਅਚੱਲ ਜਾਇਦਾਦ ਦਾ ਪ੍ਰਗਟਾਵਾ ਕੀਤਾ ਗਿਆ ਸੀ ਜਦੋਂਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਸ ਕਾਂਗਰਸੀ ਆਗੂ ਵੱਲੋਂ 18.87 ਕਰੋੜ ਰੁਪਏ ਦੀ ਦੀ ਚੱਲ-ਅਚੱਲ ਜਾਇਦਾਦ ਹੋਣ ਦਾ ਪ੍ਰਗਟਾਵਾ ਚੋਣ ਕਮਿਸ਼ਨ ਨੂੰ ਦਿੱਤੇ ਦਸਤਾਵੇਜ਼ਾਂ ਵਿੱਚ ਕੀਤਾ ਗਿਆ ਸੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)