CM ਭਗਵੰਤ ਮਾਨ ਬੋਲੇ – ਕਾਂਗਰਸ 'ਚ 500 ਕਰੋੜ ਰੁਪਏ 'ਚ ਬਣਦਾ ਹੈ CM ,ਮਜੀਠੀਆ 'ਤੇ ਵੀ ਸਾਧਿਆ ਨਿਸ਼ਾਨਾ
CM Bhagwant Mann : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਸੂਬੇ ਦੇ 2800 ਡਿਪੋ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ। ਇਸ ਮੌਕੇ ਉਨ੍ਹਾਂ ਨੇ ਆਪਣੇ ਰਾਜਨੀਤਿਕ ਵਿਰੋਧੀਆਂ 'ਤੇ ਤਿੱਖੇ ਹਮਲੇ ਵੀ ਕੀਤੇ

CM Bhagwant Mann : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਸੂਬੇ ਦੇ 2800 ਡਿਪੋ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ। ਇਸ ਮੌਕੇ ਉਨ੍ਹਾਂ ਨੇ ਆਪਣੇ ਰਾਜਨੀਤਿਕ ਵਿਰੋਧੀਆਂ 'ਤੇ ਤਿੱਖੇ ਹਮਲੇ ਵੀ ਕੀਤੇ। ਸੀਐਮ ਮਾਨ ਨੇ ਕਿਹਾ ਕਿ ਕਾਂਗਰਸ ਵਿੱਚ ਲੜਾਈ ਸਿਰਫ਼ ਕੁਰਸੀ ਲਈ ਹੈ। ਜੋ ਕੁਰਸੀ ਅਜੇ ਤੱਕ ਨਹੀਂ ਮਿਲੀ, ਰੱਬ ਕਰੇ ਉਹ ਅੱਗੇ ਵੀ ਨਾ ਮਿਲੇ।
ਉਨ੍ਹਾਂ ਆਰੋਪ ਲਗਾਇਆ ਕਿ ਅਕਾਲੀ ਸਰਕਾਰ ਦੇ ਸਮੇਂ ਲਾਲ ਬੱਤੀ ਵਾਲੀਆਂ ਗੱਡੀਆਂ ਵਿੱਚ ਨਸ਼ਾ ਸਪਲਾਈ ਹੁੰਦਾ ਸੀ ਅਤੇ ਇਹ ਸਭ ਮਜੀਠੀਆ ਦੇ ਇਸ਼ਾਰੇ 'ਤੇ ਹੁੰਦਾ ਰਿਹਾ।ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਬਾਹਰ ਆ ਕੇ ਇਸ ਤਰ੍ਹਾਂ ਮੂੰਛਾਂ ਨੂੰ ਤਾਵ ਦੇ ਰਹੇ ਹਨ ਜਿਵੇਂ ਕੋਈ ਕਿਲ੍ਹਾ ਫਤਹਿ ਕਰਕੇ ਆਏ ਹੋਣ, ਜਦਕਿ ਉਹ ਸਿਰਫ਼ ਜ਼ਮਾਨਤ 'ਤੇ ਹੀ ਬਾਹਰ ਆਏ ਹਨ।
ਸੀਐਮ ਮਾਨ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਐਸਜੀਪੀਸੀ ਵੱਲੋਂ ਗੁਰਦੁਆਰਿਆਂ ਦੇ ਬਾਹਰ ਉਨ੍ਹਾਂ ਦੇ ਬਾਇਕਾਟ ਦੇ ਪੋਸਟਰ ਲਗਾਏ ਗਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਬਹਿਬਲ ਕਲਾਂ ਕਾਂਡ ਦੇ ਸਮੇਂ ਵੀ ਸੁਖਬੀਰ ਸਿੰਘ ਬਾਦਲ ਦੇ ਪੋਸਟਰ ਲਗਾਏ ਗਏ ਸਨ ਅਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ ਆਪਣੀਆਂ ਗਲਤੀਆਂ ਮੰਨ ਚੁੱਕੇ ਹਨ।
ਮੁੱਖ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਜੇਕਰ ਵਿਰੋਧੀ ਪਾਰਟੀਆਂ ਗਲਤੀ ਨਾਲ ਵੀ ਸੱਤਾ ਵਿੱਚ ਆ ਗਈਆਂ ਤਾਂ ਉਹ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਬੰਦ ਕਰ ਦੇਣਗੀਆਂ। ਉਨ੍ਹਾਂ ਤੰਜ ਕੱਸਦਿਆਂ ਕਿਹਾ, "ਜੋ ਲੋਕ ਇੱਕ ਵੇਟਰ ਨੂੰ ਹੀ 10 ਹਜ਼ਾਰ ਰੁਪਏ ਟਿੱਪ ਦੇ ਦਿੰਦੇ ਹਨ, ਉਨ੍ਹਾਂ ਨੂੰ ਡਿਪੋ ਹੋਲਡਰਾਂ ਦੀ ਕੀ ਪਰਵਾਹ ਹੋ ਸਕਦੀ ਹੈ?"
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ






















