ਮੋਗਾ: ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਮੋਗਾ ਤੋਂ ਉਮੀਦਵਾਰ ਅਮਨਦੀਪ ਕੌਰ ਅਰੋੜਾ ਦੇ ਹੱਕ 'ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਪਾਰਟੀ ਵਰਕਰਾਂ ਨੇ ਭਗਵੰਤ ਮਾਨ ਦਾ ਭਰਵਾਂ ਸਵਾਗਤ ਕੀਤਾ।



ਵੱਡੀ ਗਿਣਤੀ 'ਚ ਟਰੈਕਟਰਾਂ ਦੇ ਕਾਫ਼ਲੇ ਤੇ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਨੇ ਅਮਨ ਅਰੋੜਾ ਦਾ ਹੌਸਲਾ ਵਧਾਇਆ। ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਨੇ ਰੋਡ ਸ਼ੋਅ ਨੂੰ ਸ਼ਹਿਰ 'ਚ ਐਂਟਰੀ ਨਹੀਂ ਦਿੱਤੀ ਜਿਸ ਕਾਰਨ ਭਗਵੰਤ ਮਾਨ ਦਾ ਇਹ ਰੋਡ ਸ਼ੋਅ ਜੀਟੀ ਰੋਡ ਤੋਂ ਹੁੰਦਾ ਹੋਇਆ ਬਾਘਾਪੁਰਾਣਾ ਨਿਕਲ ਗਿਆ।

ਇੱਥੇ ਇਹ ਜਾਣਕਾਰੀ ਦਿੰਦਿਆਂ ਆਪ ਉਮੀਦਵਾਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅੱਜ ਭਗਵੰਤ ਮਾਨ ਦੇ ਆਉਣ ਨਾਲ ਜਿੱਥੇ ਉਨ੍ਹਾਂ ਨੂੰ ਹੌਸਲਾ ਮਿਲਿਆ, ਉੱਥੇ ਅੱਜ ਹਜ਼ਾਰਾਂ ਦੀ ਗਿਣਤੀ 'ਚ ਪਹੁੰਚ ਕੇ ਲੋਕਾਂ ਨੇ ਇਹ ਸਾਬਤ ਕਰ ਦਿੱਤਾ ਕਿ ਆਉਣ ਵਾਲੀ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਪਾਰਟੀ ਦੀ ਝੋਲੀ ਪਾਵਾਂਗੇ।


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ