ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘੇ ਦੀ ਭਗਵੰਤ ਮਾਨ ਨੇ ਕੀਤੀ ਮੰਗ
ਏਬੀਪੀ ਸਾਂਝਾ | 21 Jul 2016 04:29 AM (IST)
ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸੰਸਦ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਈ ਵਿਸ਼ੇਸ਼ ਕੋਰੀਡੋਰ ਬਣਾਉਣ ਦੀ ਮੰਗ ਨੂੰ ਚੁੱਕਿਆ। ਲੋਕ ਵਿੱਚ ਬੋਲਦਿਆਂ ਭਗਵੰਤ ਮਾਨ ਸਰਹੱਦੀ ਇਲਾਕੇ ਦੇ ਕਿਸਾਨਾਂ ਦੀਆਂ ਦਿੱਕਤਾਂ ਦਾ ਮੁੱਦੇ ਵੀ ਚੁੱਕਿਆ। ਭਗਵੰਤ ਮਾਨ ਨੇ ਆਖਿਆ ਕਿ ਹਰ ਰੋਜ਼ ਹਜ਼ਾਰਾਂ ਸ਼ਰਧਾਲੂ ਸਰਹੱਦ ਤੋਂ ਹੀ ਸ਼੍ਰੀ ਕਰਤਾਰ ਪੁਰ ਸਾਹਿਬ ਦੇ ਦਰਸ਼ਨ ਕਰਦੇ ਹਨ ਜੇਕਰ ਉੱਥੇ ਵਿਸ਼ੇਸ਼ ਕੋਰੀਡਰ ਬਣ ਜਾਂਦਾ ਹੈ ਤਾਂ ਇਸ ਨਾਲ ਸਿੱਖਾਂ ਸੰਗਤਾਂ ਨੂੰ ਦਰਸ਼ਨਾਂ ਦੀ ਲਈ ਕਾਫ਼ੀ ਆਸਾਨੀ ਹੋਵੇਗੀ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਆਖਿਆ ਕਿ ਸਰਹੱਦੀ ਇਲਾਕੇ ਦੇ ਕਿਸਾਨਾਂ ਦੀ ਖੇਤੀਬਾੜੀ ਬੀਐਸਐਫ ਉੱਤੇ ਨਿਰਭਰ ਕਰਦੀ ਹੈ। ਉਨ੍ਹਾਂ ਆਖਿਆ ਕਿ ਕਿਸਾਨ ਗੰਨਾ, ਕਪਾਹ ਅਤੇ ਸੂਰਜਮੁਖੀ ਦੀ ਫ਼ਸਲ ਨਹੀਂ ਬੀਜ ਸਕਦੇ। ਉਨ੍ਹਾਂ ਸਰਹੱਦੀ ਕਿਸਾਨਾਂ ਦਾ ਮੁਆਵਜ਼ਾ ਵਧਾਉਣ ਦੀ ਅਪੀਲ ਕੇਂਦਰ ਸਰਕਾਰ ਨੂੰ ਕੀਤੀ।