Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿੱਚ ਖਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ 45.66 ਕਰੋੜ ਰੁਪਏ ਜਾਰੀ ਕੀਤੇ ਗਏ ਹਨ।


ਇਹ ਜਾਣਕਾਰੀ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਬੈਂਸ ਨੇ ਦੱਸਿਆ ਕਿ ਇਹ ਰਾਸ਼ੀ ਸੂਬੇ ਦੇ ਸਰਕਾਰੀ ਐਲੀਮੈਂਟਰੀ (ਪ੍ਰਾਇਮਰੀ ਅਤੇ ਮਿਡਲ) ਅਤੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਜਾਰੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਕੂਲਾਂ ਵਿੱਚ ਖਰਾਬ ਹੋ ਚੁੱਕੇ ਸਾਜੋ-ਸਮਾਨ ਦੀ ਥਾਂ ‘ਤੇ ਨਵੇਂ ਦੀ ਖਰੀਦ ਕੀਤੀ ਜਾਣੀ ਹੈ। 


ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਖੇਡਾਂ ਦਾ ਸਾਜੋ-ਸਾਮਨ, ਪ੍ਰਯੋਗਸ਼ਾਲਾ ਦੇ ਉਪਕਰਨ ਅਤੇ ਲੋੜੀਂਦੀ ਟੀਚਿੰਗ ਸਹਾਇਕ ਸਮੱਗਰੀ ਦੀ ਖਰੀਦ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਸ ਰਾਸ਼ੀ ਦੀ ਵਰਤੋਂ ਬੁਨਿਆਦੀ ਢਾਂਚੇ ਜਿਹਨਾਂ ਵਿੱਚ ਕਲਾਸ ਰੂਮ, ਲਾਇਬਰੇਰੀ, ਲੈਬ, ਪਖਾਨੇ ਅਤੇ ਹੋਰ ਦੀ ਸਾਂਭ-ਸੰਭਾਲ ਕਰਨਾ ਵੀ ਸ਼ਾਮਲ ਹੈ।


ਬੈਂਸ ਨੇ ਦੱਸਿਆ ਕਿ ਹਰੇਕ ਸਕੂਲ ਲਈ ਇਹ ਵੀ ਨਿਸ਼ਚਿਤ ਕੀਤਾ ਗਿਆ ਹੈ ਕਿ ਇਸ ਸਕੀਮ ਅਧੀਨ ਪ੍ਰਾਪਤ ਰਾਸ਼ੀ ਵਿੱਚੋਂ 10 ਫ਼ੀਸਦੀ ਰਾਸ਼ੀ ਸਵੱਛਤਾ ਐਕਸ਼ਨ ਪਲਾਨ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ‘ਤੇ ਖਰਚ ਕਰਨਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਹੀ ਮਾਇਨਿਆਂ ਵਿੱਚ ਸਿੱਖਿਆ ਦੇ ਕੇਂਦਰ ਵਜੋਂ ਵਿਕਸਿਤ ਕਰਨ ਲਈ ਵਚਨਬੱਧ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!



 

 



 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ


 


Iphone ਲਈ ਕਲਿਕ ਕਰੋ