ਪੜਚੋਲ ਕਰੋ

Punjab News : ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਨਵਾਂ ਫੁਰਮਾਨ ਜਾਰੀ, ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਕੀਤਾ ਜਾਵੇ ਹੱਲ

Punjab News : ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਅੱਖਾਂ 'ਤੇ ਕੰਨ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਸਰਕਾਰ ਦਾ ਅਸਲ ਚਿਹਰਾ ਹੋ ਕਿਉਂਕਿ ਸਾਡੇ (ਸਰਕਾਰ) ਨਾਲੋਂ ਤੁਹਾਡਾ ਆਮ ਲੋਕਾਂ ਨਾਲ ਸਿੱਧਾ ਵਾਹ ਪੈਂਦਾ ਹੈ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ( Deputy Commissioners) ਨੂੰ ਸੂਬੇ ਵਿਚ ਖਾਸ ਕਰ ਕੇ ਪਿੰਡਾਂ ਵਿਚ ਜਾ ਕੇ ਨਿਰੰਤਰ ਜਨਤਕ ਮਿਲਣੀਆਂ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਇਸ ਨਾਲ ਲੋਕਾਂ ਦੀ ਤਸੱਲੀ ਮੁਤਾਬਕ ਉਨ੍ਹਾਂ ਦੀ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਸੁਲਝਾਉਣਾ ਯਕੀਨੀ ਬਣਾਇਆ ਜਾ ਸਕੇਗਾ।

ਅੱਜ ਸਵੇਰੇ ਇੱਥੇ ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਪਿੰਡ ਜਾਂ ਕਸਬੇ ਵਿਚ ਜਾ ਕੇ ਅਧਿਕਾਰੀਆਂ ਦੀ ਟੀਮ ਨਾਲ ਵਿਸ਼ੇਸ਼ ਕੈਂਪ ਲਾਉਣ ਲਈ ਆਖਿਆ ਤਾਂ ਕਿ ਆਮ ਲੋਕਾਂ ਦੇ ਬਕਾਏ ਮਸਲੇ ਜਾਂ ਦਰਪੇਸ਼ ਸਮੱਸਿਆਵਾਂ ਦਾ ਮੌਕੇ ਉਤੇ ਹੀ ਹੱਲ ਕੀਤਾ ਜਾ ਸਕੇ।
     
ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਅੱਖਾਂ 'ਤੇ ਕੰਨ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਸਰਕਾਰ ਦਾ ਅਸਲ ਚਿਹਰਾ ਹੋ ਕਿਉਂਕਿ ਸਾਡੇ (ਸਰਕਾਰ) ਨਾਲੋਂ ਤੁਹਾਡਾ ਆਮ ਲੋਕਾਂ ਨਾਲ ਸਿੱਧਾ ਵਾਹ ਪੈਂਦਾ ਹੈ ਕਿਉਂ ਜੋ ਲੋਕ ਤੁਹਾਡੇ ਉਪਰ ਬਹੁਤ ਜ਼ਿਆਦਾ ਭਰੋਸਾ ਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਂਝ ਕੇਂਦਰਾਂ ਦੀ ਅਚਨਚੇਤੀ ਜਾਂਚ ਕਰਨ ਲਈ ਆਖਿਆ ਕਿਉਂ ਜੋ ਇਨ੍ਹਾਂ ਕੇਂਦਰਾਂ ਨੂੰ ਪ੍ਰਮੁੱਖ ਤੌਰ 'ਤੇ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਸਨ।

ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁਖੀਆਂ, ਐਸਡੀਐਮਜ਼ ਤੇ ਹੋਰ ਖੇਤਰੀ ਅਧਿਕਾਰੀਆਂ ਲਈ ਭਗਵੰਤ ਮਾਨ ਨੇ ਬਿਹਤਰੀਨ ਕਾਰਗੁਜ਼ਾਰੀ ਐਵਾਰਡ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਤਾਂ ਕਿ ਬਾਕੀ ਅਫਸਰਾਂ ਨੂੰ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਨਸ਼ਾਗ੍ਰਸਤ ਲੋਕਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿਚ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਇਕ ਮਹੀਨੇ ਵਿਚ ਸ਼ੁਰੂ ਅਤੇ ਅਪਗ੍ਰੇਡ ਕਰਨ ਦਾ ਟੀਚਾ ਦਿੱਤਾ ਤਾਂ ਕਿ ਨੌਜਵਾਨਾਂ ਦਾ ਸਹੀ ਢੰਗ ਨਾਲ ਮੁੜ ਵਸੇਬਾ ਕੀਤਾ ਜਾ ਸਕੇ ਜੋ ਭੁੱਲੇ-ਭਟਕੇ ਨਸ਼ਿਆਂ ਦੀ ਗ੍ਰਿਫਤ ਵਿਚ ਫਸ ਗਏ। 

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਪਣੀ ਡਿਊਟੀ ਬਿਨਾਂ ਕਿਸੇ ਸਿਆਸੀ ਦਬਾਅ ਦੇ ਪੂਰੀ ਕਾਬਲੀਅਤ ਅਤੇ ਸਮਰੱਥਾ ਨਾਲ ਨਿਭਾਉਣ ਦੀ ਖੁੱਲ੍ਹ ਦੇਣ ਦਾ ਭਰੋਸਾ ਦਿੱਤਾ। ਹਾਲਾਂਕਿ ਉਨ੍ਹਾਂ ਕਿਹਾ ਕਿ ਲੋਕਾਂ ਦੇ ਨੁਮਾਇੰਦਿਆਂ ਅਤੇ ਆਮ ਆਦਮੀ ਨੂੰ ਉਨ੍ਹਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ।

ਕਣਕ ਦੀ ਚੱਲ ਰਹੀ ਖਰੀਦ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਭਗਵੰਤ ਮਾਨ ਨੇ ਡੀਜੀਪੀ ਨੂੰ ਗੁਆਂਢੀ ਰਾਜਾਂ ਤੋਂ ਪੰਜਾਬ 'ਚ ਕਣਕ ਦੀ ਗੈਰ-ਕਾਨੂੰਨੀ ਢੋਆ-ਢੁਆਈ ਨੂੰ ਰੋਕਣ ਲਈ 24 ਘੰਟੇ ਚੌਕਸੀ ਨੂੰ ਹੋਰ ਤੇਜ਼ ਕਰਨ ਲਈ ਕਿਹਾ ਕਿਉਂਕਿ ਕਈ ਬੇਈਮਾਨ ਵਪਾਰੀ ਕਣਕ ਨੂੰ ਸੂਬਾ ਭਰ ਦੀਆਂ ਮੰਡੀਆਂ 'ਚ ਘੱਟੋ ਘੱਟ ਸਮਰਥਨ ਮੁੱਲ `ਤੇ ਵੇਚਣ ਲਈ ਚੋਰੀ-ਛਿਪੇ ਲਿਆਉਂਦੇ ਹਨ।

ਕਣਕ ਦੀ ਖਰੀਦ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕਿਰਤ ਕਿਰਪਾਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਨੁਮਾਨ ਅਨੁਸਾਰ 135 ਲੱਖ ਮੀਟਰਕ ਟਨ ਕਣਕ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਕਣਕ ਦੀ ਖਰੀਦ ਦੀਆਂ ਤਿਆਰੀਆਂ `ਤੇ ਤਸੱਲੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਉਹ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਨਿਰਦੇਸ਼ ਜਾਰੀ ਕਰਨ ਕਿ ਉਹ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ, ਖੁਰਾਕ ਤੇ ਸਿਵਲ ਸਪਲਾਈ ਦੇ ਅਧਿਕਾਰੀਆਂ ਅਤੇ ਕਿਸਾਨਾਂ ਦੇ ਸਥਾਨਕ ਨੁਮਾਇੰਦਿਆਂ ਨਾਲ-ਨਾਲ ਸਲਾਹ-ਮਸ਼ਵਰਾ ਕਰਕੇ ਆਪੋ-ਆਪਣੇ ਜ਼ਿਲ੍ਹਿਆਂ `ਚ ਖਰੀਦ ਦੀ ਪ੍ਰਗਤੀ `ਤੇ ਨਜ਼ਰ ਰੱਖਣ ਲਈ ਨਿਯਮਿਤ ਤੌਰ `ਤੇ ਮੰਡੀਆਂ ਦਾ ਦੌਰਾ ਕਰਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਵਿੱਤ ਕਮਿਸ਼ਨਰ ਮਾਲ ਵੀ.ਕੇ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਣੂ ਪ੍ਰਸਾਦ ਅਤੇ ਸੂਬੇ ਦੀਆਂ ਖਰੀਦ ਏਜੰਸੀਆਂ ਦੇ ਮੈਨੇਜਿੰਗ ਡਾਇਰੈਕਟਰ ਹਾਜ਼ਰ ਸਨ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Advertisement
ABP Premium

ਵੀਡੀਓਜ਼

‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲਖਨੌਰੀ ਬਾਰਡਰ ਤੋਂ ਵੱਡੀ ਖਬਰ, ਕਿਸਾਨਾਂ ਦੇ ਹੌਸਲੇ ਬੁਲੰਦ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
Embed widget