ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਮਗਰੋਂ ਸੰਗਰੂਰ ਦੇ ਲੋਕਾਂ ਨੂੰ ਛੱਡ ਦਿੱਤਾ, ਇਸ ਲਈ ਚੋਣ ਦਫਤਰ ਖੋਲ੍ਹਣਾ ਵੀ ਹੋਇਆ ਔਖਾ: ਸੁਖਬੀਰ ਬਾਦਲ
ਸੁਖਬੀਰ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਨਾ ਤਾਂ ਔਰਤਾਂ ਨੂੰ ਵਾਅਦੇ ਅਨੁਸਾਰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਵੇਗੀ ਤੇ ਨਾ ਹੀ 300 ਯੂਨਿਟ ਮੁਫਤ ਬਿਜਲੀ ਦਾ ਵਾਅਦਾ ਸਿਰੇ ਚੜ੍ਹੇਗਾ।
Mann was only a nominal CM and the Punjab government headed by Delhi Chief- Sukhbir Singh Badal
ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਸੰਗਰੂਰ ਦੇ ਲੋਕਾਂ ਨੂੰ ਛੱਡ ਦਿੱਤਾ ਹੈ। ਇਹੀ ਕਾਰਨ ਹੈ ਕਿ ਹੁਣ ਲੋਕ ਉਨ੍ਹਾਂ ਦੀ ਸੰਸਦੀ ਸੀਟ ’ਤੇ ਆਉਂਦੀ ਉਪ ਚੋਣ ਲਈ ਆਮ ਆਦਮੀ ਪਾਰਟੀ ਦਾ ਚੋਣ ਦਫਤਰ ਖੋਲ੍ਹਣ ਦਾ ਵਿਰੋਧ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਬਾਅਦ ਪ੍ਰਸ਼ਾਸਨ ਦੀ ਵਾਗਡੋਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹਵਾਲੇ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਸੰਸਦੀ ਹਲਕੇ ਵਿੱਚ ਕੋਈ ਵਿਕਾਸ ਕਾਰਜ ਸ਼ੁਰੂ ਨਹੀਂ ਕੀਤਾ ਗਿਆ ਤੇ ਪਹਿਲਾਂ ਤੋਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਠੱਪ ਕਰ ਦਿੱਤਾ ਗਿਆ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਨਾ ਤਾਂ ਔਰਤਾਂ ਨੂੰ ਵਾਅਦੇ ਅਨੁਸਾਰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਵੇਗੀ ਤੇ ਨਾ ਹੀ 300 ਯੂਨਿਟ ਮੁਫਤ ਬਿਜਲੀ ਦਾ ਵਾਅਦਾ ਸਿਰੇ ਚੜ੍ਹੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਿਰਫ ਨਾਂ ਦੇ ਹੀ ਮੁੱਖ ਮੰਤਰੀ ਹਨ ਤੇ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ’ਚ ਨਾਕਾਮ ਸਿੱਧ ਹੋ ਰਹੀ ਹੈ।