Bhagwant Mann: CM ਭਗਵੰਤ ਮਾਨ ਨੇ ਬਿਜਲੀ ਖਪਤਕਾਰਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵਿੱਟਰ 'ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇੱਕ ਜ਼ਰੂਰੀ ਜਾਣਕਾਰੀ ਸਾਂਝੀ ਕਰ ਰਿਹਾ ਹਾਂ। ਅਸੀਂ ਬਿਜਲੀ ਖਪਤਕਾਰਾਂ ਦਾ ਲੋਡ ਵਧਾਉਣ ਲਈ ਇੱਕ ਵਾਰ ਫਿਰ ਸਵੈ-ਘੋਸ਼ਣਾ ਸਕੀਮ (VDS) ਲੈਕੇ ਆਏ ਹਾਂ। ਜਿਸ ਤਹਿਤ ਖੇਤੀਬਾੜੀ ਟਿਊਬਵੈੱਲ ਦੀਆਂ ਮੋਟਰਾਂ ਦਾ ਲੋਡ ਵਧਾਉਣ ਲਈ ਸਰਵਿਸ ਕੁਨੈਕਸ਼ਨ ਚਾਰਜ 4750 ਰੁਪਏ ਦੀ ਥਾਂ ਸਿਰਫ 2500 ਰੁਪਏ ਅਤੇ ਸਕਿਉਰਿਟੀ 400 ਰੁਪਏ ਦੀ ਥਾਂ 200 ਰੁਪਏ ਪ੍ਰਤੀ ਹਾਰਸ ਪਾਵਰ ਕਰ ਦਿੱਤੀ ਹੈ। ਨਾਲ ਹੀ ਘਰੇਲੂ ਤੇ ਵਪਾਰਕ ਖਪਤਕਾਰਾਂ ਲਈ ਲੋਡ ਵਧਾਉਣ ਲਈ ਸਰਵਿਸ ਕੁਨੈਕਸ਼ਨ ਚਾਰਜ ਅੱਧਾ ਲੱਗੇਗਾ। ਮੇਰੀ ਅਪੀਲ ਹੈ ਕਿ ਲੋਕ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।