ਚੰਡੀਗੜ੍ਹ: ਆਮ ਆਦਮੀ ਪਾਰਟੀ ਵਿੱਚ ਭਗਵੰਤ ਮਾਨ ਦੀ ਬੱਲੇ-ਬੱਲੇ ਹੈ। ਲੋਕ ਸਭਾ ਚੋਣਾਂ ਵਿੱਚ ਜਿੱਤਣ ਵਾਲੇ ਉਹ ਪਾਰਟੀ ਦੇ ਇਕਲੌਤੇ ਉਮੀਦਵਾਰ ਹਨ। ਅਹਿਮ ਗੱਲ ਹੈ ਕਿ ਉਹ ਲਗਾਤਾਰ ਦੂਜੀ ਵਾਰ ਜਿੱਤੇ ਹਨ। ਇਸ ਕਰਕੇ ਭਗਵੰਤ ਮਾਨ ਦਾ ਕੱਦ ਪਾਰਟੀ ਅੰਦਰ ਕਾਫੀ ਵਧ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਵੀ ਜਵਾਬ ਮਿਲ ਗਿਆ ਹੈ।
ਭਗਵੰਤ ਮਾਨ ਨੇ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਢਿੱਲੋਂ ਤੇ ਅਕਾਲੀ ਦਲ ਬਾਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੂੰ ਹਰਾਇਆ ਹੈ। ਪਾਰਟੀ ਅੰਦਰ ਭਗਵੰਤ ਮਾਨ ਦੀ ਲੀਡਰਸ਼ਿਪ 'ਤੇ ਲਗਾਤਾਰ ਸਵਾਲ ਉੱਠ ਰਹੇ ਸੀ। ਉਨ੍ਹਾਂ ਦੇ ਜਿੱਤ ਵਿਰੋਧੀਆਂ ਨੂੰ ਜ਼ਰੂਰ ਚੁੱਕ ਕਰਵਾ ਦੇਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੰਨਿਆ ਹੈ ਕਿ ਭਗਵੰਤ ਮਾਨ ਆਪਣੀ ਕਾਰਗੁਜ਼ਾਰੀ ਕਰਕੇ ਹੀ ਜਿੱਤੇ ਹਨ।
ਕਾਬਲੇਗੌਰ ਹੈ ਕਿ ਆਮ ਆਦਮੀ ਪਾਰਟੀ ਦਿੱਲੀ ਦਿੱਲੀ ਵਿਚਲੀਆਂ ਆਪਣੀਆਂ ਸਾਰੀਆਂ 7 ਸੀਟਾਂ ਹਾਰ ਗਈ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਗ੍ਰਹਿ ਸੂਬੇ ਹਰਿਆਣਾ ਵਿੱਚ ਵੀ ਪਾਰਟੀ ਖਾਤਾ ਨਹੀਂ ਖੋਲ੍ਹ ਸਕੀ। ਇਸ ਲਈ ਭਗਵੰਤ ਮਾਨ ਅਹਿਮ ਬਣ ਗਏ ਹਨ ਜਿਨ੍ਹਾਂ ਨੇ ਪਾਰਟੀ ਦੀ ਲਾਜ਼ ਰੱਖੀ ਹੈ।
ਭਗਵੰਤ ਮਾਨ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 1,10, 211 ਵੋਟਾਂ ਦੇ ਫਰਕ ਨਾਲ ਹਰਾਇਆ ਹੈ ਜਦੋਂ ਕਿ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਤੀਜੇ ਸਥਾਨ ’ਤੇ ਹੀ ਸਬਰ ਕਰਨਾ ਪਿਆ ਹੈ। ਭਗਵੰਤ ਮਾਨ ਨੂੰ 4,13, 561 ਵੋਟਾਂ ਪ੍ਰਾਪਤ ਹੋਈਆਂ ਹਨ ਤੇ ਕੇਵਲ ਸਿੰਘ ਢਿੱਲੋਂ ਨੂੰ 3,03,350 ਵੋਟਾਂ ਮਿਲੀਆਂ ਹਨ ਜਦੋਂਕਿ ਪਰਮਿੰਦਰ ਸਿੰਘ ਢੀਂਡਸਾ 2,63,498 ਵੋਟਾਂ ਹੀ ਪ੍ਰਾਪਤ ਹੋਈਆਂ ਹਨ।
ਇਸ ਦੇ ਨਾਲ ਹੀ ਭਗਵੰਤ ਮਾਨ ਨੇ ਢੀਂਡਸਾ ਪਿਉ-ਪੁੱਤ ਨੂੰ ਹਰਾਉਣ ਦਾ ਰਿਕਾਰਡ ਵੀ ਆਪਣੇ ਨਾਂ ਕਰ ਲਿਆ ਹੈ। ਉਨ੍ਹਾਂ ਨੇ 2014 ਵਿੱਚ ਸੁਖਦੇਵ ਸਿੰਘ ਢੀਂਡਸਾ ਨੂੰ 2 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ। ਇਸ ਵਾਰ ਪਰਮਿੰਦਰ ਸਿੰਘ ਢੀਂਡਸਾ ਨੂੰ ਹਰਾ ਕੇ ਪਿਉ-ਪੁੱਤ ਨੂੰ ਹਰਾਉਣ ਦਾ ਸਿਹਰਾ ਵੀ ਆਪਣੇ ਸਿਰ ਬੰਨ੍ਹ ਲਿਆ ਹੈ।
ਭਗਵੰਤ ਮਾਨ ਦੀ ਜਿੱਤ ਨੇ ਸਿਰਜੇ ਕਈ ਰਿਕਾਰਡ
ਏਬੀਪੀ ਸਾਂਝਾ
Updated at:
24 May 2019 12:44 PM (IST)
ਆਮ ਆਦਮੀ ਪਾਰਟੀ ਵਿੱਚ ਭਗਵੰਤ ਮਾਨ ਦੀ ਬੱਲੇ-ਬੱਲੇ ਹੈ। ਲੋਕ ਸਭਾ ਚੋਣਾਂ ਵਿੱਚ ਜਿੱਤਣ ਵਾਲੇ ਉਹ ਪਾਰਟੀ ਦੇ ਇਕਲੌਤੇ ਉਮੀਦਵਾਰ ਹਨ। ਅਹਿਮ ਗੱਲ ਹੈ ਕਿ ਉਹ ਲਗਾਤਾਰ ਦੂਜੀ ਵਾਰ ਜਿੱਤੇ ਹਨ। ਇਸ ਕਰਕੇ ਭਗਵੰਤ ਮਾਨ ਦਾ ਕੱਦ ਪਾਰਟੀ ਅੰਦਰ ਕਾਫੀ ਵਧ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਵੀ ਜਵਾਬ ਮਿਲ ਗਿਆ ਹੈ।
- - - - - - - - - Advertisement - - - - - - - - -