Bhagwant Mann Marriage: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਡਾ. ਗੁਰਪ੍ਰੀਤ ਕੌਰ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਆਨੰਦ ਕਾਰਜ ਹੋਏ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਪਤਨੀ ਬਣ ਗਏ।


ਅਹਿਮ ਗੱਲ ਹੈ ਕਿ ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, ਜਦਕਿ ਮੁੱਖ ਮੰਤਰੀ ਦਾ ਭਾਣਜਾ ਉਨ੍ਹਾਂ ਦਾ ਸਰਬਾਲਾ ਬਣਿਆ। ਇਸ ਦੌਰਾਨ ਰਾਘਵ ਚੱਢਾ ਨੇ ਵਿਆਹ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਤਸਵੀਰ ਸਾਂਝੀ ਕੀਤੀ।


ਮੁੱਖ ਮੰਤਰੀ ਪੀਲੇ ਰੰਗ ਦੀ ਪੁਸ਼ਾਕ ਅਤੇ ਪੀਲੀ ਦਸਤਾਰ ਸਜਾ ਵਿਆਹ ਲਈ ਫੱਬੇ। ਉਨ੍ਹਾਂ ਦੀ ਲਾੜੀ ਵੀ ਲਾਲ ਰੰਗੇ ਦੇ ਜੋੜੇ 'ਚ ਬੇਹੱਦ ਖੂਬਸੂਰਤ ਲਗ ਰਹੀ ਸੀ।ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਮੁੱਖ ਮੰਤਰੀ ਦਾ ਸੀਐਮ ਹਾਊਸ ਦੇ ਅੰਦਰ ਹੀ ਵਿਆਹ ਹੋਇਆ ਹੋਵੇ।ਸਿੱਖ ਰੀਤੀ ਰਿਵਾਜਾਂ ਅਨੁਸਾਰ ਹੋ ਰਿਹਾ ਸੀਐਮ ਮਾਨ ਦਾ ਵਿਆਹ, ਸੀਐਮ ਹਾਊਸ 'ਚ ਹੋ ਰਹੇ ਆਨੰਦ ਕਾਰਜ


ਸਿੱਖ ਰੀਤੀ ਰਿਵਾਜਾਂ ਅਨੁਸਾਰ ਸੀਐਮ ਮਾਨ ਨੇ ਸੀਐਮ ਹਾਊਸ ਅੰਦਰ ਆਨੰਦ ਕਾਰਜ ਕਰਵਾਏ।ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਉਨ੍ਹਾਂ ਦੇ ਪਰਿਵਾਰ ਨਾਲ ਕਾਫੀ ਕਰੀਬੀ ਹੈ। ਇਹ ਲੋਕ ਪਹਿਲਾਂ ਹੀ ਇੱਕ ਦੂਜੇ ਨੂੰ ਜਾਣਦੇ ਹਨ। ਭਗਵੰਤ ਮਾਨ ਦੀ ਮਾਂ ਵੀ ਗੁਰਪ੍ਰੀਤ ਕੌਰ ਨੂੰ ਪਸੰਦ ਕਰਦੀ ਹੈ। ਜੇਕਰ ਗੁਰਪ੍ਰੀਤ ਕੌਰ ਦੀ ਗੱਲ ਕਰੀਏ ਤਾਂ ਉਹ ਆਪਣੇ ਪਰਿਵਾਰ ਵਿੱਚ ਸਭ ਤੋਂ ਛੋਟੀ ਹੈ। ਉਸਦੀ ਇੱਕ ਭੈਣ ਆਸਟ੍ਰੇਲੀਆ ਵਿੱਚ ਰਹਿੰਦੀ ਹੈ ਅਤੇ ਦੂਜੀ ਭੈਣ ਅਮਰੀਕਾ ਵਿੱਚ ਰਹਿੰਦੀ ਹੈ। ਗੁਰਪ੍ਰੀਤ ਨੇ ਡਾਕਟਰੀ ਦੀ ਪੜ੍ਹਾਈ ਕੀਤੀ ਹੈ।1993 ਵਿੱਚ ਜਨਮੀ ਗੁਰਪ੍ਰੀਤ ਕੌਰ ਨੇ ਹਰਿਆਣਾ ਦੇ ਮੁਲਾਣਾ ਵਿੱਚ ਸਥਿਤ ਮਹਾਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ ਤੋਂ ਆਪਣੀ ਐਮਬੀਬੀਐਸ ਪੂਰੀ ਕੀਤੀ ਹੈ। 


ਗੁਰਪ੍ਰੀਤ ਕੌਰ ਕੌਣ ਹੈ ਅਤੇ ਕੀ ਕਰਦੀ ਹੈ?
ਗੁਰਪ੍ਰੀਤ ਕੌਰ ਦੀ ਉਮਰ 32 ਸਾਲ ਹੈ ਅਤੇ ਉਹ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਦੀ ਰਹਿਣ ਵਾਲੀ ਹੈ।
ਉਸਦੇ ਪਿਤਾ ਇੱਕ ਕਿਸਾਨ ਹਨ ਅਤੇ ਉਸਦੀ ਮਾਂ ਇੱਕ ਘਰੇਲੂ ਔਰਤ ਹੈ।
ਗੁਰਪ੍ਰੀਤ ਦੀਆਂ ਦੋ ਹੋਰ ਭੈਣਾਂ ਹਨ ਜੋ ਵਿਦੇਸ਼ ਵਿੱਚ ਰਹਿੰਦੀਆਂ ਹਨ।
ਗੁਰਪ੍ਰੀਤ ਪੜ੍ਹਾਈ ਵਿੱਚ ਬਹੁਤ ਦਿਲਚਸਪੀ ਰੱਖਦਾ ਹੈ ਅਤੇ ਉਸਨੇ ਡਾਕਟਰੀ ਦੀ ਪੜ੍ਹਾਈ ਕੀਤੀ ਹੈ।
ਉਸ ਨੇ ਮੌਲਾਨਾ ਮੈਡੀਕਲ ਕਾਲਜ, ਹਰਿਆਣਾ ਤੋਂ ਪੜ੍ਹਾਈ ਕੀਤੀ ਹੈ।
ਇੰਨਾ ਹੀ ਨਹੀਂ, ਇਹ ਵੀ ਕਿਹਾ ਜਾ ਰਿਹਾ ਹੈ ਕਿ ਗੁਰਪ੍ਰੀਤ ਨੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਭਗਵੰਤ ਮਾਨ ਦੀ ਕਾਫੀ ਮਦਦ ਕੀਤੀ ਸੀ।