Bhagwant Mann Marriage:  ਜ਼ਿਲ੍ਹਾ ਸੰਗਰੂਰ ਤੋਂ ਨਵੇਂ ਬਣੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੂਜਾ ਵਿਆਹ ਕਰਾਉਣ ਸਬੰਧੀ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਬਹੁਤ ਖ਼ੁਸ਼ੀ ਹੈ ਕਿ ਸਾਡੇ ਮੁੱਖ ਮੰਤਰੀ ਦੂਜੀ ਵਾਰ ਵਿਆਹ ਕਰਵਾ ਰਹੇ ਹਨ। 


ਉਨ੍ਹਾਂ ਕਿਹਾ ਕਿ ਸਾਡਾ ਵੀ ਦਿਲ ਕਰਦਾ ਸੀ ਕਿ ਅਸੀਂ ਵੀ ਰਸਮਾਂ ਵਿੱਚ ਪਹੁੰਚਦੇ ਪਰ ਸਾਨੂੰ ਬੁਲਾਇਆ ਨਹੀਂ। ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਰਸਮ ਤਾਂ ਹੈ ਚੀਫ ਮਨਿਸਟਰ ਵਿਆਹ ਨਹੀਂ ਕਰਵਾਉਂਦੇ, ਵੈਸੇ ਵਿਆਹੇ ਹੁੰਦੇ ਹਨ ਪਰ ਸਾਡੇ ਚੀਫ਼ ਮਨਿਸਟਰ ਨੇ ਦੂਜੇ ਵਿਆਹ ਦਾ ਲੁਕੋ ਨਹੀਂ ਰੱਖਿਆ। ਇਹ ਖੁਸ਼ੀ ਦੀ ਗੱਲ ਹੈ ਤੇ ਮੈਂ ਵਧਾਈ ਦਿੰਦਾ ਹਾਂ।


ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਉਨ੍ਹਾਂ ਦੇ ਪਰਿਵਾਰ ਨਾਲ ਕਾਫੀ ਕਰੀਬੀ ਹੈ। ਇਹ ਲੋਕ ਪਹਿਲਾਂ ਹੀ ਇੱਕ ਦੂਜੇ ਨੂੰ ਜਾਣਦੇ ਹਨ। ਭਗਵੰਤ ਮਾਨ ਦੀ ਮਾਂ ਵੀ ਗੁਰਪ੍ਰੀਤ ਕੌਰ ਨੂੰ ਪਸੰਦ ਕਰਦੀ ਹੈ। ਜੇਕਰ ਗੁਰਪ੍ਰੀਤ ਕੌਰ ਦੀ ਗੱਲ ਕਰੀਏ ਤਾਂ ਉਹ ਆਪਣੇ ਪਰਿਵਾਰ ਵਿੱਚ ਸਭ ਤੋਂ ਛੋਟੀ ਹੈ। ਉਸਦੀ ਇੱਕ ਭੈਣ ਆਸਟ੍ਰੇਲੀਆ ਵਿੱਚ ਰਹਿੰਦੀ ਹੈ ਅਤੇ ਦੂਜੀ ਭੈਣ ਅਮਰੀਕਾ ਵਿੱਚ ਰਹਿੰਦੀ ਹੈ। ਗੁਰਪ੍ਰੀਤ ਨੇ ਡਾਕਟਰੀ ਦੀ ਪੜ੍ਹਾਈ ਕੀਤੀ ਹੈ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ