Bhagwant Mann Marriage: ਦਿੱਗਜ ਸਿਆਸਤਦਾਨਾਂ ਨੇ ਦਿੱਤੀ CM ਭਗਵੰਤ ਮਾਨ ਨੂੰ ਵਿਆਹ ਦੀ ਵਧਾਈ
ਮਿਲੀ ਜਾਣਕਾਰੀ ਮੁਤਾਬਕ ਵਿਆਹ ਚੰਡੀਗੜ੍ਹ 'ਚ ਹੋਵੇਗਾ। ਦੱਸਿਆ ਗਿਆ ਸੀ ਕਿ ਸੀਐਮ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। ਇਹ ਵਿਆਹ ਸਮਾਗਮ ਸੀਐਮ ਮਾਨ ਦੀ ਰਿਹਾਇਸ਼ 'ਤੇ ਹੀ ਇੱਕ ਸੰਖੇਪ ਪ੍ਰੋਗਰਾਮ ਵਿੱਚ ਹੋਵੇਗਾ।
Bhagwant Mann Wedding: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਦੇ ਵਿਆਹ ਦੀ ਖਬਰ ਬਾਹਰ ਆਉਂਦੇ ਸਾਰ ਪ੍ਰਤੀਕਿਰਿਆਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸੀਐਮ ਮਾਨ ਨੂੰ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵਿੱਟਰ ਤੇ ਵਧਾਈ ਦਿਤੀ ਹੈ।
My heartiest congratulations to the CM @BhagwantMann Ji as he starts a new chapter in his life tomorrow. Best wishes for a happy and blissful married life ahead.
— Amarinder Singh Raja Warring (@RajaBrar_INC) July 6, 2022
ਉਧਰ, ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਮੇਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ੁਭਕਾਮਨਾਵਾਂ। ਅੱਗੇ ਦੀ ਵਿਆਹੁਤਾ ਜੀਵਨ ਖੁਸ਼ਿਆਂ ਭਰਿਆ ਰਹੇ। ਮੈਂ ਉਨ੍ਹਾਂ ਦੋਵਾਂ ਨੂੰ ਜੀਵਨ ਭਰ ਪਿਆਰ, ਸਤਿਕਾਰ ਤੇ ਸਾਥ ਨਾਲ ਜਿਉਣ ਦੀ ਕਾਮਨਾ ਕਰਦਾ ਹਾਂ।
Wishing my chief minister @bhagwantmann ji a very happy and blessed married life ahead. I wish them both lifetime of love, respect and companionship.
— Harjot Singh Bains (@harjotbains) July 6, 2022
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਵਿਆਹ ਕਰਨ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਵਿਆਹ ਚੰਡੀਗੜ੍ਹ 'ਚ ਹੋਵੇਗਾ। ਦੱਸਿਆ ਗਿਆ ਸੀ ਕਿ ਸੀਐਮ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। ਇਹ ਵਿਆਹ ਸਮਾਗਮ ਸੀਐਮ ਮਾਨ ਦੀ ਰਿਹਾਇਸ਼ 'ਤੇ ਹੀ ਇੱਕ ਸੰਖੇਪ ਪ੍ਰੋਗਰਾਮ ਵਿੱਚ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਇਹ ਵੀ ਦਸ ਦਈਏ ਕਿ ਭਗਵੰਤ ਮਾਨ ਦੀ ਮਾਂ ਦੀ ਇੱਛਾ ਸੀ ਕਿ ਉਹ ਆਪਣਾ ਘਰ ਵਸਾਉਣ, ਜਿਸ ਤੋਂ ਬਾਅਦ ਹੁਣ ਮਾਨ ਨੇ ਵਿਆਹ ਕਰਾਉਣ ਦਾ ਫ਼ੈਸਲਾ ਲਿਆ।