(Source: ECI/ABP News/ABP Majha)
CM Mann-British MP: ਸੀਐਮ ਭਗਵੰਤ ਮਾਨ ਦੀ ਬ੍ਰਿਟਿਸ਼ ਸੰਸਦ ਮੈਂਬਰ ਨਾਲ ਮੀਟਿੰਗ ਤੋਂ ਬੀਜੇਪੀ ਔਖੀ, ਸਾਬਕਾ ਫੌਜ ਮੁਖੀ ਜੇਜੇ ਸਿੰਘ ਨੇ ਚੁੱਕੇ ਸਵਾਲ
Punjab News: ਸਾਬਕਾ ਫੌਜ ਮੁਖੀ ਜੇਜੇ ਸਿੰਘ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਬਣੇ ਭਗਵੰਤ ਮਾਨ ਨੇ ਢੇਸੀ ਦਾ ਸਵਾਗਤ ਕੀਤਾ ਤੇ ਉਨ੍ਹਾਂ ਦਾ ਸਨਮਾਨ ਕੀਤਾ। ਢੇਸੀ ਦਾ ਸਟੈਂਡ ਹਮੇਸ਼ਾ ਭਾਰਤ ਵਿਰੋਧੀ ਰਿਹਾ ਹੈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Punjab CM News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਸੁਰਖੀਆਂ 'ਚ ਆ ਗਏ ਹਨ ਪਰ ਇਸ ਵਾਰ ਮਾਮਲਾ ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਦਾ ਹੈ। ਦੱਸ ਦਈਏ ਕਿ ਦੋਵਾਂ ਦਰਮਿਆਨ ਹੋਈ ਮੀਟਿੰਗ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਬੀਜੇਪੀ ਇਸ ਮੁਲਾਕਾਤ ਤੋਂ ਔਖੀ ਨਜ਼ਰ ਆ ਰਹੀ ਹੈ।
ਭਾਜਪਾ ਨੇਤਾ ਤੇ ਸਾਬਕਾ ਫੌਜ ਮੁਖੀ ਜਨਰਲ ਜੇਜੇ ਸਿੰਘ ਨੇ ਇਸ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਢੇਸੀ ਦਾ ਸਟੈਂਡ ਹਮੇਸ਼ਾ ਭਾਰਤ ਵਿਰੋਧੀ ਰਿਹਾ ਹੈ। ਉਹ ਵੱਖਵਾਦੀਆਂ ਦਾ ਸਮਰਥਕ ਰਿਹਾ ਹੈ ਤਾਂ ਫਿਰ CM ਭਗਵੰਤ ਮਾਨ ਨੇ ਉਨ੍ਹਾਂ ਨਾਲ ਕਿਉਂ ਮੁਲਾਕਾਤ ਕੀਤੀ? ਉਸ ਮੀਟਿੰਗ ਵਿੱਚ ਕੀ ਹੋਇਆ, ਉਸ ਦੇ ਵੇਰਵੇ ਜਨਤਕ ਕੀਤੇ ਜਾਣੇ ਚਾਹੀਦੇ ਹਨ।
ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਨੇ ਜਵਾਬੀ ਹਮਲਾ ਕਰਦਿਆਂ ਕਿਹਾ ਕਿ ਢੇਸੀ ਪੰਜਾਬੀ ਹੋਣ ਕਰਕੇ ਮੁੱਖ ਮੰਤਰੀ ਨੂੰ ਮਿਲਣ ਦਾ ਹੱਕ ਰੱਖਦੇ ਹਨ। ਇਸ ਵਿੱਚ ਕੁਝ ਵੀ ਗਲਤ ਨਹੀਂ। ਦੱਸ ਦਈਏ ਕਿ ਸਾਬਕਾ ਫੌਜ ਮੁਖੀ ਜੇਜੇ ਸਿੰਘ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਬਣੇ ਭਗਵੰਤ ਮਾਨ ਨੇ ਢੇਸੀ ਦਾ ਸਵਾਗਤ ਕੀਤਾ ਤੇ ਉਨ੍ਹਾਂ ਦਾ ਸਨਮਾਨ ਕੀਤਾ। ਢੇਸੀ ਦਾ ਸਟੈਂਡ ਹਮੇਸ਼ਾ ਭਾਰਤ ਵਿਰੋਧੀ ਰਿਹਾ ਹੈ।
ਸਾਬਕਾ ਫੌਜ ਮੁਖੀ ਨੇ ਕਿਹਾ ਕਿ ਕਸ਼ਮੀਰ ਦੇ ਮੁੱਦੇ 'ਤੇ ਲੇਬਰ ਸੰਸਦ ਮੈਂਬਰ ਢੇਸੀ ਦੇ ਵਿਚਾਰਾਂ ਨੂੰ ਹਰ ਕੋਈ ਜਾਣਦਾ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਫੈਸਲੇ ਦੀ ਆਲੋਚਨਾ ਕੀਤੀ ਸੀ। ਮੁੱਖ ਮੰਤਰੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਆਮ ਆਦਮੀ ਪਾਰਟੀ ਦੇ ਵਿਚਾਰ ਢੇਸੀ ਦੇ ਵਿਚਾਰਾਂ ਨਾਲ ਮੇਲ ਖਾਂਦੇ ਹਨ। ਜੇਕਰ ਅਜਿਹਾ ਹੈ ਤਾਂ ਇਹ ਦੇਸ਼ ਦੇ ਖਿਲਾਫ ਹੈ।
ਉਘਰ ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਜੇਜੇ ਸਿੰਘ ਸਾਬਕਾ ਫੌਜ ਮੁਖੀ ਵਜੋਂ ਨਹੀਂ ਸਗੋਂ ਭਾਜਪਾ ਦੇ ਬੁਲਾਰੇ ਵਜੋਂ ਬੋਲ ਰਹੇ ਹਨ। ਉਨ੍ਹਾਂ ਦੀ ਇਕੋ ਨੀਤੀ ਹੈ ਕਿ ਭਾਜਪਾ ਦੇ ਏਜੰਡੇ 'ਤੇ ਨਾ ਚੱਲਣ ਵਾਲੇ ਦੇਸ਼ ਵਿਰੋਧੀ ਹਨ। ਜੇਕਰ ਭਾਜਪਾ ਦੇਸ਼ ਨੂੰ ਤੋੜਨ ਤੇ ਭਾਈਚਾਰਕ ਸਾਂਝ ਵਿੱਚ ਫਰਕ ਲਿਆਉਣ ਦੀ ਗੱਲ ਕਰੇ ਤਾਂ ਇਹ ਸਹੀ ਹੈ। ਇਹ ਬੇਬੁਨਿਆਦ ਦੋਸ਼ ਲਾਏ ਜਾ ਰਹੇ ਹਨ। ਢੇਸੀ ਬ੍ਰਿਟਿਸ਼ ਸਾਂਸਦ ਤੋਂ ਪਹਿਲਾਂ ਪੰਜਾਬੀ ਹਨ। ਉਹ ਜਲੰਧਰ ਦਾ ਰਹਿਣ ਵਾਲਾ ਹੈ ਤੇ ਪੰਜਾਬ ਦੀ ਚਿੰਤਾ ਕਰਦਾ ਹੈ। ਉਨ੍ਹਾਂ ਨੂੰ ਸੀਐਮ ਨੂੰ ਮਿਲਣ ਦਾ ਵੀ ਅਧਿਕਾਰ ਹੈ।
ਇਹ ਵੀ ਪੜ੍ਹੋ: Lakhimpur Kheri Case: ਕੀ ਰੱਦ ਹੋਵੇਗੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ? ਸੁਪਰੀਮ ਕੋਰਟ ਅੱਜ ਸੁਣਾਏਗੀ ਫੈਸਲਾ