Bhagwant mann: ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇਸ਼ ਦੇ ਸਭ ਤੋਂ ਉੱਚੇ ਸੰਵਿਧਾਨਕ ਅਹੁਦੇ ਤੇ ਬੈਠੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਤੇ ਸਾਂਝੀ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਲਿਖਿਆ, ਅੱਜ ਮਾਣਯੋਗ ਰਾਸ਼ਟਰਪਤੀ ਸਾਹਿਬਾ ਸ਼੍ਰੀਮਤੀ ਦਰੋਪਦੀ ਮੁਰਮੂ ਜੀ ਨਾਲ ਮੁਲਾਕਾਤ ਕੀਤੀ। ਮਾਣਯੋਗ ਰਾਸ਼ਟਰਪਤੀ ਜੀ ਨੂੰ ਗੁਰੂਆਂ ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਆਉਣ ਦਾ ਨਿੱਘਾ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਦੇਸ਼ ਦੇ ਰਾਸ਼ਟਰਪਤੀ ਦੇ ਅਧਿਕਾਰਕ ਟਵਿੱਟਰ ਖਾਤੇ ਤੋਂ ਵੀ ਇਹ ਜਾਣਕਾਰੀ ਸਾਂਝੀ ਕੀਤੀ ਗਈ ਸੀ।
11 ਤੋਂ 18 ਸਤੰਬਰ ਤੱਕ ਵਿਦੇਸ਼ ਯਾਤਰਾ 'ਤੇ ਜਾਣਗੇ ਸੀਐਮ ਭਗਵੰਤ ਮਾਨ, ਕਰਨਗੇ ਜਰਮਨੀ ਦਾ ਦੌਰਾ
ਸੀਐਮ ਮਾਨ ਮਿਊਨਿਖ, ਫਰੈਂਕਫਰਟ ਅਤੇ ਬਰਲਿਨ ਵਿੱਚ ਆਪਣੇ ਠਹਿਰਾਅ ਦੌਰਾਨ ਬੀਐਮਡਬਲਿਊ, ਬੇਵਾ ਅਤੇ ਹੋਰ ਪ੍ਰਮੁੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਦੇ ਇਸ ਦੌਰੇ ਨਾਲ ਸੂਬੇ ਨੂੰ ਨਿਵੇਸ਼, ਤਕਨੀਕੀ ਜਾਣਕਾਰੀ ਅਤੇ ਜਰਮਨ ਕੰਪਨੀਆਂ ਦੀ ਮੁਹਾਰਤ ਦੇ ਮਾਮਲੇ ਵਿੱਚ ਲਾਭ ਹੋਣ ਦੀ ਸੰਭਾਵਨਾ ਹੈ।
ਸੂਬੇ ਨੂੰ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚ ਪੱਧਰ 'ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਰਮਨੀ ਦਾ ਦੌਰਾ ਜਿੱਥੇ ਇੱਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ, ਉੱਥੇ ਹੀ ਦੂਜੇ ਪਾਸੇ ਰੁਜ਼ਗਾਰ ਦੇ ਨਵੇਂ ਰਾਹ ਵੀ ਖੋਲ੍ਹੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।