ਖਾਲਸਾ ਸਾਜਨਾ ਦਿਵਸ ਮੌਕੇ ਸੀਐੱਮ ਭਗਵੰਤ ਮਾਨ ਦੀ ਮਾਤਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ, ਸ੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ
Vaisakhi 2022: ਖਾਲਸਾ ਸਾਜਨਾ ਦਿਵਸ ‘ਵਿਸਾਖੀ’ ਮੌਕੇ ਸਿੱਖ ਕੌਮ ਦੇ ਚੌਥੇ ਤਖਤ,ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਦੂਜੇ ਦਿਨ ਦੇ ਸਮਾਗਮ ਚੱਲ ਰਹੇ ਹਨ । ਜਿੱਥੇ ਅੱਜ ਵੀ ਹਜਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸਮੂਲੀਅਤ ਕੀਤੀ
Vaisakhi 2022: ਖਾਲਸਾ ਸਾਜਨਾ ਦਿਵਸ ‘ਵਿਸਾਖੀ’ ਮੌਕੇ ਸਿੱਖ ਕੌਮ ਦੇ ਚੌਥੇ ਤਖਤ,ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਦੂਜੇ ਦਿਨ ਦੇ ਸਮਾਗਮ ਚੱਲ ਰਹੇ ਹਨ । ਜਿੱਥੇ ਅੱਜ ਵੀ ਹਜਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸਮੂਲੀਅਤ ਕੀਤੀ ਉਥੇ ਹੀ ਪੰਜਾਬ ਸੀਐੱਮ ਭਗਵੰਤ ਸਿੰਘ ਮਾਨ ਦੀ ਮਾਤਾ ਬੀਬੀ ਹਰਪਾਲ ਕੌਰ ਵੀ ਨਤਮਸਤਕ ਹੋਏ,ਜਿੰਨਾ ਨੂੰ ਤਖ਼ਤ ਸਾਹਿਬ ਦੇ ਪ੍ਰਬੰਧਕਾ ਨੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਅਤੇ ਸ੍ਰੋਮਣੀ ਕਮੇਟੀ ਦੇ ਦਫਤਰ ਵਿਖੇ ਸ੍ਰੋਮਣੀ ਕਮੇਟੀ ਮੈਬਰ ਭਾਈ ਮੋਹਨ ਸਿੰਘ ਬੰਗੀ ਨੇ ਸਿਰੋਪਾਉ ਦੇ ਕੇ ਤਖ਼ਤ ਸਾਹਿਬ ਦੀ ਤਸਵੀਰ ਵੀ ਭੇਟ ਕੀਤੀ।
ਇਸ ਮੌਕੇ ਮੀਡੀਆ ਦੇ ਮੁਖਾਤਬ ਹੁੰਦਿਆਂ ਬੀਬੀ ਹਰਪਾਲ ਕੌਰ ਨੇ ਕਿਹਾ ਕਿ ਤਖ਼ਤ ਸਾਹਿਬ ਪੁੱਜ ਕੇ ਉਹਨਾਂ ਨੂੰ ਬਹੁਤ ਚੰਗਾ ਲੱਗਾ । ਪੰਜਾਬ ਅਤੇ ਪੰਜਾਬ ਦੇ ਮੁੱਦਿਆਂ 'ਤੇ ਗੱਲ ਕਰਦਿਆਂ ਉਹਨਾਂ ਨੇ ਵੀ ਆਪਣੇ ਪੁੱਤਰ ਭਗਵੰਤ ਮਾਨ ਦੇ ਸ਼ਬਦਾਂ ਨੂੰ ਦਹੁਰਾਉਂਦਿਆ ਕਿ ਥੋੜ੍ਹੇ ਦਿਨ ਪੈਣ ਦਿਉ ਸਭ ਕੁੱਝ ਠੀਕ ਹੋ ਜਾਵੇਗਾ।
ਮਾਲਵੇ ਵਿੱਚ ਸਥਿਤ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸੇ ਦੇ ਜਨਮ ਦਿਹਾੜਾ ਹਰ ਸਾਲ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਬੜੀ ਸਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਜਿਸ ਨੂੰ ਲੈ ਕੇ ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ ਕਰਨ ਨਾਲ ਸਮਾਗਮਾਂ ਦੀ ਸੁਰੂਆਤ ਹੋ ਚੁੱਕੀ ਹੈ। ਸੰਗਤਾਂ ਸਵੇਰ ਤੋ ਹੀ ਪਵਿੱਤਰ ਸਰੋਵਰਾਂ ਵਿੱਚ ਇਸਨਾਨ ਕਰਕੇ ਗੁਰੁ ਘਰ ਹਾਜਰੀ ਲਵਾ ਰਹੀਆਂ ਹਨ।ਗਰਮੀ ਨੂੰ ਦੇਖਦੇ ਹੋਏ ਥਾਂ-ਥਾਂ ਠੰਡੇ ਪਾਣੀ ਅਤੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਹਨ। ਬੇਸ਼ੱਕ ਦੋ ਸਾਲ ਕੋਰੋਨਾ ਕਰਕੇ ਵਿਸਾਖੀ ਮੇਲਾ ਨਹੀ ਲੱਗ ਸਕਿਆ ਪਰ ਇਸ ਵਾਰ ਵਿਸਾਖੀ ਜੋੜ ਮੇਲੇ ਵਿੱਚ ਲੱਖਾਂ ਸੰਗਤਾਂ ਦੇ ਪੁੱਜਣ ਦੀ ਉਮੀਦ ਜਿਤਾਈ ਜਾ ਰਹੀ ਹੈ। ਦੁਕਾਨਦਾਰਾਂ ਵੱਲੋ ਵੀ ਦੁਕਾਨਾ ਸਜਾ ਦਿੱਤੀਆਂ ਗਈਆਂ ਹਨ ਤੇ ਸੰਗਤਾਂ ਵੀ ਜੰਮ ਕੇ ਖ੍ਰੀਦਾਰੀ ਕਰ ਰਹੀਆਂ ਹਨ।
ਸ਼੍ਰੋਮਣੀ ਕਮੇਟੀ ਵੱਲੋ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਦਾ ਬਾਟਾ ਵੀ ਤਿਆਰ ਕੀਤਾ ਗਿਆ ਹੈ ਜਿੱਥੇ 12 ਤੋ 15 ਅਪ੍ਰੈਲ ਨੂੰ ਅਮ੍ਰਿੰਤ ਸੰਚਾਰ ਕਰਵਾਇਆ ਜਾ ਰਿਹਾ ।ਜਿਥੇ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਨੇ ਸੰਗਤਾਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦੇ ਹੋਏ ਵਿਸਾਖੀ ਦੇ ਸ਼ੁਭ ਦਿਹਾੜੇ ਤੇ ਅਮ੍ਰਿੰਤ ਸੰਚਾਰ ਕਰਕੇ ਗੁਰੁ ਵਾਲੇ ਬਣਨ ਦਾ ਉਦੇਸ਼ ਦਿੱਤਾ ਗਿਆ।