ਚੰਡੀਗੜ੍ਹ: ਭਗਵੰਤ ਮਾਨ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪਹਿਲੇ ਮੁੱਖ ਮੰਤਰੀ ਵਜੋਂ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹਲਫ਼ ਲੈ ਰਹੇ ਹਨ। ਅੱਜ ਇਕੱਲੇ ਭਗਵੰਤ ਮਾਨ ਹੀ ਸਹੁੰ ਚੁੱਖਣਗੇ ਜਦੋਂਕਿ ਉਨ੍ਹਾਂ ਦੀ ਕੈਬਨਿਟ 19 ਮਾਰਚ ਨੂੰ ਹਲਫ ਲਵੇਗੀ। ਇਸ ਦੇ ਨਾਲ ਹੀ ਪੰਜਾਬ ਦੇ ਸਮੁੱਚੇ 117 ਵਿਧਾਇਕਾਂ ਨੂੰ 17 ਮਾਰਚ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਸਹੁੰ ਚੁਕਾਈ ਜਾਵੇਗੀ।




ਦੱਸ ਦਈਏ ਕਿ ਪਹਿਲਾਂ ਚਰਚਾ ਸੀ ਕਿ ਭਗਵੰਤ ਮਾਨ ਦੇ ਨਾਲ ਹੀ ਉਨ੍ਹਾਂ ਦੀ ਕੈਬਨਿਟ ਵੀ ਸਹੁੰ ਚੁੱਕੇਗੀ ਪਰ ਹੁਣ ਸਪਸ਼ਟ ਹੋ ਗਿਆ ਹੈ ਕਿ ਕੈਬਨਿਟ 19 ਮਾਰਚ ਨੂੰ ਹਲਫ ਲਵੇਗੀ। ਇਸ ਦਾ ਕਾਰਨ ਇਹ ਹੈ ਕਿ ਅਜੇ ਤੱਕ ਕੈਬਨਿਟ ਵਿੱਚ ਸ਼ਾਮਲ ਹੋਣ ਵਾਲੇ ਲੀਡਰਾਂ ਦੇ ਨਾਂ ਤੈਅ ਨਹੀਂ ਹੋਏ ਹਨ। ਭਗਵੰਤ ਮਾਨ ਦੀ ਕੈਬਨਿਟ ਉੱਪਰ ਮੋਹਰ ਦਿੱਤੀ ਤੋਂ ਹੀ ਲੱਗਣੀ ਹੈ। ਇਨ੍ਹਾਂ ਮੰਤਰੀਆਂ ਵਿੱਚ ਦੂਜੀ ਵਾਰ ਜਿੱਤ ਹਾਸਲ ਕਰਨ ਵਾਲੇ ਵਿਧਾਇਕਾਂ ਦੇ ਨਾਮ ਸ਼ਾਮਲ ਹੋ ਸਕਦੇ ਹਨ।


ਯਾਦ ਰਹੇ ਭਗਵੰਤ ਮਾਨ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪਹਿਲੇ ਮੁੱਖ ਮੰਤਰੀ ਵਜੋਂ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹਲਫ਼ ਲੈ ਰਹੇ ਹਨ। ਸਮਾਗਮ ਵਿੱਚ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ 10 ਦੇ ਕਰੀਬ ਆਗੂ ਪਹੁੰਚ ਰਹੇ ਹਨ। ਪੰਜਾਬ ਦੇ ਸਾਰੇ ਵਿਧਾਇਕਾਂ ਤੇ ਸੂਬੇ ਦੇ ਹਰ ਖਾਸ ਤੇ ਆਮ ਵਿਅਕਤੀ ਨੂੰ ਹਲਫ਼ਦਾਰੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਸੂਤਰਾਂ ਅਨੁਸਾਰ ਹਲਫ਼ਦਾਰੀ ਸਮਾਗਮ ਲਈ ਸਾਬਕਾ ਮੁੱਖ ਮੰਤਰੀਆਂ ਨੂੰ ਸੱਦਾ ਨਹੀਂ ਭੇਜਿਆ ਗਿਆ ਜਦੋਂਕਿ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਜ਼ਰੂਰ ਸਮਾਗਮ ਵਿੱਚ ਸ਼ਾਮਲ ਹੋਣਗੀਆਂ। ਪੰਜਾਬ ਦੀ ਧਰਤੀ ’ਤੇ ਹੁਣ ਤੱਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦਾ ਰਾਜ ਰਿਹਾ ਹੈ। ਪਹਿਲੀ ਵਾਰ ਦੋਵਾਂ ਪਾਰਟੀਆਂ ਤੋਂ ਹਟ ਕੇ ਕੋਈ ਪਾਰਟੀ ਪੰਜਾਬ ਦੀ ਸੱਤਾ ਵਿੱਚ ਕਾਬਜ਼ ਹੋਣ ਜਾ ਰਹੀ ਹੈ। ਉਸ ਲਈ ਪੰਜਾਬੀਆਂ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। 

 


ਇਹ ਵੀ ਪੜ੍ਹੋ : Navjot Sidhu : ਪ੍ਰਧਾਨ ਨਵਜੋਤ ਸਿੱਧੂ ਵੱਲੋਂ ਅਹੁਦੇ ਤੋਂ ਅਸਤੀਫਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490