Bhagwant Mann Oath Ceremony Highlights: ਪੰਜਾਬ ਦੀ ਰਾਜਨੀਤੀ 'ਚ ਇੱਕ ਨਵਾਂ ਅਧਿਆਏ, ਭਗਵੰਤ ਮਾਨ ਨੇ ਸੂਬੇ ਦੇ 17ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
Bhagwant Mann Oath Ceremony Live Updates: ਆਮ ਆਦਮੀ ਪਾਰਟੀ (AAP) ਦੇ ਨੇਤਾ ਭਗਵੰਤ ਮਾਨ (Bhagwant Mann) ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਗਮ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
LIVE
Background
ਭਗਵੰਤ ਮਾਨ ਅੱਜ ਦੁਪਹਿਰ ਕਰੀਬ 12:30 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਹੁੰ ਚੁੱਕਣ ਦਾ ਪ੍ਰੋਗਰਾਮ ਭਗਤ ਸਿੰਘ ਦੇ ਜੱਦੀ ਪਿੰਡ ਨਵਾਂਸ਼ਹਿਰ ਦੇ ਖਟਕੜ ਕਲਾਂ ਵਿੱਚ ਹੋਵੇਗਾ। ਇਸ ਪ੍ਰੋਗਰਾਮ ਲਈ ਪੰਜਾਬ ਦੇ ਰਾਜਪਾਲ ਸਹੁੰ ਚੁਕਾਉਣ ਲਈ ਖਟਕੜ ਕਲਾਂ ਪਹੁੰਚਣਗੇ। ਵੱਡੇ ਵੀਆਈਪੀ ਚਿਹਰਿਆਂ ਵਜੋਂ ਸਿਰਫ਼ ਅਰਵਿੰਦ ਕੇਜਰੀਵਾਲ ਹੀ ਸਹੁੰ ਚੁੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਦਿੱਲੀ ਅਤੇ ਪੰਜਾਬ ਦੇ ਸਾਰੇ ਵੱਡੇ ਆਮ ਆਦਮੀ ਪਾਰਟੀ ਦੇ ਆਗੂ ਵੀ ਉੱਥੇ ਮੌਜੂਦ ਰਹਿਣਗੇ। ਪੀਲੀ ਪੱਗ ਅਤੇ ਚੁੰਨੀ ਵਿੱਚ ਇੱਕ ਲੱਖ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ।
Ministers of Punjab: ਪੰਜਾਬ ਦੇ 10 ਮੰਤਰੀ ਸਹੁੰ ਚੁੱਕ ਸਕਦੇ 19 ਮਾਰਚ ਨੂੰ
19 ਮਾਰਚ ਨੂੰ ਪੰਜਾਬ ਦੇ 10 ਮੰਤਰੀ ਸਹੁੰ ਚੁੱਕ ਸਕਦੇ ਹਨ। ਫਿਲਹਾਲ 17 ਮੰਤਰੀਆਂ 'ਚੋਂ ਸਿਰਫ 10 ਮੰਤਰੀ ਹੀ ਸਹੁੰ ਚੁੱਕ ਸਕਦੇ ਹਨ। ਉਪ ਮੁੱਖ ਮੰਤਰੀ ਦੀ ਨਿਯੁਕਤੀ ਬਾਰੇ ਫਿਲਹਾਲ ਕੋਈ ਵਿਚਾਰ ਨਹੀਂ ਹੈ।
Bhagwant Mann ਬਣੇ ਪੰਜਾਬ ਦੇ CM, ਤਾਂ ਬਚਪਨ ਦੇ ਦੋਸਤ ਨੇ ਕਿਹਾ,,,
Punjab New CM Oath Ceremony: ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਹ ਸਹੁੰ ਚੁੱਕ ਸਮਾਗਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਇਆ ਜਿੱਥੇ ਹਰ ਕੋਈ ਪੀਲੀ ਪੱਗ ਵਿੱਚ ਨਜ਼ਰ ਆਇਆ। ਜਦੋਂ ਭਗਵੰਤ ਮਾਨ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਦੇ ਬਚਪਨ ਦੇ ਦੋਸਤ ਨੇ ਇੱਕ ਘਟਨਾ ਯਾਦ ਕੀਤੀ। ਐਕਟਰ ਅਤੇ ਕਾਮੇਡੀਅਨ ਕਰਮਜੀਤ ਅਨਮੋਲ ਭਗਵੰਤ ਮਾਨ ਦਾ ਬਚਪਨ ਦਾ ਦੋਸਤ ਹੈ। ਉਨ੍ਹਾਂ ਕਿਹਾ, 'ਮੇਰਾ ਬਚਪਨ ਦਾ ਦੋਸਤ ਭਗਵੰਤ ਮਾਨ ਹੈ ਅਤੇ ਮੈਂ ਉਨ੍ਹਾਂ ਨੂੰ ਪਹਿਲਾਂ ਹੀ ਕਿਹਾ ਸੀ ਕਿ ਉਨ੍ਹਾਂ ਨੂੰ ਰਾਜਨੀਤੀ ਵਿੱਚ ਜਾਣਾ ਚਾਹੀਦਾ ਹੈ। ਦੇਸ਼ ਲਈ ਕੰਮ ਕਰਨਾ ਚਾਹੀਦਾ ਹੈ। ਭਗਵੰਤ ਦੇ ਮਨ 'ਚ ਇਹ ਵੀ ਸੀ ਕਿ ਹੁਣ ਉਨ੍ਹਾਂ ਨੂੰ ਦੇਸ਼ ਲਈ ਕੁਝ ਵੱਡਾ ਕਰਨ ਦਾ ਮੌਕਾ ਮਿਲਿਆ ਹੈ, ਤਾਂ ਉਹ ਜ਼ਰੂਰ ਕੁਝ ਕਰਕੇ ਦਿਖਾਉਣਗੇ।"
Punjab New CM: ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ਦੀ ਦਿੱਤੀ ਵਧਾਈ
ਅਰਵਿੰਦ ਕੇਜਰੀਵਾਲ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ 'ਚ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਪਹੁੰਚੇ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ, ''ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ 'ਤੇ ਬਹੁਤ-ਬਹੁਤ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਮੈਨੂੰ ਯਕੀਨ ਹੈ ਕਿ ਤੁਹਾਡੀ ਅਗਵਾਈ ਵਿੱਚ ਪੰਜਾਬ ਵਿੱਚ ਖੁਸ਼ਹਾਲੀ ਪਰਤੇਗੀ, ਬਹੁਤ ਤਰੱਕੀ ਹੋਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ। ਰੱਬ ਤੁਹਾਡੇ ਨਾਲ ਹੈ।"
AAP Punjab Government: 'ਆਪ' ਸਰਕਾਰ ਆਉਂਦਿਆਂ ਹੀ ਬਦਲਣ ਲੱਗਾ ਪਿੰਡਾਂ ਮਾਹੌਲ
ਸਬ ਡਿਵੀਜ਼ਨ ਭਵਾਨੀਗੜ੍ਹ ਦੇ ਪਿੰਡ ਬਾਲਦ ਕਲਾਂ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਲੀਡਰ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਕੀਤੀ ਗਈ ਅਨਾਊਂਸਮੈਂਟ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਅਨਾਊਂਸਮੈਂਟ ਵਿੱਚ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਪਿੰਡ ਵਿੱਚ ਨਸ਼ਾ ਵੇਚਣਾ ਬੰਦ ਕਰ ਦੇਣ। ਜੇਕਰ ਉਨ੍ਹਾਂ ਨੇ ਨਸ਼ਾ ਵੇਚਿਆ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਿੰਡ ਵਿੱਚ ਬਾਹਰੋਂ ਨਸ਼ਾ ਲਿਆਉਣ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ ਗਈ ਹੈ। ਇਸ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਚਿਤਾਵਨੀ ਮਗਰੋਂ ਹੋਰ ਪਿੰਡਾਂ ਵਿੱਚ ਵੀ ਇਸ ਤਰ੍ਹਾਂ ਦੀ ਅਨਾਊਂਸਮੈਂਟ ਕਰਨ ਨਾਲ ਨਸ਼ਾ ਸਮਗਲਿੰਗ ਦੇ ਧੰਦੇ ਨੂੰ ਠੱਲ੍ਹ ਪੈਣ ਦੀ ਉਮੀਦ ਜਾਗੀ ਹੈ। ਪਿੰਡ ਵਿੱਚ ਅਨਾਊਂਸਮੈਂਟ ਕਰਨ ਵਾਲੇ ਰਜਿੰਦਰ ਸਿੰਘ ਬਬਲਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦਾ ਲੀਡਰ ਹੈ ਤੇ ਲੰਬੇ ਸਮੇਂ ਤੋਂ ਉਹ ਪਿੰਡਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
Punjab CM Oath Ceremony: PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਦਿੱਤੀ ਵਧਾਈ
ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਨਾਲ ਹੀ ਪੀਐਮ ਮੋਦੀ ਨੇ ਪੰਜਾਬ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਮਾਨ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਮਾਨ ਨੇ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕੀ।