Bhagwant Mann Oath Ceremony Highlights: ਪੰਜਾਬ ਦੀ ਰਾਜਨੀਤੀ 'ਚ ਇੱਕ ਨਵਾਂ ਅਧਿਆਏ, ਭਗਵੰਤ ਮਾਨ ਨੇ ਸੂਬੇ ਦੇ 17ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Bhagwant Mann Oath Ceremony Live Updates: ਆਮ ਆਦਮੀ ਪਾਰਟੀ (AAP) ਦੇ ਨੇਤਾ ਭਗਵੰਤ ਮਾਨ (Bhagwant Mann) ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਗਮ   ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਏਬੀਪੀ ਸਾਂਝਾ Last Updated: 16 Mar 2022 08:50 PM
Ministers of Punjab: ਪੰਜਾਬ ਦੇ 10 ਮੰਤਰੀ ਸਹੁੰ ਚੁੱਕ ਸਕਦੇ 19 ਮਾਰਚ ਨੂੰ

19 ਮਾਰਚ ਨੂੰ ਪੰਜਾਬ ਦੇ 10 ਮੰਤਰੀ ਸਹੁੰ ਚੁੱਕ ਸਕਦੇ ਹਨ। ਫਿਲਹਾਲ 17 ਮੰਤਰੀਆਂ 'ਚੋਂ ਸਿਰਫ 10 ਮੰਤਰੀ ਹੀ ਸਹੁੰ ਚੁੱਕ ਸਕਦੇ ਹਨ। ਉਪ ਮੁੱਖ ਮੰਤਰੀ ਦੀ ਨਿਯੁਕਤੀ ਬਾਰੇ ਫਿਲਹਾਲ ਕੋਈ ਵਿਚਾਰ ਨਹੀਂ ਹੈ।

Bhagwant Mann ਬਣੇ ਪੰਜਾਬ ਦੇ CM, ਤਾਂ ਬਚਪਨ ਦੇ ਦੋਸਤ ਨੇ ਕਿਹਾ,,,

Punjab New CM Oath Ceremony: ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਹ ਸਹੁੰ ਚੁੱਕ ਸਮਾਗਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਇਆ ਜਿੱਥੇ ਹਰ ਕੋਈ ਪੀਲੀ ਪੱਗ ਵਿੱਚ ਨਜ਼ਰ ਆਇਆ। ਜਦੋਂ ਭਗਵੰਤ ਮਾਨ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਦੇ ਬਚਪਨ ਦੇ ਦੋਸਤ ਨੇ ਇੱਕ ਘਟਨਾ ਯਾਦ ਕੀਤੀ। ਐਕਟਰ ਅਤੇ ਕਾਮੇਡੀਅਨ ਕਰਮਜੀਤ ਅਨਮੋਲ ਭਗਵੰਤ ਮਾਨ ਦਾ ਬਚਪਨ ਦਾ ਦੋਸਤ ਹੈ। ਉਨ੍ਹਾਂ ਕਿਹਾ, 'ਮੇਰਾ ਬਚਪਨ ਦਾ ਦੋਸਤ ਭਗਵੰਤ ਮਾਨ ਹੈ ਅਤੇ ਮੈਂ ਉਨ੍ਹਾਂ ਨੂੰ ਪਹਿਲਾਂ ਹੀ ਕਿਹਾ ਸੀ ਕਿ ਉਨ੍ਹਾਂ ਨੂੰ ਰਾਜਨੀਤੀ ਵਿੱਚ ਜਾਣਾ ਚਾਹੀਦਾ ਹੈ। ਦੇਸ਼ ਲਈ ਕੰਮ ਕਰਨਾ ਚਾਹੀਦਾ ਹੈ। ਭਗਵੰਤ ਦੇ ਮਨ 'ਚ ਇਹ ਵੀ ਸੀ ਕਿ ਹੁਣ ਉਨ੍ਹਾਂ ਨੂੰ ਦੇਸ਼ ਲਈ ਕੁਝ ਵੱਡਾ ਕਰਨ ਦਾ ਮੌਕਾ ਮਿਲਿਆ ਹੈ, ਤਾਂ ਉਹ ਜ਼ਰੂਰ ਕੁਝ ਕਰਕੇ ਦਿਖਾਉਣਗੇ।"

Punjab New CM: ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ਦੀ ਦਿੱਤੀ ਵਧਾਈ

ਅਰਵਿੰਦ ਕੇਜਰੀਵਾਲ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ 'ਚ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਪਹੁੰਚੇ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ, ''ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ 'ਤੇ ਬਹੁਤ-ਬਹੁਤ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਮੈਨੂੰ ਯਕੀਨ ਹੈ ਕਿ ਤੁਹਾਡੀ ਅਗਵਾਈ ਵਿੱਚ ਪੰਜਾਬ ਵਿੱਚ ਖੁਸ਼ਹਾਲੀ ਪਰਤੇਗੀ, ਬਹੁਤ ਤਰੱਕੀ ਹੋਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ। ਰੱਬ ਤੁਹਾਡੇ ਨਾਲ ਹੈ।"

AAP Punjab Government: 'ਆਪ' ਸਰਕਾਰ ਆਉਂਦਿਆਂ ਹੀ ਬਦਲਣ ਲੱਗਾ ਪਿੰਡਾਂ ਮਾਹੌਲ

ਸਬ ਡਿਵੀਜ਼ਨ ਭਵਾਨੀਗੜ੍ਹ ਦੇ ਪਿੰਡ ਬਾਲਦ ਕਲਾਂ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਲੀਡਰ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਕੀਤੀ ਗਈ ਅਨਾਊਂਸਮੈਂਟ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਇਸ ਅਨਾਊਂਸਮੈਂਟ ਵਿੱਚ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਪਿੰਡ ਵਿੱਚ ਨਸ਼ਾ ਵੇਚਣਾ ਬੰਦ ਕਰ ਦੇਣ। ਜੇਕਰ ਉਨ੍ਹਾਂ ਨੇ ਨਸ਼ਾ ਵੇਚਿਆ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਿੰਡ ਵਿੱਚ ਬਾਹਰੋਂ ਨਸ਼ਾ ਲਿਆਉਣ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ ਗਈ ਹੈ। ਇਸ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਚਿਤਾਵਨੀ ਮਗਰੋਂ ਹੋਰ ਪਿੰਡਾਂ ਵਿੱਚ ਵੀ ਇਸ ਤਰ੍ਹਾਂ ਦੀ ਅਨਾਊਂਸਮੈਂਟ ਕਰਨ ਨਾਲ ਨਸ਼ਾ ਸਮਗਲਿੰਗ ਦੇ ਧੰਦੇ ਨੂੰ ਠੱਲ੍ਹ ਪੈਣ ਦੀ ਉਮੀਦ ਜਾਗੀ ਹੈ। ਪਿੰਡ ਵਿੱਚ ਅਨਾਊਂਸਮੈਂਟ ਕਰਨ ਵਾਲੇ ਰਜਿੰਦਰ ਸਿੰਘ ਬਬਲਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦਾ ਲੀਡਰ ਹੈ ਤੇ ਲੰਬੇ ਸਮੇਂ ਤੋਂ ਉਹ ਪਿੰਡਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

Punjab CM Oath Ceremony: PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਦਿੱਤੀ ਵਧਾਈ

ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਨਾਲ ਹੀ ਪੀਐਮ ਮੋਦੀ ਨੇ ਪੰਜਾਬ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਮਾਨ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਮਾਨ ਨੇ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕੀ।

Punjab New CM Bhagwant Mann: ਜਾਣੋ ਨਵੇਂ ਸੀਐਮ ਨੇ ਆਪਣੇ ਸੰਬੋਧਨ 'ਚ ਕੀ ਕਿਹਾ

ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ 'ਚ ਜਨਤਾ ਜਾਣਦੀ ਹੈ ਕਿ ਕਿਵੇਂ ਨੀਵਾਂ ਕਰਨਾ ਹੈ। ਭਗਤ ਸਿੰਘ ਨੂੰ ਇਸ ਗੱਲ ਦੀ ਚਿੰਤਾ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਦਾ ਕੀ ਹਾਲ ਹੋਵੇਗਾ। ਸਾਨੂੰ ਵਿਦੇਸ਼ ਜਾ ਕੇ ਭਗਤ ਸਿੰਘ ਦੇ ਸੁਪਨੇ ਪੂਰੇ ਕਰਨ ਦੀ ਲੋੜ ਨਹੀਂ ਹੈ। ਅਸੀਂ ਇੱਥੇ ਰਹਿ ਕੇ ਬੇਰੁਜ਼ਗਾਰੀ, ਖੇਤੀਬਾੜੀ, ਸਕੂਲਾਂ, ਹਸਪਤਾਲਾਂ 'ਤੇ ਕੰਮ ਕਰਾਂਗੇ। ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

Punjab CM Oath Taking: ਗੁਰਦਾਸ ਮਾਨ ਨੇ 'ਆਪ' ਲਈ ਕਹੀ ਵੱਡੀ ਗੱਲ

ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ 'ਚ ਪੰਜਾਬੀ ਗਾਇਕ ਗੁਰਦਾਸ ਮਾਨ (Punjabi Singer Gurdas Maan) ਵੀ ਪਹੁੰਚੇ ਹਨ। ਸੂਬੇ ਦੀਆਂ 92 ਸੀਟਾਂ 'ਤੇ ਪਾਰਟੀ ਦੀ ਜਿੱਤ ਬਾਰੇ ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ। ਗਾਇਕ ਗੁਰਦਾਸ ਮਾਨ ਨੇ ਕਿਹਾ, "ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਵਿਸ਼ੇਸ਼ ਹੈ। ਮੈਂ ਅਰਦਾਸ ਕਰਦਾ ਹਾਂ ਕਿ ਪ੍ਰਮਾਤਮਾ ਇਸ ਪਾਰਟੀ ਨੂੰ ਖੁਸ਼ਹਾਲ ਪੰਜਾਬ ਬਣਾਉਣ ਦੀ ਹਿੰਮਤ ਦੇਵੇ।"

Punjab CM Bhagwant Mann: ਅੱਜ ਤੋਂ ਹੀ ਸ਼ੁਰੂ ਕਰਾਂਗੇ ਕੰਮ ਕਰਨਾ

ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਅੱਜ ਤੋਂ ਹੀ ਕੰਮ ਸ਼ੁਰੂ ਕਰ ਦੇਵੇਗੀ। ਭਗਵੰਤ ਮਾਨ ਲਗਾਤਾਰ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੂੰ ਸ਼ਾਂਤ ਰਹਿਣ ਦੀ ਸਲਾਹ ਦੇ ਰਹੇ ਹਨ। ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਸਾਰੇ ਵਾਅਦੇ ਪੂਰੇ ਕਰਨਗੇ। ਭਗਵੰਤ ਮਾਨ ਨੇ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਹੈ।

Punjab New CM Oath Ceremony: ਜਿੱਤ ਦਾ ਰੌਲਾ ਨਹੀਂ ਪਾਉਣਾ : ਭਗਵੰਤ ਮਾਨ

ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੂੰ ਜਿੱਤ ਦਾ ਰੌਲਾ ਨਾ ਪਾਉਣ ਦੀ ਅਪੀਲ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਲੋਕਤੰਤਰ 'ਚ ਜਨਤਾ ਨੂੰ ਹੇਠਾਂ ਲਿਆਉਣਾ ਪਤਾ ਹੈ। ਭਗਤ ਸਿੰਘ ਨੂੰ ਇਸ ਗੱਲ ਦੀ ਚਿੰਤਾ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਦਾ ਕੀ ਹਾਲ ਹੋਵੇਗਾ। ਸਾਨੂੰ ਵਿਦੇਸ਼ ਜਾ ਕੇ ਭਗਤ ਸਿੰਘ ਦੇ ਸੁਪਨੇ ਪੂਰੇ ਕਰਨ ਦੀ ਲੋੜ ਨਹੀਂ ਹੈ। ਅਸੀਂ ਇੱਥੇ ਰਹਿ ਕੇ ਬੇਰੁਜ਼ਗਾਰੀ, ਖੇਤੀਬਾੜੀ, ਸਕੂਲਾਂ, ਹਸਪਤਾਲਾਂ 'ਤੇ ਕੰਮ ਕਰਾਂਗੇ। ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

New CM of Punjab Bhagwant Mann: ਭਾਸ਼ਣ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਨੇ ਭਾਸ਼ਣ ਦਿੱਤਾ। ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵੀ ਉਹੀ ਲੜਾਈ ਲੜ ਰਹੀ ਹੈ ਜੋ ਭਗਤ ਸਿੰਘ ਨੇ ਲੜੀ ਸੀ।

Punjab New CM: ਪੰਜਾਬ ਦੀ ਰਾਜਨੀਤੀ 'ਚ ਇੱਕ ਨਵਾਂ ਅਧਿਆਏ, ਭਗਵੰਤ ਮਾਨ ਨੇ ਸੂਬੇ ਦੇ 17ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਇਸ ਦੇ ਨਾਲ ਹੀ ਲੱਖਾਂ ਦੀ ਗਿਣਤੀ ਵਿੱਚ ਲੋਕ ਇੱਥੇ ਪੁੱਜੇ ਹੋਏ ਸਨ।

Bhagwant Mann Oath Taking Ceremony: ਭਗਵੰਤ ਮਾਨ ਸਟੇਜ 'ਤੇ ਪਹੁੰਚੇ

ਸਟੇਜ 'ਤੇ ਪਹੁੰਚੇ ਭਗਵੰਤ ਮਾਨ। ਭਗਵੰਤ ਮਾਨ ਹੁਣ ਤੋਂ ਕੁਝ ਸਮੇਂ ਬਾਅਦ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਭਗਵੰਤ ਮਾਨ ਦੇ ਨਾਲ ਅਰਵਿੰਦ ਕੇਜਰੀਵਾਲ ਵੀ ਪਹੁੰਚ ਗਏ ਹਨ। ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਕਰੀਬ ਇੱਕ ਘੰਟੇ ਦੀ ਦੇਰੀ ਹੋਈ ਹੈ। ਲੰਬੇ ਸਮੇਂ ਤੋਂ ਭਗਵੰਤ ਮਾਨ ਦੇ ਆਉਣ ਦੀ ਉਡੀਕ ਕੀਤੀ ਜਾ ਰਹੀ ਸੀ।

Punjab New CM Oath Ceremony: ਪੰਜਾਬੀ ਗਾਇਕ ਗੁਰਦਾਸ ਮਾਨ ਵੀ ਪਹੁੰਚੇ

ਪੰਜਾਬ ਭਰ ਤੋਂ ਲੋਕ ਵੱਡੀ ਗਿਣਤੀ ਵਿੱਚ ਪੁੱਜ ਰਹੇ ਹਨ ਤੇ ਪੰਜਾਬੀ ਗਾਇਕ ਗੁਰਦਾਸ ਮਾਨ ਵੀ ਹਾਜ਼ਰ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸਮਾਗਮ ਵਿੱਚ ਸ਼ਿਰਕਤ ਕਰ ਰਹੇ ਹਨ। 

Punjab New CM Oath Ceremony: ਇੱਕ ਲੱਖ ਕੁਰਸੀਆਂ ਡੇਢ ਸੌ ਕਿਲਿਆਂ ਵਿੱਚ ਲਗਾਈਆਂ ਗਈਆਂ

ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। 10 ਹਜ਼ਾਰ ਪੁਲੀਸ ਮੁ਼ਲਾਜ਼ਮ ਤੇ ਇਕ ਲੱਖ ਕੁਰਸੀਆਂ ਡੇਢ ਸੌ ਕਿਲਿਆਂ ਵਿੱਚ ਲਗਾਈਆਂ ਗਈਆਂ ਹਨ। ਸਮਾਗਮ ਵਿੱਚ 2-4 ਲੱਖ ਲੋਕਾਂ ਦੇ ਪੁੱਜਣ ਦੀ ਆਸ ਹੈ। 

Punjab New CM Live: ਕੇਜਰੀਵਾਲ ਪਰਿਵਾਰ ਸਮੇਤ ਪਹੁੰਚੇ ਖਟਕੜ ਕਲਾਂ

Punjab News: ਭਗਵੰਤ ਮਾਨ ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣਨ ਜਾ ਰਹੇ ਹਨ। ਭਗਵੰਤ ਮਾਨ ਅਜਿਹੇ ਸੂਬੇ ਦੀ ਸੱਤਾ 'ਤੇ ਕਾਬਜ਼ ਹੋਣ ਜਾ ਰਿਹਾ ਹੈ ਜੋ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ।

Bhagwant Mann Oath Taking Ceremony: ਭਗਵੰਤ ਮਾਨ ਲਈ CM ਬਣਨ ਤੋਂ ਬਾਅਦ ਦਾ ਰਾਹ ਨਹੀਂ ਹੋਵੇਗਾ ਆਸਾਨ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਤੋਂ ਬਾਅਦ ਭਗਵੰਤ ਮਾਨ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਭਗਵੰਤ ਮਾਨ ਸੂਬੇ ਦੇ 18ਵੇਂ ਮੁੱਖ ਮੰਤਰੀ ਬਣਨਗੇ। ਭਗਵੰਤ ਮਾਨ ਨੇ ਕਾਮੇਡੀਅਨ ਤੋਂ ਮੁੱਖ ਮੰਤਰੀ ਬਣਨ ਤੱਕ ਦਾ ਸਫਰ ਤੈਅ ਕੀਤਾ ਹੈ। ਹਾਲਾਂਕਿ ਸੀਐਮ ਬਣਨ ਤੋਂ ਬਾਅਦ ਹੀ ਭਗਵੰਤ ਮਾਨ ਲਈ ਰਾਹ ਆਸਾਨ ਨਹੀਂ ਹੋਣ ਵਾਲਾ ਹੈ। ਕਰਜ਼ੇ ਵਿੱਚ ਡੁੱਬੇ ਪੰਜਾਬ ਨੂੰ ਮੁੜ ਲੀਹ 'ਤੇ ਲਿਆਉਣ ਲਈ ਭਗਵੰਤ ਮਾਨ ਦੇ ਸਾਹਮਣੇ ਵੱਡੀ ਚੁਣੌਤੀ ਹੋਵੇਗੀ।

Punjab Government Formation Live: ਮਾਨ ਦੀ ਸਾਬਕਾ ਪਤਨੀ ਦਾ ਵੱਡਾ ਬਿਆਨ

ਇੰਦਰਪ੍ਰੀਤ ਨੇ ਕਿਹਾ ਕਿ ਭਗਵੰਤ ਮਾਨ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਉਨ੍ਹਾਂ ਦੀ ਪ੍ਰਤੀਕਿਰਿਆ ਬਹੁਤ ਸਕਾਰਾਤਮਕ ਸੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਭਗਵੰਤ ਮਾਨ ਲਈ ਅਰਦਾਸ ਕਰਦੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਲੁਧਿਆਣਾ ਦੇ ਬਰੇਵਾਲ ਦੀ ਰਹਿਣ ਵਾਲੀ ਇੰਦਰਪ੍ਰੀਤ ਨੇ ਕਿਹਾ, “ਮੈਂ ਹਮੇਸ਼ਾ ਉਨ੍ਹਾਂ ਦੀ ਕਾਮਯਾਬੀ ਲਈ ਸਖਤ ਮਿਹਨਤ ਕੀਤੀ ਹੈ ਅਤੇ ਉਸਦੇ ਪਿੱਛੇ ਕਦੇ ਵੀ ਮਾੜਾ ਨਹੀਂ ਕਿਹਾ। ਉਹ ਇੰਨੇ ਸਾਲਾਂ ਤੋਂ ਹਮੇਸ਼ਾ ਮੇਰੀਆਂ ਪ੍ਰਾਰਥਨਾਵਾਂ ਵਿੱਚ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਹਾਂਸਰੀਰਕ ਦੂਰੀ ਸੀ ਪਰ ਇਸਦਾ ਮਤਲਬ ਇਹ ਨਹੀਂ ਕਿ ਅਸੀਂ ਉਨ੍ਹਾਂ ਦੀ ਸਫਲਤਾ ਲਈ ਪ੍ਰਾਰਥਨਾ ਨਹੀਂ ਕਰ ਰਹੇ ਸੀ। ਬੱਸ ਇਹ ਹੈ ਕਿ ਮੈਂ ਇੱਥੇ ਅਮਰੀਕਾ ਵਿੱਚ ਆਪਣੇ ਕੰਮ ਅਤੇ ਬੱਚਿਆਂ ਦੀ ਪੜ੍ਹਾਈ ਵਿੱਚ ਰੁੱਝੀ ਹੋਈ ਸੀ।'




 


Bhagwant Mann Oath Ceremony Live : ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ 'ਚ ਭਗਵੰਤ ਮਾਨ ਦੇ ਬੇਟਾ -ਬੇਟੀ ਵੀ ਆ ਸਕਦੈ 
ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਅੱਜ ਦੁਪਹਿਰ 12:30 ਵਜੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਅੱਜ ਦੇ ਪ੍ਰੋਗਰਾਮ ਵਿੱਚ ਭਾਗਵੰਤ ਮਾਨ ਦਾ ਬੇਟਾ ਅਤੇ ਬੇਟੀ ਵੀ ਅਮਰੀਕਾ ਤੋਂ ਆਉਣਗੇ। ਭਗਵੰਤ ਮਾਨ ਦੀ ਮਾਂ ਅਤੇ ਭੈਣ ਵੀ ਸ਼ਾਮਲ ਹੋਣਗੇ। 

 

Bhagwant Mann Oath Ceremony Live : ਅੱਜ ਇਕੱਲੇ ਭਗਵੰਤ ਮਾਨ ਹੀ ਲੈਣਗੇ ਹਲਫ, ਕੈਬਨਿਟ 19 ਮਾਰਚ ਨੂੰ ਚੁੱਕੇਗੀ ਸਹੁੰ

ਭਗਵੰਤ ਮਾਨ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪਹਿਲੇ ਮੁੱਖ ਮੰਤਰੀ ਵਜੋਂ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹਲਫ਼ ਲੈ ਰਹੇ ਹਨ। ਅੱਜ ਇਕੱਲੇ ਭਗਵੰਤ ਮਾਨ ਹੀ ਸਹੁੰ ਚੁੱਖਣਗੇ ਜਦੋਂਕਿ ਉਨ੍ਹਾਂ ਦੀ ਕੈਬਨਿਟ 19 ਮਾਰਚ ਨੂੰ ਹਲਫ ਲਵੇਗੀ। ਇਸ ਦੇ ਨਾਲ ਹੀ ਪੰਜਾਬ ਦੇ ਸਮੁੱਚੇ 117 ਵਿਧਾਇਕਾਂ ਨੂੰ 17 ਮਾਰਚ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਸਹੁੰ ਚੁਕਾਈ ਜਾਵੇਗੀ।

Bhagwant Mann Oath Ceremony Live : ਅੱਜ ਪੂਰਾ ਪੰਜਾਬ ਇਕੱਠਾ ਹੋ ਕੇ ਖੁਸ਼ਹਾਲ ਪੰਜਾਬ ਬਣਾਉਣ ਲਈ ਸਹੁੰ ਚੁੱਕੇਗਾ : ਕੇਜਰੀਵਾਲ
ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, “ਅੱਜ ਦਾ ਦਿਨ ਪੰਜਾਬ ਲਈ ਬਹੁਤ ਵੱਡਾ ਦਿਨ ਹੈ। ਨਵੀਂ ਉਮੀਦ ਦੀ ਇਸ ਸੁਨਹਿਰੀ ਸਵੇਰ ਵਿੱਚ ਅੱਜ ਸਾਰਾ ਪੰਜਾਬ ਇੱਕਠੇ ਹੋ ਕੇ ਇੱਕ ਖੁਸ਼ਹਾਲ ਪੰਜਾਬ ਬਣਾਉਣ ਦਾ ਪ੍ਰਣ ਲਵੇਗਾ। ਉਸ ਇਤਿਹਾਸਕ ਪਲ ਦਾ ਗਵਾਹ ਬਣਨ ਲਈ ਮੈਂ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਲਈ ਵੀ ਰਵਾਨਾ ਹੋਇਆ ਹਾਂ।
Bhagwant Mann Oath Ceremony Live : CM ਸਹੁੰ ਚੁੱਕ ਸਮਾਗਮ ਲਈ ਟ੍ਰੈਫਿਕ ਡਾਇਵਰਟ
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ। ਇਸ ਦੇ ਮੱਦੇਨਜ਼ਰ ਪੁਲਿਸ ਨੇ ਆਮ ਲੋਕਾਂ ਲਈ ਆਵਾਜਾਈ ਨੂੰ ਡਾਇਵਰਟ ਕਰ ਦਿੱਤਾ ਹੈ। ਇਸ ਦਾ ਸਭ ਤੋਂ ਵੱਧ ਅਸਰ ਅੰਮ੍ਰਿਤਸਰ-ਜਲੰਧਰ ਤੋਂ ਚੰਡੀਗੜ੍ਹ ਜਾਣ ਵਾਲੇ ਯਾਤਰੀਆਂ 'ਤੇ ਪਿਆ ਹੈ। ਇਹ ਲੋਕ ਬੰਗਾ ਨਹੀਂ ਜਾ ਸਕਣਗੇ। ਉਨ੍ਹਾਂ ਨੂੰ ਹੁਣ ਚੰਡੀਗੜ੍ਹ ਪਹੁੰਚਣ ਲਈ ਫਗਵਾੜਾ-ਫਿਲੌਰ ਤੋਂ ਲੁਧਿਆਣਾ ਰੂਟ ਦੀ ਵਰਤੋਂ ਕਰਨੀ ਪਵੇਗੀ।

 
Bhagwant Mann Oath Ceremony Live : ਸਮਾਰੋਹ 'ਚ ਪਹੁੰਚਣ ਵਾਲਿਆਂ ਲਈ ਰੂਟ ਪਲਾਨ

ਜਲੰਧਰ, ਅੰਮ੍ਰਿਤਸਰ, ਤਰਨਤਾਰਨ ਅਤੇ ਕਪੂਰਥਲਾ ਤੋਂ ਆਉਣ ਵਾਲੇ ਲੋਕਾਂ ਲਈ ਫਗਵਾੜਾ ਬਾਈਪਾਸ ਤੋਂ ਬੰਗਾ-ਖਟਕੜ ਕਲਾਂ ਤੱਕ ਦਾ ਰਸਤਾ ਹੈ। ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਬਟਾਲਾ ਤੋਂ ਆਉਣ ਵਾਲੇ ਲੋਕ ਹੁਸ਼ਿਆਰਪੁਰ ਤੋਂ ਗੜ੍ਹਸ਼ੰਕਰ ਬਾਈਪਾਸ, ਮਹਿੰਦੀਪੁਰ ਬਾਈਪਾਸ ਹੁੰਦੇ ਹੋਏ ਖਟਕੜ ਕਲਾਂ ਪਹੁੰਚਣਗੇ। ਸੰਗਰੂਰ, ਮਾਨਸਾ ਅਤੇ ਬਰਨਾਲਾ ਤੋਂ ਆਉਣ ਵਾਲੇ ਲੋਕ ਲੁਧਿਆਣਾ ਤੋਂ ਫਿਲੌਰ, ਅੱਪਰਾ, ਮੁਕੰਦਪੁਰ ਹੁੰਦੇ ਹੋਏ ਬੰਗਾ ਰਾਹੀਂ ਖਟਕੜ ਕਲਾਂ ਪਹੁੰਚ ਸਕਦੇ ਹਨ। ਮੁਹਾਲੀ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਰੋਪੜ ਤੋਂ ਆਉਣ ਵਾਲੇ ਲੋਕ ਬਲਾਚੌਰ ਰਾਹੀਂ ਖਟਕੜ ਕਲਾਂ ਪਹੁੰਚ ਸਕਦੇ ਹਨ।

Bhagwant Mann Oath Ceremony Live : ਭਗਵੰਤ ਮਾਨ ਦੁਪਹਿਰ 12.30 ਵਜੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ 
ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਦੁਪਹਿਰ 12.30 ਵਜੇ ਦਾ ਸਮਾਂ ਤੈਅ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਪੰਜਾਬ ਭਰ ਤੋਂ ਤਿੰਨ ਲੱਖ ਲੋਕਾਂ ਦੇ ਇਕੱਠੇ ਹੋਣ ਦਾ ਦਾਅਵਾ ਕੀਤਾ ਗਿਆ ਹੈ। ਮਾਨ ਨੇ ਵਿਸ਼ੇਸ਼ ਤੌਰ 'ਤੇ ਮਰਦਾਂ ਨੂੰ ਬਸੰਤੀ ਦਸਤਾਰ ਅਤੇ ਔਰਤਾਂ ਨੂੰ ਬਸੰਤੀ ਦੁਪੱਟਾ ਪਹਿਨਣ ਦੀ ਅਪੀਲ ਕੀਤੀ ਹੈ।
 Bhagwant Mann Oath Ceremony Live : ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੌਰਾਨ ਬਸੰਤੀ ਰੰਗ 'ਚ ਦਿਖਣਗੇ ਇੱਕ ਲੱਖ ਤੋਂ ਵੱਧ ਲੋਕ 
ਭਗਵੰਤ ਮਾਨ ਨੇ ਆਪਣੇ ਸਹੁੰ ਚੁੱਕ ਸਮਾਗਮ ਲਈ ਡਰੈੱਸ ਕੋਡ ਦਾ ਐਲਾਨ ਕੀਤਾ ਹੈ। ਇਸ ਵਿੱਚ ਪੁਰਸ਼ਾਂ ਨੂੰ ਪੀਲੀ ਪੱਗ ਅਤੇ ਔਰਤਾਂ ਨੂੰ ਪੀਲੀ ਚੁੰਨੀ ਲੈਣ ਦੀ ਅਪੀਲ ਕੀਤੀ ਗਈ ਹੈ। ਇੰਨਾ ਹੀ ਨਹੀਂ ਸਮਾਗਮ ਵਾਲੀ ਥਾਂ ਦੇ ਪੰਡਾਲ ਨੂੰ ਵੀ ਪੀਲੇ ਰੰਗ ਨਾਲ ਸਜਾਇਆ ਗਿਆ ਹੈ। ਸਮਾਗਮ ਵਿੱਚ ਇੱਕ ਲੱਖ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਉਮੀਦ ਹੈ।
Bhagwant Mann Oath Ceremony Live : ਭਗਵੰਤ ਮਾਨ ਦੀ ਤਾਜਪੋਸ਼ੀ ਅੱਜ, ਸਹੁੰ ਚੁਕਾਉਣ ਲਈ ਪਿੰਡ ਖਟਕੜ ਕਲਾਂ ਪਹੁੰਚਣਗੇ ਰਾਜਪਾਲ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਅੱਜ ਦੁਪਹਿਰ 12:30 ਵਜੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਨੂੰ ਸਹੁੰ ਚੁਕਾਉਣ ਲਈ ਹੁਸ਼ਿਆਰਪੁਰ ਜ਼ਿਲ੍ਹੇ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਨੂੰ ਚੁਣਿਆ ਹੈ। ਦਿੱਲੀ ਵਾਂਗ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਨੇ ਕਿਸੇ ਵੀ ਸੂਬੇ ਦੇ ਵੀਵੀਆਈਪੀਜ਼ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਨਹੀਂ ਦਿੱਤਾ ਹੈ। 

ਪਿਛੋਕੜ

ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਦੇ ਨੇਤਾ ਭਗਵੰਤ ਮਾਨ (Bhagwant Mann) ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਗਮ (Oath Taking Ceremony)   ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਸਮਾਰੋਹ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਨਗਰ ਜ਼ਿਲ੍ਹੇ ਵਿੱਚ ਸਥਿਤ ਪਿੰਡ ਖਟਕੜ ਕਲਾਂ ਵਿੱਚ ਹੋਵੇਗਾ, ਜੋ ਕਿ ਆਜ਼ਾਦੀ ਘੁਲਾਟੀਏ ਭਗਤ ਸਿੰਘ ਦਾ ਜੱਦੀ ਪਿੰਡ ਹੈ। ਆਮ ਆਦਮੀ ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ  ਭਗਵੰਤ ਮਾਨ ਬੁੱਧਵਾਰ ਨੂੰ ਇਕੱਲੇ ਹੀ ਸਹੁੰ ਚੁੱਕਣਗੇ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਸਹੁੰ ਚੁਕਾਉਣ ਲਈ ਪਿੰਡ ਖਟਕੜ ਕਲਾਂ ਪਹੁੰਚਣਗੇ।


 

ਪੰਜਾਬ ਮੰਤਰੀ ਮੰਡਲ (Punjab Cabinet) ਵਿੱਚ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ। ਸਹੁੰ ਚੁੱਕ ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਪਾਰਟੀ ਦੇ ਹੋਰ ਆਗੂ ਸ਼ਾਮਲ ਹੋਣਗੇ। ਤਾਜ਼ਾ ਨਤੀਜਿਆਂ 'ਚ 'ਆਪ' ਨੇ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ 'ਚੋਂ 92 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਸਮਾਰੋਹ ਵਿੱਚ ਇੱਕ ਲੱਖ ਤੋਂ ਵੱਧ ਲੋਕ ਸ਼ਾਮਲ ਹੋ ਸਕਦੇ ਹਨ। ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ।

 

ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ 

ਭਗਵੰਤ ਮਾਨ ਅੱਜ ਦੁਪਹਿਰ ਕਰੀਬ 12:30 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਹੁੰ ਚੁੱਕਣ ਦਾ ਪ੍ਰੋਗਰਾਮ ਭਗਤ ਸਿੰਘ ਦੇ ਜੱਦੀ ਪਿੰਡ ਨਵਾਂਸ਼ਹਿਰ ਦੇ ਖਟਕੜ ਕਲਾਂ ਵਿੱਚ ਹੋਵੇਗਾ। ਇਸ ਪ੍ਰੋਗਰਾਮ ਲਈ ਪੰਜਾਬ ਦੇ ਰਾਜਪਾਲ ਸਹੁੰ ਚੁਕਾਉਣ ਲਈ ਖਟਕੜ ਕਲਾਂ ਪਹੁੰਚਣਗੇ। ਵੱਡੇ ਵੀਆਈਪੀ ਚਿਹਰਿਆਂ ਵਜੋਂ ਸਿਰਫ਼ ਅਰਵਿੰਦ ਕੇਜਰੀਵਾਲ ਹੀ ਸਹੁੰ ਚੁੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਦਿੱਲੀ ਅਤੇ ਪੰਜਾਬ ਦੇ ਸਾਰੇ ਵੱਡੇ ਆਮ ਆਦਮੀ ਪਾਰਟੀ ਦੇ ਆਗੂ ਵੀ ਉੱਥੇ ਮੌਜੂਦ ਰਹਿਣਗੇ। ਪੀਲੀ ਪੱਗ ਅਤੇ ਚੁੰਨੀ ਵਿੱਚ ਇੱਕ ਲੱਖ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.