ਇਹ ਵੀ ਪੜ੍ਹੋ- ਬੇਅਦਬੀ ਕਾਂਡ: ਸ਼ਰਮਾ ਦੀ ਗ੍ਰਿਫਤਾਰੀ ਮਗਰੋਂ ਹੁਣ ਹੋਰ ਅਫਸਰਾਂ 'ਤੇ ਸ਼ਿਕੰਜ਼ਾ
ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ 'ਤੇ ਬੋਲਦਿਆਂ ਮਾਨ ਨੇ ਕਿਹਾ ਕਿ ਅਫ਼ਸਰ ਤਾਂ ਸਿਰਫ ਮੁਹਰੇ ਹਨ। ਉਨ੍ਹਾਂ ਕਿਹਾ ਕਿ ਅਸੀਂ ਜੱਲ੍ਹਿਆਂਵਾਲਾ ਬਾਗ਼ ਵਿੱਚ ਗੋਲ਼ੀ ਚਲਾਉਣ ਵਾਲੇ ਕਿਸੇ ਵੀ ਵਿਅਕਤੀ ਦਾ ਨਾਂ ਨਹੀਂ ਜਾਣਦੇ, ਪਰ ਗੋਲ਼ੀ ਦਾ ਹੁਕਮ ਦੇਣ ਵਾਲੇ ਦਾ ਨਾਂ ਸਭ ਜਾਣਦੇ ਹਨ। ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਹੁਣ ਚਰਣਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਤਾਂ ਇਹ ਸਾਹਮਣੇ ਆਵੇ ਕਿ ਉਸ ਨੇ ਕਿਸ ਦੇ ਹੁਕਮ 'ਤੇ ਕਾਰਵਾਈ ਕੀਤੀ ਹੈ।
ਸਬੰਧਤ ਖ਼ਬਰ- ਬੇਅਦਬੀ ਤੇ ਗੋਲੀ ਕਾਂਡ 'ਚ ਸਾਬਕਾ SSP ਸ਼ਰਮਾ ਦੀ ਗ੍ਰਿਫਤਾਰੀ ਮਗਰੋਂ ਹੁਣ ਵੱਡੀਆਂ ਹਸਤੀਆਂ ਦੀ ਸ਼ਾਮਤ !
ਉਨ੍ਹਾਂ ਦਾਅਵਾ ਕੀਤਾ ਕਿ ਬਾਦਲਾਂ ਦੇ ਹੁਕਮ ਬਿਨਾਂ ਗੋਲ਼ੀ ਨਹੀਂ ਚੱਲ ਸਕਦੀ ਕਿਉਂਕਿ ਬਾਪ ਪੁੱਤਰ ਦੋਵੇਂ ਮੁੱਖ ਮੰਤਰੀ ਤੇ ਡਿਪਟੀ ਮੁੱਖ ਮੰਤਰੀ ਸਨ। ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਚਰਨਜੀਤ ਸ਼ਰਮਾ ਦੇ ਵਿਦੇਸ਼ ਫਰਾਰ ਹੋਣ ਬਾਰੇ ਸ਼ੱਕ ਕੀਤਾ ਜਾ ਰਿਹਾ ਸੀ ਇਸ ਲਈ ਬਾਦਲਾਂ ਤੇ ਸੈਣੀ ਦੇ ਪਾਸਪੋਰਟ ਜ਼ਬਤ ਹੋਣੇ ਚਾਹੀਦੇ ਹਨ।
ਇਹ ਵੀ ਪੜ੍ਹੋ- ਬੇਅਦਬੀ ਤੇ ਗੋਲੀਕਾਂਡ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ SSP ਚਰਨਜੀਤ 8 ਦਿਨਾਂ ਦੀ ਪੁਲਿਸ ਰਿਮਾਂਡ ’ਤੇ