ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਜੋ ਵੀ ਕੈਪਟਨ ਸਰਕਾਰ ਦੀ ਭ੍ਰਿਸ਼ਟ, ਨਿਕੰਮੀ ਅਤੇ ਮਾਫੀਆ ਪ੍ਰਸਤ ਕਾਰਜਸ਼ੈਲੀ ਦੀ ਆਲੋਚਨਾ ਕਰਦਾ ਹੈ, ‘ਰਾਜਾਸ਼ਾਹੀ‘ ਸਰਕਾਰ ਉਸ ਦੇ ਖਿਲਾਫ ਡਟ ਜਾਂਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਬਾਜਵਾ ਅਤੇ ਦੂਲੋ ਕੈਪਟਨ ਦੀ ਭ੍ਰਿਸ਼ਟ, ਨਾਕਾਮ ਸਰਕਾਰ ਬਾਰੇ ਜੋ ਦੋਸ਼ ਲਗਾ ਰਹੇ ਹਨ, ਆਮ ਆਦਮੀ ਪਾਰਟੀ ਪਹਿਲਾਂ ਹੀ ਇਹ ਕੁਝ ਕਹਿੰਦੀ ਆਈ ਹੈ। ਉਨ੍ਹਾਂ ਕਿਹਾ ਭਗਵੰਤ 'ਰਾਜਾ ਸਾਹਿਬ ਨੂੰ ਵੀ ਪਤਾ ਲੱਗ ਚੁੱਕਾ ਹੈ ਕਿ ਉਹ ਬਾਦਲਾਂ ਵਾਂਗ ਲੋਕਾਂ ਦੇ ਪੂਰੀ ਤਰਾਂ ਨੱਕੋਂ - ਬੁੱਲੋਂ ਉੱਤਰ ਚੁੱਕੇ ਹਨ। ਇਸ ਲਈ ਜਾਂਦੇ-ਜਾਂਦੇ ਜੋ ਲੁੱਟ-ਖਸੁੱਟ, ਐਸ਼ੋ-ਆਰਾਮ ਅਤੇ ਤਾਨਾਸ਼ਾਹੀ ਹੁੰਦੀ ਹੈ, ਉਹ ਕਰ ਲਈ ਜਾਵੇ।'
ਭਗਵੰਤ ਮਾਨ ਨੇ ਕੈਪਟਨ ਤੇ ਤੰਜ ਕੱਸਿਆ ਕਿ ਜੇਕਰ ਮੁੱਖ ਮੰਤਰੀ ਨੇ ਕੰਮ ਹੀ ਨਹੀਂ ਕਰਨਾ ਤਾਂ ਉਨ੍ਹਾਂ ਨੂੰ ਆਪਣੀ ਆਲੋਚਨਾ ਸਹਿਣ ਦੀ ਆਦਤ ਪਾ ਲੈਣੀ ਚਾਹੀਦੀ ਹੈ।
ਆਬਕਾਰੀ ਵਿਭਾਗ ਵੱਲੋਂ 27,600 ਲੀਟਰ ਨਜਾਇਜ਼ ਸਪਿਰਟ ਬਰਾਮਦ, ਸ਼ਰਾਬ ਬਣਾਉਣ ਲਈ ਕੀਤਾ ਜਾਣਾ ਸੀ ਇਸਤੇਮਾਲ
ਪੰਜਾਬੀਆਂ ਨੂੰ ਕੋਰੋਨਾ ਤੋਂ ਬਚਾਉਣ ਲਈ ਵੱਡੇ ਪੱਧਰ 'ਤੇ ਵਿੱਢੀ ਮੁਹਿੰਮ, ਹੁਣ ਤਕ 5,503 ਪਿੰਡਾਂ ਤੇ ਸ਼ਹਿਰਾਂ 'ਚ ਪਹੁੰਚ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ