ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਦੇ ਲੋਕ ਸਭਾ ਚੋਣਾਂ ਲੜ ਰਹੇ ਕੁਝ ਅਹਿਮ ਨੇਤਾਵਾਂ ਦੀ ਜਾਇਦਾਦ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ, ਭੁਲੱਥ ਤੋਂ ਸਾਬਕਾ ਵਿਧਾਇਕ ਜਗੀਰ ਕੌਰ ਤੇ ਬਰਨਾਲਾ ਦੇ ਸਾਬਕਾ ਵਿਧਾਇਕ ਤੇ ਸੰਗਰੂਰ ਤੋਂ ਕਾਂਗਰਸੀ ਉਮੀਦਵਾਰਾਂ ਦੀਆਂ ਜਾਇਦਾਦਾਂ ਦਾ ਉਚੇਚੇ ਤੌਰ 'ਤੇ ਜ਼ਿਕਰ ਕੀਤਾ।
'ਆਪ' ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਨਾਮਜ਼ਦਗੀ ਦਾਖ਼ਲ ਕਰਵਾਉਣ ਮੌਕੇ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਬਿਆਨ ਦਿੱਤੇ। ਉਨ੍ਹਾਂ ਕਿਹਾ ਕਿ ਸਾਲ 2014 ਤੋਂ ਬਾਅਦ ਹਰਸਿਮਰਤ ਬਾਦਲ ਕੋਲ ਇੰਨੇ ਗਹਿਣੇ ਕਿੱਥੋਂ ਆਏ ਤੇ ਕੇਵਲ ਸਿੰਘ ਢਿੱਲੋਂ ਤੇ ਜਗੀਰ ਕੌਰ ਦੀ ਜਾਇਦਾਦ ਇੰਨੀ ਕਿਸ ਤਰ੍ਹਾਂ ਵੱਧ ਗਈ ਇਹ ਜਾਂਚ ਦਾ ਵਿਸ਼ਾ ਹੈ।
ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਵੀ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਚੌਕੀਦਾਰ ਹੀ ਚੋਰ ਹੈ ਕਿਉਂਕਿ ਵਿਜੇ ਮਾਲਿਆ ਦੇ ਦੇਸ਼ ਛੱਡਣ ਤੋਂ ਪਹਿਲਾਂ ਉਨ੍ਹਾਂ ਮਾਲਿਆ ਤੇ ਅਰੁਣ ਜੇਤਲੀ ਨੂੰ ਉਨ੍ਹਾਂ ਇਕੱਠੇ ਚਾਹ ਪੀਂਦੇ ਵੇਖਿਆ ਸੀ।
ਮਾਨ ਨੇ ਚੋਣਾਂ ਦੇ ਦੌਰਾਨ ਕੇਂਦਰ ਵੱਲੋਂ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦੇ ਸਵਾਲ 'ਤੇ ਕਿਹਾ ਕਿ ਜੇਕਰ ਇਹ ਸੂਚੀ ਨੂੰ ਖ਼ਤਮ ਕਰਨ ਦੀ ਮੰਸ਼ਾ ਸਿਆਸਤ ਤੋਂ ਪ੍ਰੇਰਿਤ ਹੈ ਤਾਂ ਅਜਿਹਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਸੰਸਦ ਵਿੱਚ ਕਾਲੀ ਸੂਚੀ ਨੂੰ ਖ਼ਤਮ ਕਰਨ ਲਈ ਅਵਾਜ਼ ਚੁੱਕਦੇ ਰਹੇ ਹਨ ਪਰ ਚੋਣਾਂ ਦੇ ਮਾਹੌਲ ਵਿੱਚ ਅਜਿਹਾ ਮੋਦੀ ਸਰਕਾਰ ਦਾ ਅਜਿਹਾ ਫੈਸਲਾ ਕਈ ਸਵਾਲ ਖੜ੍ਹੇ ਕਰਦਾ ਹੈ।
ਭਗਵੰਤ ਮਾਨ ਨੂੰ ਚੁਭੇ ਹਰਸਿਮਰਤ ਦੇ ਗਹਿਣੇ, ਜਗੀਰ ਕੌਰ ਤੇ ਢਿੱਲੋਂ ਦੀ ਜਾਇਦਾਦ 'ਤੇ ਸਵਾਲ
ਏਬੀਪੀ ਸਾਂਝਾ
Updated at:
29 Apr 2019 06:55 PM (IST)
ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਵੀ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਚੌਕੀਦਾਰ ਹੀ ਚੋਰ ਹੈ ਕਿਉਂਕਿ ਵਿਜੇ ਮਾਲਿਆ ਦੇ ਦੇਸ਼ ਛੱਡਣ ਤੋਂ ਪਹਿਲਾਂ ਉਨ੍ਹਾਂ ਮਾਲਿਆ ਤੇ ਅਰੁਣ ਜੇਤਲੀ ਨੂੰ ਉਨ੍ਹਾਂ ਇਕੱਠੇ ਚਾਹ ਪੀਂਦੇ ਵੇਖਿਆ ਸੀ।
- - - - - - - - - Advertisement - - - - - - - - -