ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਨੂੰ ਘੇਰਿਆ ਹੈ। ਨਾਗਰਿਕਤਾ ਸੋਧ ਕਾਨੂੰਨ 'ਚ ਮੁਸਲਿਮ ਭਾਈਚਾਰੇ ਬਾਰੇ ਸੁਖਬੀਰ ਬਾਦਲ ਦੇ ਬਿਆਨ 'ਤੇ ਹੈਰਾਨ ਹੁੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੰਸਦ ਵਿੱਚ ਉਹ ਬਿੱਲ ਦੇ ਹੱਕ 'ਚ ਕਿਉਂ ਭੁਗਤੇ।
ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਨਾਗਰਿਕਤਾ ਸੋਧ ਕਾਨੂੰਨ 'ਚ ਹੁਣ ਮੁਸਲਿਮ ਭਾਈਚਾਰੇ ਨੂੰ ਸ਼ਾਮਲ ਕੀਤੇ ਜਾਣ ਦੀ ਮੰਗ ਕੋਈ ਮਾਇਨੇ ਨਹੀਂ ਰੱਖਦੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਬਤੌਰ ਸੰਸਦ ਮੈਂਬਰ ਇਸ ਕਾਲੇ ਤੇ ਫ਼ਿਰਕੂ ਕਾਨੂੰਨ ਦੇ ਹੱਕ 'ਚ ਡਟ ਕੇ ਵੋਟ ਪਾਈ ਹੈ। ਮਾਨ ਨੇ ਕਿਹਾ ਕਿ ਪਾਰਲੀਮੈਂਟ ਅੰਦਰ ਮੈਂ ਉਸ ਮਨਹੂਸ ਘੜੀ ਦਾ ਗਵਾਹ ਹਾਂ ਜਦ ਬਾਦਲ ਜੋੜੇ ਨੇ ਉਸ ਨਾਗਰਿਕਤਾ ਸੋਧ ਬਿੱਲ ਦੇ ਹੱਕ 'ਚ ਵੋਟ ਪਾਈ।''
ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਲੋਕ ਸਭਾ ਤੇ ਰਾਜ ਸਭਾ ਵਿੱਚ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੂੰ ਨਾਗਰਿਕਤਾ ਸੋਧ ਬਿੱਲ ਦੇ ਹੱਕ 'ਚ ਵੋਟ ਪਾਉਣ ਸਮੇਂ ਮੁਸਲਿਮ ਭਾਈਚਾਰੇ ਦੀ ਥਾਂ ਸਿਰਫ਼ ਤੇ ਸਿਰਫ਼ ਹਰਸਿਮਰਤ ਦੀ ਕੁਰਸੀ ਹੀ ਯਾਦ ਸੀ। ਮੁਸਲਿਮ ਭਾਈਚਾਰੇ ਨੂੰ ਇਸ ਕਾਨੂੰਨ ਦਾ ਹਿੱਸਾ ਬਣਾਉਣ ਦੀ ਮੰਗ ਉੱਤੇ ਜੇਕਰ ਬਾਦਲ ਵੋਟ ਵਿਰੁੱਧ ਪਾਉਂਦੇ ਤਾਂ ਮੋਦੀ ਦੇ ਮੰਤਰੀ ਮੰਡਲ 'ਚ 'ਨੰਨ੍ਹੀ ਛਾਂ' ਦੀ ਕੁਰਸੀ ਖੁੱਸ ਜਾਣੀ ਸੀ। ਅਸਲੀ ਤਾਕਤ ਵੋਟ ਸੀ, ਜਿਸ ਨੂੰ ਬਾਦਲ ਜੋੜੇ ਨੇ ਮੁਸਲਿਮ ਭਾਈਚਾਰੇ ਦੇ ਵਿਰੁੱਧ ਵਰਤਿਆ, ਇਸ ਲਈ ਹੁਣ ਬਿਆਨਬਾਜ਼ੀ ਰਾਹੀਂ ਮਗਰਮੱਛ ਦੇ ਹੰਝੂ ਵਹਾ ਕੇ ਪੰਜਾਬ ਤੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ।
ਭਗਵੰਤ ਮਾਨ ਨੇ ਸੁਖਬੀਰ ਤੇ ਹਰਸਿਮਰਤ ਨੂੰ ਘੇਰਿਆ
ਏਬੀਪੀ ਸਾਂਝਾ
Updated at:
24 Dec 2019 03:14 PM (IST)
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਨੂੰ ਘੇਰਿਆ ਹੈ। ਨਾਗਰਿਕਤਾ ਸੋਧ ਕਾਨੂੰਨ 'ਚ ਮੁਸਲਿਮ ਭਾਈਚਾਰੇ ਬਾਰੇ ਸੁਖਬੀਰ ਬਾਦਲ ਦੇ ਬਿਆਨ 'ਤੇ ਹੈਰਾਨ ਹੁੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੰਸਦ ਵਿੱਚ ਉਹ ਬਿੱਲ ਦੇ ਹੱਕ 'ਚ ਕਿਉਂ ਭੁਗਤੇ।
- - - - - - - - - Advertisement - - - - - - - - -