ਪੜਚੋਲ ਕਰੋ

ਕੇਜਰੀਵਾਲ ਦੇ ਥਾਪੜੇ ਮਗਰੋਂ ਖਹਿਰਾ ਧੜੇ 'ਤੇ ਵਰ੍ਹੇ ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਥਾਪੜੇ ਮਗਰੋਂ ਭਗਵੰਤ ਮਾਨ ਨੇ ਸੁਖਪਾਲ ਖਹਿਰਾ ਦੀ ਅਗਵਾਈ ਵਾਲੇ ਬਾਗੀ ਧੜੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਲੀਡਰ ਦੇ ਅਹੁਦੇ ਤੋਂ ਹਟਾਉਣ ਮਗਰੋਂ ਹੀ ਖਹਿਰਾ ਨੇ ਪੰਜਾਬ ਤੇ ਦਿੱਲੀ ਦਾ ਮੁੱਦਾ ਬਣਾ ਦਿੱਤਾ। ਉਨ੍ਹਾਂ ਕਿਹਾ ਕਿ 26 ਜੁਲਾਈ ਤੱਕ 'ਆਪ' ਠੀਕ ਸੀ। ਜਦੋਂ ਵਿਰੋਧੀ ਧਿਰ ਦੀ ਲੀਡਰੀ ਖੁੱਸੀ ਤਾਂ ਪੰਜਾਬ ਨੂੰ ਖੁਦਮੁਖਤਿਆਰੀ ਦੀ ਯਾਦ ਆ ਗਈ।   ਭਗਵੰਤ ਮਾਨ ਨੇ ਕਿਹਾ ਕਿ ਖਹਿਰਾ ਲੋਕ ਇਨਸਾਫ ਪਾਰਟੀ ‘ਚ ਜਾਣ ਦੀ ਤਿਆਰੀ ਵਿੱਚ ਸੀ। ਉਨ੍ਹਾਂ ਕਿਹਾ ਕਿ ਖਹਿਰਾ ਮੌਕਾਪ੍ਰਸਤ ਹੈ ਤੇ ਉਹ ਪਾਰਟੀ ਨੂੰ ਤੋੜਨਾ ਚਾਹੁੰਦਾ ਹੈ ਪਰ ਪਾਰਟੀ ਵੱਡੀ ਹੁੰਦੀ ਹੈ ਨਾ ਕਿ ਕੋਈ ਵਿਅਕਤੀ ਵਿਸ਼ੇਸ਼। ਉਨ੍ਹਾਂ ਕਿਹਾ ਕਿ ਬਠਿੰਡਾ ਕਨਵੈਨਸ਼ਨ ਵਿੱਚ ਅਕਾਲੀ ਦਲ ਤੇ ਕਾਂਗਰਸ ਦੀ ਮਦਦ ਨਾਲ ਹੀ ਭੀੜ ਇਕੱਠੀ ਕੀਤੀ ਸੀ। ਮਾਨ ਨੇ ਖਹਿਰਾ ਨੂੰ ਚੈਲੰਜ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਹਲਕੇ ਭੁਲੱਥ ਤੋਂ ਹਲਕਿਆਂ ‘ਚ ਚੱਲਣਾ ਸ਼ੁਰੂ ਕਰਦੇ ਹਾਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਕਿਸੇ ਤੋਂ ਡਰਦਾ ਨਹੀਂ ਤੇ ਨਾ ਹੀ ਆਪਣੀ ਪੰਜਾਬੀਅਤ ਬਾਰੇ ਪਛਾਣ ਦੇਣ ਦੀ ਕੋਈ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੀ ਹੈ ਤੇ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਇਸ ਚਾਲਕਾਂ ਦੇ ਟੋਲੇ ਤੋਂ ਬਚੋ। ਉਨ੍ਹਾਂ ਖਹਿਰਾ ਦੇ ਸਾਥੀ ਕਵਰ ਸੰਧੂ 'ਤੇ ਵਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਖਰੜ ਤੋਂ ਹੀ ਚੋਣ ਲੜਨ ਦੀ ਜ਼ਿੱਦ ਕੀਤੀ ਸੀ। ਭਗਵੰਤ ਮਾਨ ਨੇ ਕਿਹਾ, "ਮੈਂ 10 ਦਿਨ ਤੱਕ ਹਸਪਤਾਲ ਰਿਹਾ ਹਾਂ ਤੇ ਮੈਂ ਹਸਪਤਾਲ ‘ਚੋਂ ਖਹਿਰਾ ਦੇ ਰਿਐਕਸ਼ਨ 'ਤੇ ਪੋਸਟ ਵੀ ਪਾਈ ਸੀ। ਮੈਨੂੰ ਦੁੱਖ ਹੈ ਕਿ ਮੇਰੀ ਬਿਮਾਰੀ ਦਾ ਮਜ਼ਾਕ ਬਣਾਇਆ ਗਿਆ।" ਉਨ੍ਹਾਂ ਕਿਹਾ ਕਿ ਖਹਿਰਾ ਨਾਲ ਕੋਈ ਮਤਲਬ ਨਹੀਂ। ਪੰਜਾਬ ਕਿਸੇ ਇੱਕ ਵਿਅਕਤੀ ਵਿਸ਼ੇਸ਼ ਦਾ ਨਹੀਂ। ਬਰਨਾਲਾ ਤੋਂ ਵਿਧਾਇਕ ਮੀਤ ਹੇਰ ਨੇ ਵੀ ਖਹਿਰਾ ਖਿਲਾਫ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਅਹੁਦੇ ਤੋਂ ਲਾਹੁਣ ਕਰਕੇ ਖਹਿਰਾ ਨੇ ਝੰਡਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਖਹਿਰਾ ਨੂੰ ਹਟਾਉਣ ਲਈ ਜੇਕਰ ਵਿਧਾਇਕਾਂ ਦੇ ਜਾਅਲੀ ਦਸਖ਼ਤ ਕੀਤੇ ਗਏ ਹਨ ਤਾਂ ਚਿੱਠੀ ਕਢਵਾ ਕੇ ਪਰਚਾ ਦਰਜ ਕਰਾਉਣ। ਮੀਤ ਹੇਰ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਨਸ਼ੇ ਦੀ ਮੁੱਦੇ 'ਤੇ ਮਾਫੀ ਮੰਗਣ ਬਾਰੇ ਖਹਿਰਾ ਤੇ ਸੰਧੂ ਨੂੰ ਪਤਾ ਸੀ। ਉਨ੍ਹਾਂ ਕਿਹਾ ਕਿ ਕਵਰ ਸੰਧੂ ਨੇ ਦਿੱਲੀ ਦੀ ਮੀਟਿੰਗ ‘ਚ ਕਿਹਾ ਸੀ ਕਿ ਉਨ੍ਹਾਂ ਨੂੰ ਵਿਰੋਧੀ ਧਿਰ ਦਾ ਲੀਡਰ ਲਾਓ, ਉਹ ਖਹਿਰਾ ਨੂੰ ਸੰਭਾਲ ਲੈਣਗੇ।

ਟਾਪ ਹੈਡਲਾਈਨ

Punjab News : ਬ੍ਰੇਕਅੱਪ ਤੋਂ ਬਾਅਦ Ex-Girlfriend ਨੇ ਰਚੀ ਵੱਡੀ ਸਾਜ਼ਿਸ਼! 5 ਲੱਖ ਦੀ ਸੁਪਾਰੀ ਦੇ ਕੇ ਪ੍ਰੇਮੀ ਨੂੰ ਚੁੱਕਣ ਭੇਜੇ ਬਦਮਾਸ਼
Punjab News : ਬ੍ਰੇਕਅੱਪ ਤੋਂ ਬਾਅਦ Ex-Girlfriend ਨੇ ਰਚੀ ਵੱਡੀ ਸਾਜ਼ਿਸ਼! 5 ਲੱਖ ਦੀ ਸੁਪਾਰੀ ਦੇ ਕੇ ਪ੍ਰੇਮੀ ਨੂੰ ਚੁੱਕਣ ਭੇਜੇ ਬਦਮਾਸ਼
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Hoshiarpur 'ਚ ਲੜਕੀ ਦੇ ਕ/ਤਲ ਮਾਮਲੇ 'ਚ ਵੱਡਾ ਮੋੜ , ਇਸ ਵਜ੍ਹਾ ਕਰਕੇ ਕੀਤਾ ਪਿਓ ਨੇ ਕਤਲ 
Hoshiarpur 'ਚ ਲੜਕੀ ਦੇ ਕ/ਤਲ ਮਾਮਲੇ 'ਚ ਵੱਡਾ ਮੋੜ , ਇਸ ਵਜ੍ਹਾ ਕਰਕੇ ਕੀਤਾ ਪਿਓ ਨੇ ਕਤਲ 
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਵੱਲੋਂ ਨਵੀਆਂ ਨਿਯੁਕਤੀਆਂ, ਵੇਖੋ ਲਿਸਟ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਵੱਲੋਂ ਨਵੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Milk Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ! ਦੁੱਧ 8 ਰੁਪਏ ਮਹਿੰਗਾ, ਜਾਣੋ ਹੁਣ ਕਿੰਨੇ ਰੁਪਏ ਮਿਲੇਗਾ ਇੱਕ ਲੀਟਰ
Milk Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ! ਦੁੱਧ 8 ਰੁਪਏ ਮਹਿੰਗਾ, ਜਾਣੋ ਹੁਣ ਕਿੰਨੇ ਰੁਪਏ ਮਿਲੇਗਾ ਇੱਕ ਲੀਟਰ
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Mohali NRI Fraud Case : NRI ਤੋਂ 50% ਹਿੱਸੇਦਾਰੀ ਦਾ ਝਾਂਸਾ ਦੇ ਕੇ ਲਏ 20 ਲੱਖ ਰੁਪਏ ,ਫਿਰ ਰੇਪ ਕੇਸ 'ਚ ਫਸਾਉਣ ਦੀ ਧਮਕੀ !
Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ
Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
Jalandhar 'ਚ ਖੜ੍ਹੇ ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ
Jalandhar 'ਚ ਖੜ੍ਹੇ ਟਰੱਕ ਨਾਲ ਟਕਰਾਇਆ ਸਵਾਰੀਆਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ
Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
Punjab News : ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
PNB Bank Scam : 94 ਲੱਖ ਰੁਪਏ ਸਨ ਖਾਤੇ 'ਚ, ਬਚੇ ਸਿਰਫ਼ 16 ਹਜ਼ਾਰ! PNB ਘੁਟਾਲੇ 'ਚ ਕਿਸਾਨ ਸਭ ਤੋਂ ਵੱਧ ਪਰੇਸ਼ਾਨ
Embed widget