ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਦੋਵੇਂ ਆਰਡੀਨੈਂਸਾਂ ਅਤੇ ਇੱਕ ਕਾਨੂੰਨੀ ਸੋਧ ਨੂੰ ਮਨਜ਼ੂਰੀ ਦਿੱਤੇ ਜਾਣ ਦਾ ਜ਼ੋਰਦਾਰ ਵਿਰੋਧ ਕੀਤਾ ਹੈ।ਆਪ ਨੇ ਮੋਦੀ ਸਰਕਾਰ ਨੂੰ ਕਿਸਾਨਾਂ ਅਤੇ ਖੇਤ-ਮਜ਼ਦੂਰਾਂ ਸਮੇਤ ਆੜ੍ਹਤੀਆ, ਟਰਾਂਸਪੋਰਟਰਾਂ, ਪੱਲੇਦਾਰਾਂ ਅਤੇ ਖੇਤੀ ਖੇਤਰ 'ਤੇ ਨਿਰਭਰ ਆਮ ਦੁਕਾਨਦਾਰਾਂ-ਵਪਾਰੀਆਂ-ਕਾਰੋਬਾਰੀਆਂ ਵਿਰੋਧੀ ਘਾਤਕ ਸਰਕਾਰ ਦੱਸਿਆ ਹੈ।

ਪੰਜਾਬ 'ਚ 56 ਨਵੇਂ ਕੋਰੋਨਾ ਕੇਸਾਂ ਨੇ ਵਧਾਇਆ ਫਿਕਰ, ਕੁੱਲ ਗਿਣਤੀ 2500 ਤੋਂ ਪਾਰ

ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇ ਇਹ ਫੈਸਲੇ ਕਿਸਾਨਾਂ ਦੀ ਗ਼ੁਲਾਮੀ ਅਤੇ ਖੇਤੀ ਖੇਤਰ ਦੀ ਮੁਕੰਮਲ ਬਰਬਾਦੀ ਵਾਲੇ ਕਦਮ ਸਾਬਤ ਹੋਣਗੇ। ਇਨ੍ਹਾਂ ਆਰਡੀਨੈਂਸਾਂ ਦੇ ਮਕਸਦ ਅਤੇ ਤਾਨਾਸ਼ਾਹੀ ਤਰੀਕੇ ਬਾਰੇ ਪਿਛਲੇ ਦਿਨਾਂ ਦੌਰਾਨ ਖੇਤੀ ਅਤੇ ਆਰਥਿਕ ਮਾਹਿਰਾਂ ਦੀਆਂ ਟਿੱਪਣੀਆਂ 'ਤੇ ਗ਼ੌਰ ਕੀਤੀ ਜਾਵੇ ਤਾਂ ਹਰ ਕੋਈ ਇਸ ਕਦਮ ਨੂੰ ਦੇਸ਼ ਦੇ ਸੰਘੀ ਢਾਂਚਾ ਵਿਰੋਧੀ, ਕਿਸਾਨਾਂ ਅਤੇ ਖੇਤੀਬਾੜੀ 'ਤੇ ਨਿਰਭਰ ਮਜ਼ਦੂਰਾਂ, ਦੁਕਾਨਦਾਰਾਂ ਅਤੇ ਆਮ ਕਾਰੋਬਾਰੀਆਂ-ਵਪਾਰੀਆਂ ਵਿਰੋਧੀ ਕਦਮ ਦੱਸ ਰਿਹਾ ਹੈ।

ਜਿਸ ਕਾਰਨ ਕਿਸਾਨ ਖ਼ਾਸਕਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਅਤੇ ਸੰਗਠਨਾਂ 'ਚ ਭਾਰੀ ਰੋਹ ਅਤੇ ਚਿੰਤਾ ਫੈਲ ਗਈ ਹੈ। ਜੇਕਰ ਮੋਦੀ ਸਰਕਾਰ ਦੀ ਇਸ ਤਾਨਾਸ਼ਾਹੀ ਨੂੰ ਰੋਕਿਆ ਨਾ ਗਿਆ ਤਾਂ ਪਹਿਲਾਂ ਹੀ ਬਰਬਾਦੀ ਦੀ ਕਿਸਾਨੀ ਹਮੇਸ਼ਾ ਲਈ ਦਮ ਤੋੜ ਜਾਵੇਗੀ। ਪੰਜਾਬ ਅਤੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਦੀ ਹੋਂਦ ਬਚਾਉਣ ਲਈ ਜ਼ਰੂਰੀ ਹੈ ਕਿ ਮੋਦੀ ਸਰਕਾਰ ਦੇ ਇਸ ਘਾਤਕ ਕਦਮ ਦਾ ਇੱਕਜੁੱਟ ਹੋ ਕੇ ਵਿਰੋਧ ਕੀਤਾ ਜਾਵੇ।

ਸਾਵਧਾਨ! ਮੌਸਮ ਵਿਭਾਗ ਦੀ ਚੇਤਾਵਨੀ, ਅੱਜ ਭਾਰੀ ਮੀਂਹ ਤੇ ਤੂਫਾਨ ਦਾ ਖ਼ਤਰਾ

ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਰਾਜਾਂ ਦੇ ਅਧਿਕਾਰ ਖੋਹਣ ਅਤੇ ਸੰਘੀ ਢਾਂਚੇ ਦਾ ਗਲ਼ਾ ਘੁੱਟਣ 'ਚ ਕਾਂਗਰਸ ਨੂੰ ਵੀ ਪਿੱਛੇ ਸੁੱਟ ਦਿੱਤਾ ਹੈ। ਮਾਨ ਨੇ 'ਦ ਫਾਰਮਿੰਗ ਪ੍ਰੋਡਿਊਸਰ ਟਰੇਡ ਐਂਡ ਕਾਮਰਸ' (ਪ੍ਰਮੋਸ਼ਨ ਐਂਡ ਫੈਸਿਲੀਟੇਸ਼ਨ) ਆਰਡੀਨੈਂਸ 2020 ਅਤੇ 'ਫਾਅਰਜ਼ (ਇੰਪਾਵਰਮੈਂਟ ਐਂਡ ਪ੍ਰੋਟੈਕਸ਼ਨ) ਐਗਰੀਮੈਂਟ ਆਨ ਪ੍ਰਾਈਸ ਐਂਸੋਰੈਂਸ਼ ਐਂਡ ਫਾਰਮ ਸਰਵਿਸ ਆਰਡੀਨੈਂਸ 2020 ਸਮੇਤ ਜਿਨਸਾਂ ਨਾਲ ਜੁੜੀਆਂ ਜ਼ਰੂਰੀ ਵਸਤਾਂ ਬਾਰੇ ਕਾਨੂੰਨ-1965 ਵਿਚ ਸੋਧ ਬਾਰੇ ਫ਼ੈਸਲਿਆਂ ਨੂੰ ਮੋਦੀ ਦਾ ਤਾਨਾਸ਼ਾਹੀ ਫ਼ੈਸਲਾ ਦੱਸਿਆ।

ਭਾਰਤ 'ਚ ਕੋਰੋਨਾ ਨੇ ਤੋੜਿਆ ਰਿਕਾਰਡ, ਇੱਕੋ ਦਿਨ 10,000 ਨਵੇਂ ਕੇਸ, 273 ਲੋਕਾਂ ਦੀ ਮੌਤ

'ਆਪ' ਆਗੂਆਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਅਸਤੀਫ਼ਾ ਮੰਗਦੇ ਹੋਏ ਐਲਾਨ ਕੀਤਾ ਕਿ ਜੇ ਇਨ੍ਹਾਂ ਦੇਸ਼ ਅਤੇ ਲੋਕ ਵਿਰੋਧੀ ਫ਼ੈਸਲਿਆਂ ਨੂੰ ਵਾਪਸ ਨਾ ਲਿਆ ਗਿਆ ਤਾਂ ਆਮ ਆਦਮੀ ਪਾਰਟੀ ਲੋਕਾਂ ਦੇ ਸਾਥ ਨਾਲ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਰੁੱਧ ਫ਼ੈਸਲਾਕੁਨ ਮੋਰਚਾ ਖੋਲ੍ਹੇਗੀ।

ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ