(Source: ECI/ABP News)
Punjab News: ਭਗਵੰਤ ਮਾਨ ਨੇ ਪੰਜਾਬ ਨੂੰ ਦਿੱਲੀ ਦੇ ਹੱਥ ਰੱਖਿਆ ਗਿਰਵੀ, ਇਤਿਹਾਸ ਕਦੇ ਵੀ ਨਹੀਂ ਕਰੇਗਾ ਮੁਆਫ, ਵਿਧਾਇਕ ਨੇ ਲਾਏ ਵੱਡੇ ਇਲਜਾਮ
ਵਿਧਾਇਕ ਪਰਗਟ ਸਿੰਘ ਨੇ ਸੋਸ਼ਲ ਮੀਡੀਆ ਉਤੇ ਲਿਖਿਆ, ਪੰਜਾਬ ਦੇ ਅਫਸਰਾਂ, ਡਿਪਟੀ ਕਮਿਸ਼ਨਰਾਂ, ਮੰਤਰੀਆਂ ਨੂੰ ਜਿਸ ਤਰੀਕੇ ਨਾਲ ਲਗਾਤਾਰ ਦਿੱਲੀ ਸੱਦ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸੂਬੇ ਦੀ ਪ੍ਰਭੂਸੱਤਾ ਨੂੰ ਹੋਰ ਕਮਜ਼ੋਰ ਕੀਤਾ ਜਾ ਰਿਹਾ ਹੈ।
![Punjab News: ਭਗਵੰਤ ਮਾਨ ਨੇ ਪੰਜਾਬ ਨੂੰ ਦਿੱਲੀ ਦੇ ਹੱਥ ਰੱਖਿਆ ਗਿਰਵੀ, ਇਤਿਹਾਸ ਕਦੇ ਵੀ ਨਹੀਂ ਕਰੇਗਾ ਮੁਆਫ, ਵਿਧਾਇਕ ਨੇ ਲਾਏ ਵੱਡੇ ਇਲਜਾਮ Bhagwant Mann pledged Punjab to Delhi history will never forgive says pargat singh Punjab News: ਭਗਵੰਤ ਮਾਨ ਨੇ ਪੰਜਾਬ ਨੂੰ ਦਿੱਲੀ ਦੇ ਹੱਥ ਰੱਖਿਆ ਗਿਰਵੀ, ਇਤਿਹਾਸ ਕਦੇ ਵੀ ਨਹੀਂ ਕਰੇਗਾ ਮੁਆਫ, ਵਿਧਾਇਕ ਨੇ ਲਾਏ ਵੱਡੇ ਇਲਜਾਮ](https://feeds.abplive.com/onecms/images/uploaded-images/2024/03/25/1dfb72f89f10d92c2094e13780aa7d941711330494377785_original.jpg?impolicy=abp_cdn&imwidth=1200&height=675)
Punjab News: ਪੰਜਾਬ ਦੇ ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਪਰਗਟ ਸਿੰਘ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਦਿੱਲੀ ਤੋਂ ਸਰਕਾਰ ਚਲਾਉਣ ਦੇ ਦੋਸ਼ ਲਾਏ ਹਨ। ਪਰਗਟ ਸਿੰਘ ਨੇ ਕਿਹਾ ਕਿ ਇਤਿਹਾਸ ਕਦੇ ਵੀ ਮੁਆਫ਼ ਨਹੀਂ ਕਰੇਗਾ।
ਵਿਧਾਇਕ ਪਰਗਟ ਸਿੰਘ ਨੇ ਸੋਸ਼ਲ ਮੀਡੀਆ ਉਤੇ ਲਿਖਿਆ, ਪੰਜਾਬ ਦੇ ਅਫਸਰਾਂ, ਡਿਪਟੀ ਕਮਿਸ਼ਨਰਾਂ, ਮੰਤਰੀਆਂ ਨੂੰ ਜਿਸ ਤਰੀਕੇ ਨਾਲ ਲਗਾਤਾਰ ਦਿੱਲੀ ਸੱਦ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸੂਬੇ ਦੀ ਪ੍ਰਭੂਸੱਤਾ ਨੂੰ ਹੋਰ ਕਮਜ਼ੋਰ ਕੀਤਾ ਜਾ ਰਿਹਾ ਹੈ। 'ਨੌਲੇਜ ਸ਼ੇਅਰਿੰਗ ਐਗਰੀਮੈਂਟ' ਦੇ ਨਾਮ 'ਤੇ ਬਤੌਰ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਪੰਜਾਬ ਨੂੰ ਦਿੱਲੀ ਦੇ ਹੱਥ ਗਿਰਵੀ ਰੱਖਿਆ ਹੈ, ਇਸ ਲਈ ਇਤਿਹਾਸ ਕਦੇ ਵੀ ਮੁਆਫ ਨਹੀਂ ਕਰੇਗਾ
ਪੰਜਾਬ ਦੇ ਅਫਸਰਾਂ, ਡਿਪਟੀ ਕਮਿਸ਼ਨਰਾਂ, ਮੰਤਰੀਆਂ ਨੂੰ ਜਿਸ ਤਰੀਕੇ ਨਾਲ ਲਗਾਤਾਰ ਦਿੱਲੀ ਸੱਦ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸੂਬੇ ਦੀ ਪ੍ਰਭੂਸੱਤਾ ਨੂੰ ਹੋਰ ਕਮਜ਼ੋਰ ਕੀਤਾ ਜਾ ਰਿਹਾ ਹੈ।
— Pargat Singh (@PargatSOfficial) November 3, 2024
'ਨੌਲੇਜ ਸ਼ੇਅਰਿੰਗ ਐਗਰੀਮੈਂਟ' ਦੇ ਨਾਮ 'ਤੇ ਬਤੌਰ ਮੁੱਖ ਮੰਤਰੀ @BhagwantMann ਨੇ ਜੋ ਪੰਜਾਬ ਨੂੰ ਦਿੱਲੀ ਦੇ…
ਹਾਲ ਹੀ ਵਿੱਚ ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ ਦੇ ਅਧਿਕਾਰੀ ਅਤੇ ਸੂਬੇ ਦੇ ਕਈ ਉੱਚ ਅਧਿਕਾਰੀ ਮੀਟਿੰਗ ਲਈ ਦਿੱਲੀ ਗਏ ਸਨ ਜਿਸ ਵਿੱਚ ਪੰਜਾਬ ਵਿੱਚ ਨਗਰ ਨਿਗਮਾਂ ਅਧੀਨ ਆਉਂਦੇ ਇਲਾਕਿਆਂ ਦੇ ਲੋਕਾਂ ਨੂੰ ਦਿੱਲੀ ਦੀ ਤਰਜ਼ ’ਤੇ ਸਹੂਲਤਾਂ ਦੇਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਬੈਠਕ 'ਚ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਇਹ ਸਾਰਾ ਯਤਨ 'ਨੌਲੇਜ ਸ਼ੇਅਰਿੰਗ ਐਗਰੀਮੈਂਟ' ਤਹਿਤ ਕੀਤਾ ਗਿਆ ਹੈ। ਇਸ ਦੌਰਾਨ ਅਧਿਕਾਰੀਆਂ ਨੂੰ ਦਿੱਲੀ ਵਿੱਚ ਚੱਲ ਰਹੇ ਸਿਸਟਮ ਬਾਰੇ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿੱਚ ਦਿੱਲੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਅਤੇ ਪਹਿਲੂਆਂ ਬਾਰੇ ਤਜ਼ਰਬੇ ਸਾਂਝੇ ਕੀਤੇ ਗਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)