ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਬਾਰੇ ਡੀਜੀਪੀ ਪੰਜਾਬ ਦੇ ਬਿਆਨ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਇਸ ਮੌਕੇ ਮਾਨ ਨੇ ਮਾਮਲੇ ਦੇ ਤਾਰ ਕੈਪਟਨ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਨਾਲ ਜੋੜਦਿਆਂ ਕਈ ਸਵਾਲ ਚੁੱਕੇ।
ਭਗਵੰਤ ਮਾਨ ਨੇ ਕਿਹਾ, ''ਮੈਂ ਪੁੱਛਣਾ ਚਾਹੁੰਦਾ ਹਾਂ ਕਿ ਅਰੂਸਾ ਆਲਮ ਕਿਸ ਹੈਸੀਅਤ 'ਚ ਪਿਛਲੇ ਕਈ ਸਾਲਾਂ ਤੋਂ ਮੁੱਖ ਮੰਤਰੀ ਨਿਵਾਸ 'ਤੇ ਰਹਿ ਰਹੇ ਹਨ। ਉਨ੍ਹਾਂ ਦੇ ਵੀਜ਼ੇ ਦਾ ਸਟੇਟਸ ਕੀ ਹੈ? ਜਦਕਿ ਅਰੂਸਾ ਆਲਮ ਬਾਰੇ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਉੱਡ ਰਹੀਆਂ ਹਨ ਕਿ ਉਹ ਪਾਕਿਸਤਾਨੀ ਏਜੰਸੀ ਆਈਐਸਆਈ ਦੀ ਏਜੰਟ ਹੈ।'' ਮਾਨ ਨੇ ਕਿਹਾ ਕਿ ਉਹ ਇਹ ਮਾਮਲਾ ਸੰਸਦ 'ਚ ਵੀ ਉਠਾ ਕੇ ਭਾਰਤ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨ ਲਈ ਪੁੱਛਣਗੇ।
ਵਿਧਾਨ ਸਭਾ ਇਜਲਾਸ ਦੌਰਾਨ ਸਦਨ ਦੀ ਕਾਰਵਾਈ ਦੇਖਣ ਪੁੱਜੇ ਭਗਵੰਤ ਮਾਨ ਨੇ ਬਾਹਰ ਆ ਕੇ ਮੀਡੀਆ ਦੇ ਰੂਬਰੂ ਹੁੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਤਵਾਦੀ ਹੋਣ ਦੇ ਦੋਸ਼ਾਂ 'ਚ ਘਿਰੇ ਮੰਤਰੀ ਭਾਰਤ ਭੂਸ਼ਨ ਆਸ਼ੂ ਤੇ ਡੀਜੀਪੀ ਦਿਨਕਰ ਗੁਪਤਾ ਨੂੰ ਬਚਾ ਰਹੇ ਹਨ। ਅਜਿਹੇ ਹਾਲਾਤ 'ਚ ਅਸੀਂ (ਆਮ ਆਦਮੀ ਪਾਰਟੀ) ਚੁੱਪ ਨਹੀਂ ਬੈਠੇਗੀ।
ਮਾਨ ਨੇ ਕਿਹਾ ਕਿ ''ਅਸੀਂ ਬੜੇ ਲੰਬੇ ਸਮੇਂ ਤੋਂ ਚੁੱਪ ਸੀ, ਕਿ ਇਹ ਇੱਕ ਨਿੱਜੀ ਮਾਮਲਾ ਹੈ ਪਰ ਉਹ ਡੀਜੀਪੀ ਜੋ ਅਰੂਸਾ ਆਲਮ ਦੇ ਪੈਰਾਂ 'ਚ ਬੈਠਦਾ ਹੈ, ਉਹ ਜਗਤ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਨੂੰ ਅੱਤਵਾਦ ਪੈਦਾ ਕਰਨ ਵਾਲਾ ਡੇਰਾ ਦੱਸ ਰਹੇ ਹਨ, ਜਦਕਿ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੇ ਸ੍ਰੀ ਕਰਤਾਰਪੁਰ ਸਾਹਿਬ ਨੂੰ ਵਿਸ਼ਵ ਸ਼ਾਂਤੀ ਦਾ ਪੁੰਜ ਕਰਾਰ ਦਿੱਤਾ ਹੈ। ਅਸੀਂ ਅਜਿਹਾ ਨਹੀਂ ਸੁਣ ਸਕਦੇ ਤੇ ਚੁੱਪ ਨਹੀਂ ਰਹਿ ਸਕਦੇ।''
ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਕੋਈ ਕਾਰਵਾਈ ਨਾ ਕੀਤੀ ਤੇ ਭਾਰਤ ਭੂਸ਼ਨ ਆਸ਼ੂ ਵਿਰੁੱਧ ਮਾਮਲੇ ਨਾ ਖੋਲੇ ਤਾਂ 2022 'ਚ 'ਆਪ' ਦੀ ਸਰਕਾਰ ਬਣਨ 'ਤੇ ਆਸ਼ੂ ਦੇ ਅੱਤਵਾਦੀ ਕੁਨੈਕਸ਼ਨ ਵਾਲੇ ਸਾਰੇ ਕੇਸ ਮੁੜ ਖੋਲ੍ਹਾਂਗੇ।
ਭਗਵੰਤ ਮਾਨ ਨੇ ਕੈਪਟਨ ਤੋਂ ਪੁੱਛਿਆ, ਮੁੱਖ ਮੰਤਰੀ ਨਿਵਾਸ 'ਤੇ ਅਰੂਸਾ ਕੀ ਕਰਦੀ?
ਏਬੀਪੀ ਸਾਂਝਾ
Updated at:
25 Feb 2020 06:17 PM (IST)
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਬਾਰੇ ਡੀਜੀਪੀ ਪੰਜਾਬ ਦੇ ਬਿਆਨ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਇਸ ਮੌਕੇ ਮਾਨ ਨੇ ਮਾਮਲੇ ਦੇ ਤਾਰ ਕੈਪਟਨ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਨਾਲ ਜੋੜਦਿਆਂ ਕਈ ਸਵਾਲ ਚੁੱਕੇ।
- - - - - - - - - Advertisement - - - - - - - - -