ਆਰਐਸਐਸ ਨਾਲ ਸੰਬੰਧਿਤ ਭਾਰਤੀ ਮਜ਼ਦੂਰ ਸੰਘ ਵੱਲੋਂ ਮੋਦੀ ਸਰਕਾਰ ਦੇ ਅਖੌਤੀ ਖੇਤੀ ਸੁਧਾਰ ਆਰਡੀਨੈਂਸਾਂ ਦਾ ਵਿਰੋਧ ਕਰਨਾ ਮਾਇਨੇ ਰੱਖਦਾ ਹੈ। ਭਗਵੰਤ ਮਾਨ ਨੇ ਕਿਹਾ, ‘ਇਹ ਆਰਡੀਨੈਂਸ ਲਿਆਂਦੇ ਜਾਣ ਦੇ ਸ਼ੁਰੂਆਤੀ ਦਿਨਾਂ ‘ਚ ਭਾਰਤੀ ਕਿਸਾਨ ਸੰਘ ਨੇ ਕੁੱਝ ਸ਼ੰਕੇ ਪ੍ਰਗਟ ਕੀਤੇ ਸਨ।ਹੁਣ ਸਪਸ਼ਟ ਰੂਪ ‘ਚ ਵਿਰੋਧ ਕਰਕੇ ਭਾਰਤੀ ਕਿਸਾਨ ਸੰਘ ਨੇ ਕਿਸਾਨ ਅਤੇ ਖੇਤੀਬਾੜੀ ਨਾਲ ਜੁੜੇ ਸਾਰੇ ਵਰਗਾਂ ਦੇ ਪੱਖ ‘ਚ ਸਟੈਂਡ ਲਿਆ ਹੈ।-
ਖੇਤੀ ਆਰਡੀਨੈਂਸ ਤੇ ਭਗਵੰਤ ਮਾਨ ਨੇ ਫਿਰ ਚੁੱਕੇ ਸਵਾਲ, ਕਿਹਾ ਕਦੋਂ ਜਾਗੂ ਬਾਦਲਾਂ ਦਾ ਜ਼ਮੀਰ
ਏਬੀਪੀ ਸਾਂਝਾ | 25 Jul 2020 04:15 PM (IST)
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਾਦਲ ਪਰਿਵਾਰ ਨੂੰ ਇੱਕ ਵਾਰ ਫਿਰ ਕਟਹਿਰੇ ‘ਚ ਖੜ੍ਹਾ ਕਰ ਦਿੱਤਾ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਾਦਲ ਪਰਿਵਾਰ ਨੂੰ ਇੱਕ ਵਾਰ ਫਿਰ ਕਟਹਿਰੇ ‘ਚ ਖੜ੍ਹਾ ਕਰ ਦਿੱਤਾ ਹੈ।ਰਾਸ਼ਟਰੀ ਸੈਵਮਸੇਵਕ ਸੰਘ (ਆਰਐਸਐਸ) ਦੇ ਕਿਸਾਨ ਵਿੰਗ ਭਾਰਤੀ ਕਿਸਾਨ ਸੰਘ ਵੱਲੋਂ ਖੇਤੀਬਾੜੀ ਬਾਰੇ ਆਰਡੀਨੈਂਸਾਂ ਦਾ ਖੁੱਲ ਕੇ ਵਿਰੋਧ ਕਰਨ ਉੱਤੇ ਪ੍ਰਤੀਕਰਮ ਦਿੰਦੇ ਹੋਏ ਮਾਨ ਨੇ ਕਿਹਾ "ਹੁਣ ਤਾਂ ਆਰਐਸਐਸ ਦੇ ਕਿਸਾਨ ਵਿੰਗ ਨੇ ਵੀ ਆਰਡੀਨੈਂਸਾਂ ਵਿਰੁੱਧ ਸਟੈਂਡ ਲੈ ਲਿਆ ਹੈ, ਬਾਦਲਾਂ ਦੀ ਜ਼ਮੀਰ ਕਦੋਂ ਜਾਗੇਗੀ?" ਭਗਵੰਤ ਮਾਨ ਨੇ ਕਿਹਾ ਕਿ ਮਾਨ ਨੇ ਕਿਹਾ ਕਿ ਵੱਡਾ ਸਵਾਲ ਇਹ ਹੈ ਕਿ ਪੰਜਾਬ ਅਤੇ ਕਿਸਾਨਾਂ ਦਾ ‘ਮਸੀਹਾ’ ਕਹਾਉਣ ਵਾਲਾ ਬਾਦਲ-ਪਰਿਵਾਰ ਇਸ ਮੁੱਦੇ ‘ਤੇ ਕੁਫ਼ਰ ਕਿਉਂ ਤੋਲ ਰਿਹਾ ਹੈ?’’ਕਿਸਾਨਾਂ-ਆੜ੍ਹਤੀਆਂ ਅਤੇ ਖੇਤੀਬਾੜੀ ‘ਤੇ ਨਿਰਭਰ ਬਹੁਗਿਣਤੀ ਲੋਕਾਂ ਦੀਆਂ ਵੋਟਾਂ ਨਾਲ ਜਿੱਤ ਕੇ ਬਠਿੰਡੇ ਤੋਂ ਦਿੱਲੀ ਪਹੁੰਚੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਹੱਕ ‘ਚ ਡਟਣ ਦੀ ਥਾਂ ਕਿਸਾਨਾਂ ਦੀ ਹਿੱਕ ‘ਤੇ ਹੀ ਵਜ਼ੀਰੀ ਵਾਲੀ ਕੁਰਸੀ ਡਾਹ ਲਈ ਹੈ। ਇਹ ਵੀ ਪੜ੍ਹੋ: ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ