ਪੜਚੋਲ ਕਰੋ
Advertisement
ਭਗਵੰਤ ਮਾਨ ਦੇ ਪ੍ਰਧਾਨ ਬਣਦਿਆਂ ਹੀ ਦਲਜੀਤ ਭਗਤਾ ਨੇ ਫੜਿਆ 'ਝਾੜੂ'
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਾਰਟੀ ਦੇ ਪੰਜਾਬ ਦਾ ਅਹੁਦਾ ਮੁੜ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਬਠਿੰਡਾ ਤੋਂ ਪ੍ਰਿੰਸੀਪਲ ਦਲਜੀਤ ਸਿੰਘ ਭਗਤਾ ਵੀ 'ਆਪ' ਵਿੱਚ ਸ਼ਾਮਲ ਹੋ ਗਏ ਹਨ।
ਦਿੱਲੀ ਦੇ ਉਪ ਮੁੱਖ ਮੰਤਰੀ ਤੇ 'ਆਪ' ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ਪਹੁੰਚ ਕੇ ਮਾਨ ਨੂੰ ਮੁੜ ਤੋਂ ਅਹੁਦਾ ਸੰਭਾਇਆ। ਮਾਨ ਨੇ ਕੇਜਰੀਵਾਲ ਦੀ ਮਜੀਠੀਆ ਤੋਂ ਮੁਆਫ਼ੀ ਮੰਗੇ ਜਾਣ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ ਪਰ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਨੇ ਮਾਨ ਦਾ ਅਸਤੀਫ਼ਾ ਰੱਦ ਕਰਕੇ ਹਾਈਕਮਾਂਡ ਨੂੰ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ। ਅਹੁਦਾ ਸੰਭਾਲਣ ਸਮੇਂ ਮਾਨ ਨੇ ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮੰਗੀ ਮੁਆਫ਼ੀ ਬਾਰੇ 'ਤੇ ਆਪਣੀ ਸਫ਼ਾਈ ਦਿੱਤੀ ਅਤੇ ਨਵੇਂ ਜੁੜੇ ਪ੍ਰਿੰਸੀਪਲ ਦਲਜੀਤ ਸਿੰਘ ਭਗਤਾ ਦੀ ਵੀ ਕਾਫੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਭਗਤਾ ਨੇ 14 ਡਿਗਰੀਆਂ ਕੀਤੀਆਂ ਹੋਈਆਂ ਹਨ ਤੇ ਅਕਾਲੀ ਨੇਤਾਵਾਂ ਦੀਆਂ ਵਧੀਕੀਆਂ ਦਾ ਸ਼ਿਕਾਰ ਹੁੰਦੇ ਆਏ ਹਨ।I heartedly thankful to AAP national leadership to appoint @BhagwantMann MP Sangrur as a @AAPPunjab president. I assured here to give the thumping victory under his leadership in the upcoming Lok Sabha elections. pic.twitter.com/R8i2NNk6y2
— Adv Harpal Singh Cheema (@HarpalCheemaMLA) January 30, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement