CM bhagwant mann: ਭਗਵੰਤ ਮਾਨ ਦੀ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਅਪੀਲ, ਦਿੱਲੀ ਅਤੇ ਪੰਜਾਬ ਵਾਂਗ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਦਿਓ ਵੋਟ
Punjab news: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਮੱਧ ਪ੍ਰਦੇਸ਼ ਦੇ ਚੁਰਹਟ 'ਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦਿੱਲੀ ਅਤੇ ਪੰਜਾਬ ਦੀ ਤਰ੍ਹਾਂ ਮੱਧ ਪ੍ਰਦੇਸ਼ 'ਚ ਵੀ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟ ਦਿਓ।
Punjab news: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਮੱਧ ਪ੍ਰਦੇਸ਼ ਦੇ ਚੁਰਹਟ 'ਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦਿੱਲੀ ਅਤੇ ਪੰਜਾਬ ਦੀ ਤਰ੍ਹਾਂ ਮੱਧ ਪ੍ਰਦੇਸ਼ 'ਚ ਵੀ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟ ਦਿਓ। ਚੋਣ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ਦੇ ਰੇਵਾ ਵਿਚ ਰੋਡ-ਸ਼ੋਅ ਵੀ ਕੀਤਾ, ਜਿਸ ਵਿਚ ਭਾਰੀ ਗਿਣਤੀ ਵਿਚ ਲੋਕਾਂ ਨੇ ਸਮੂਲਿਅਤ ਕੀਤੀ।
ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਸਰਕਾਰ ਸ਼ਹੀਦਾਂ ਦੇ ਕਫ਼ਣਾ ਦਾ ਪੈਸਾ ਖਾ ਗਈ। ਇਨ੍ਹਾਂ ਲੋਕਾਂ ਨੇ ਹਰ ਮਹਿਕਮੇ ਨੂੰ ਲੁੱਟਿਆ। ਹੁਣ ਉਨ੍ਹਾਂ ਦੇ ਜਾਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਹੁਣ ਭਾਜਪਾ ਵਾਲੇ ਅਛੇ ਦਿਨ ਨਹੀਂ ਸਗੋਂ ਕੇਜਰੀਵਾਲ ਦੇ ਸੱਚੇ ਦਿਨ ਆਉਣ ਵਾਲੇ ਹਨ।
ਭਾਸ਼ਣ ਦੌਰਾਨ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਨਰਿੰਦਰ ਮੋਦੀ ਸਿਰਫ ਬਿਆਨਬਾਜ਼ੀ ਕਰਦੇ ਹਨ ਅਤੇ ਦੇਸ਼ ਦੀ ਜਨਤਾ ਨਾਲ ਝੂਠ ਬੋਲਦੇ ਹਨ। ਮੈਨੂੰ ਤਾਂ ਸ਼ੱਕ ਵੀ ਹੈ ਕਿ ਸ਼ਾਇਦ ਉਹ ਚਾਹ ਬਣਾਉਣਾ ਵੀ ਨਹੀਂ ਜਾਣਦੇ।
ਇਹ ਵੀ ਪੜ੍ਹੋ: Road Accident: ਸ੍ਰੀ ਮੁਕਤਸਰ ਸਾਹਿਬ 'ਚ ਦਰਦਨਾਕ ਹਾਦਸਾ, ਬ੍ਰੇਕ ਫੇਲ ਹੋਣ ਨਾਲ ਪਲਟੀ ਕਾਰ , ਇੱਕ ਦੀ ਮੌਤ, ਕਈ ਜ਼ਖਮੀ
ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਵਾਂਗ ‘ਜੁਮਲਾ’ ਨਹੀਂ ਸਕਹਿੰਦੇ। ਅਸੀਂ ਜੋ ਗਾਰੰਟੀ ਦਿੰਦੇ ਹਾਂ, ਪੂਰਾ ਕਰਦੇ ਹਾਂ। ਅਸੀਂ ਦਿੱਲੀ ਅਤੇ ਪੰਜਾਬ ਵਿੱਚ ਕੰਮ ਕੀਤਾ ਹੈ। ਪੰਜਾਬ ਵਿੱਚ ਸਿਰਫ਼ ਡੇਢ ਸਾਲ ਵਿੱਚ ਸਾਡੀ ਸਰਕਾਰ ਨੇ 37,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 28,000 ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ।
ਪੰਜਾਬ ਵਿੱਚ ਸਾਡੀ ਸਰਕਾਰ ਨੇ ਆਮ ਪਰਿਵਾਰਾਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਹੈ। ਹੁਣ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਜੇਕਰ ਮੱਧ ਪ੍ਰਦੇਸ਼ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਬਿਜਲੀ ਮੁਫ਼ਤ ਦਿੱਤੀ ਜਾਵੇਗੀ।
ਅਸੀਂ ਪੰਜਾਬ ਦੇ ਲੋਕਾਂ ਦੇ ਬਿਹਤਰ ਇਲਾਜ ਲਈ ਡੇਢ ਸਾਲ ਵਿੱਚ 700 ਮੁਹੱਲਾ ਕਲੀਨਿਕ ਖੋਲ੍ਹੇ ਹਨ। ਇਨ੍ਹਾਂ ਵਿੱਚੋਂ ਹੁਣ ਤੱਕ ਕਰੀਬ 60 ਲੱਖ ਲੋਕ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਹਰ ਤਰ੍ਹਾਂ ਦੇ ਟੈਸਟ ਅਤੇ ਦਵਾਈਆਂ ਮੁਫ਼ਤ ਉਪਲਬਧ ਹਨ।
ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਪਿਛਲੇ ਡੇਢ ਸਾਲ ਵਿੱਚ ਅਸੀਂ 400 ਦੇ ਕਰੀਬ ਭ੍ਰਿਸ਼ਟ ਲੋਕਾਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਮਾਨ ਨੇ ਅਕਾਲੀ ਦਲ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦੇ ਮੰਤਰੀ ਬੇਹੱਦ ਭ੍ਰਿਸ਼ਟ ਸਨ। ਇਕ ਸਾਬਕਾ ਮੰਤਰੀ ਦੇ ਘਰ ਛਾਪੇਮਾਰੀ ਦੌਰਾਨ ਨੋਟ ਗਿਣਨ ਵਾਲੀ ਮਸ਼ੀਨ ਮਿਲੀ।
ਇਹ ਵੀ ਪੜ੍ਹੋ: Punjab Assembly Session: SYL ਮਸਲੇ ਦਾ ਹੱਲ ਕੱਢੇਗੀ ਸਰਕਾਰ ! ਮਾਨ ਸਰਕਾਰ ਨੇ ਸੱਦਿਆ ਦੋ ਦਿਨਾ ਵਿਧਾਨ ਸਭਾ ਸੈਸ਼ਨ