Punjab News: ਭਗਵੰਤ ਮਾਨ ਸਰਕਾਰ ਦੇ ਦਾਅਵੇ ਠੁੱਸ, ਪੰਜਾਬ ਖੇਡਾਂ 'ਚ 13ਵੇਂ ਸਥਾਨ ’ਤੇ ਲੁੜਕਿਆ: ਬਾਜਵਾ
ਬੇਸ਼ੱਕ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਸੂਬਾ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਹੇਠਾਂ ਜਾ ਰਿਹਾ ਹੈ। ਇਹ ਦਾਅਵਾ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ...
Punjab News: ਬੇਸ਼ੱਕ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਦਾਅਵੇ ਕਰ ਰਹੀ ਹੈ ਪਰ ਸੂਬਾ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਹੇਠਾਂ ਜਾ ਰਿਹਾ ਹੈ। ਇਹ ਦਾਅਵਾ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਪੰਜਾਬ ਹੁਣ ਤੱਕ 13ਵੇਂ ਸਥਾਨ ’ਤੇ ਹੈ, ਜਦਕਿ ਖੇਲੋ ਇੰਡੀਆ ਯੂਥ ਖੇਡਾਂ 2022 ਦੌਰਾਨ ਪੰਜਾਬ ਨੌਂਵੇਂ ਸਥਾਨ ’ਤੇ ਰਿਹਾ ਸੀ। ਦੂਜੇ ਪਾਸੇ ਹਰਿਆਣਾ ਇਸ ਵਾਰ ਦੂਜੇ ਸਥਾਨ ’ਤੇ ਪੁੱਜ ਚੁੱਕਿਆ ਹੈ।
The @AAPPunjab spent lavishly on Khedan Watan Punjab Dian last year. Yet in #KheloIndiaYouthGames2023, Punjab performed terribly. With the 5 golds, 4 silvers & 8 bronzes Punjab grabs the 13th position so far. Games are ending on 11 February. Our neighbour Haryana holds 2nd place.
— Partap Singh Bajwa (@Partap_Sbajwa) February 9, 2023
ਪ੍ਰਤਾਪ ਬਾਜਵਾ ਨੇ ਖੇਲੋ ਇੰਡੀਆ ਯੂਥ ਖੇਡਾਂ 2023 ਵਿੱਚ ਪੰਜਾਬ ਦੇ ਅਥਲੀਟਾਂ ਦੇ ਸਭ ਤੋਂ ਖ਼ਰਾਬ ਪ੍ਰਦਰਸ਼ਨ ਮਗਰੋਂ ਸੂਬਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਖੇਡ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਤੇ ਅਥਲੀਟਾਂ ਨੂੰ ਬਿਹਤਰ ਮਾਹੌਲ ਮੁਹੱਈਆ ਕਰਵਾਉਣ ਦੀ ਥਾਂ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਵੱਡੇ ਸਮਾਗਮ ’ਤੇ ਲਾਪ੍ਰਵਾਹੀ ਨਾਲ ਖ਼ਰਚਾ ਕਰ ਰਹੀ ਹੈ।
ਬਾਜਵਾ ਨੇ ਕਿਹਾ ਕਿ ਕੁਝ ਆਨਲਾਈਨ ਖੇਡ ਪੋਰਟਲਾਂ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ, ਪੰਜਾਬ ਹੁਣ ਤੱਕ 13ਵੇਂ ਸਥਾਨ ’ਤੇ ਹੈ, ਜਦਕਿ ਖੇਲੋ ਇੰਡੀਆ ਯੂਥ ਖੇਡਾਂ 2022 ਦੌਰਾਨ ਪੰਜਾਬ ਨੌਂਵੇਂ ਸਥਾਨ ’ਤੇ ਰਿਹਾ ਸੀ। ਦੂਜੇ ਪਾਸੇ ਹਰਿਆਣਾ ਇਸ ਵਾਰ ਦੂਜੇ ਸਥਾਨ ’ਤੇ ਪੁੱਜ ਚੁੱਕਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ