ਪੜਚੋਲ ਕਰੋ

ਭਗਵੰਤ ਮਾਨ ਦਾ ਸਵਾਲ; ਕੀ ਹੁਣ ਮਾਫ਼ੀਏ ਨਾਲ ਖੜਨਗੇ ਨਵਜੋਤ ਸਿੱਧੂ?  

ਮਾਨ ਨੇ ਕਿਹਾ ਕਾਂਗਰਸ ਨੂੰ ਲੋਕਾਂ ਨੇ ਬਹੁਤ ਵਾਰ ਮੌਕਾ ਦਿੱਤਾ ਹੈ ਪਰ ਇਹਨਾਂ ਦੇ ਰਾਜ ਵਿੱਚ ਪੰਜਾਬ ਕਰਜ਼ਈ ਅਤੇ ਗਰੀਬ ਲੋਕ ਹੋਰ ਗਰੀਬ ਹੋਏ ਹਨ ਪਰ ਇਹਨਾਂ ਦੇ ਆਪਣੇ ਆਗੂ ਅਮੀਰ ਹੁੰਦੇ ਗਏ

ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਦੇ ਮੁੱਖ ਮੰਤਰੀ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ (Bhagwant Maan) ਨੇ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ  (CM Charanjit Singh Channi) ਨੂੰ ਮੁੱਖ ਮੰਤਰੀ ਐਲਾਨ ਕੀਤੇ ਜਾਣ 'ਤੇ ਗਾਂਧੀ ਪਰਿਵਾਰ ਅਤੇ ਕਾਂਗਰਸ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੇ ਗ਼ਰੀਬ ਘਰ ਦਾ ਨਹੀਂ ਬਲਕਿ ਮਾਫ਼ੀਆ ਦਾ ਮੁੱਖ ਮੰਤਰੀ ਚਿਹਰਾ ਚੁਣ ਕੇ ਗਰੀਬਾਂ ਅਤੇ ਆਮ ਲੋਕਾਂ ਦਾ ਮਜ਼ਾਕ ਉਡਾਇਆ।

ਮਾਨ ਨੇ ਕਿਹਾ ਕਿ ਕਾਂਗਰਸ ਦੇ ਇਸ ਫ਼ੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਪਹਿਲਾਂ ਵਾਂਗ ਹੀ ਪੰਜਾਬ ਨੂੰ ਲੁੱਟਣਾ ਅਤੇ ਕੁੱਟਣਾ ਚਾਹੁੰਦੀ ਹੈ। ਇਸ ਕਰ ਕੇ ਉਹਨਾਂ ਨੇ ਮੁੜ ਇਕ ਅਜਿਹੇ ਵਿਅਕਤੀ ਨੂੰ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਐਲਾਨ ਕਰ ਦਿੱਤਾ ਜਿਸਦੇ ਅਕਸ 'ਤੇ ਇਕ ਨਹੀਂ ਅਨੇਕਾਂ ਦਾਗ਼ ਹਨ। ਉਹਨਾਂ ਕਿਹਾ ਕਿ ਮਾਫੀਆ ਕਾਂਗਰਸ ਦੀ ਪਸੰਦ ਹੋ ਸਕਦਾ ਪਰ ਪੰਜਾਬ ਦੇ ਲੋਕਾਂ ਦੀ ਨਹੀਂ।    

ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਤਾ ਨਹੀਂ ਕਿਸ ਮੂੰਹ ਨਾਲ ਚੰਨੀ ਨੂੰ ਗਰੀਬ ਮੁੱਖ ਮੰਤਰੀ ਕਹਿ ਰਹੀ ਹੈ। ਜਿਸਦੇ ਰਿਸ਼ਤੇਦਾਰਾਂ ਦੇ ਘਰੋਂ ਹਾਲ ਹੀ 'ਚ ਈ.ਡੀ. ਰੇਡਾਂ ਦੌਰਾਨ ਮਾਫ਼ੀਆ ਅਤੇ ਟਰਾਂਸਫਰ-ਪੋਸਟਿੰਗ ਦੇ ਭ੍ਰਿਸ਼ਟਾਚਾਰ ਨਾਲ ਜੁੜੇ ਨੋਟਾਂ ਦੀਆਂ ਢੇਰੀਆਂ ਮਿਲੀਆਂ ਹਨ, ਜਿਸਦੇ ਪੁੱਤ ਭਾਣਜੇ ਕਰੋੜਾਂ ਦੀਆਂ ਲਗਜ਼ਰੀ ਕਾਰਾਂ ਵਿੱਚ ਘੁੰਮਦੇ ਹਨ। 

ਮਾਨ ਨੇ ਕਿਹਾ ਕਾਂਗਰਸ ਨੂੰ ਲੋਕਾਂ ਨੇ ਬਹੁਤ ਵਾਰ ਮੌਕਾ ਦਿੱਤਾ ਹੈ ਪਰ ਇਹਨਾਂ ਦੇ ਰਾਜ ਵਿੱਚ ਪੰਜਾਬ ਕਰਜ਼ਈ ਅਤੇ ਗਰੀਬ ਲੋਕ ਹੋਰ ਗਰੀਬ ਹੋਏ ਹਨ ਪਰ ਇਹਨਾਂ ਦੇ ਆਪਣੇ ਆਗੂ ਅਮੀਰ ਹੁੰਦੇ ਗਏ, ਕਿਉਂਕਿ ਕਾਂਗਰਸ ਨੇ ਗਰੀਬਾਂ ਅਤੇ ਦਲਿਤਾਂ ਦੀਆ ਵੋਟਾਂ ਲਈ ਉਹਨਾਂ ਦਾ ਰਾਜਨੀਤਿਕ ਲਾਭ ਤਾਂ ਉਠਾਇਆ, ਪਰ ਉਹਨਾਂ ਦੇ ਵਿਕਾਸ ਲਈ ਕਦੇ ਕੋਈ ਕਦਮ ਨਹੀਂ ਚੱਕਿਆ।

ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਰਾਹੁਲ ਗਾਂਧੀ ਨੇ ਸਾਬਿਤ ਕਰ ਦਿੱਤਾ ਕਿ ਮਾਫ਼ੀਆ ਕੈਪਟਨ ਜਾਂ ਚੰਨੀ ਦੀ ਅਗਵਾਈ ਵਿੱਚ ਨਹੀਂ ਸਗੋਂ ਗਾਂਧੀ ਪਰਿਵਾਰ ਦੀ ਅਗਵਾਈ ਵਿੱਚ ਚਲ ਰਿਹਾ ਹੈ। ਇਸੇ ਲਈ ਉਹਨਾਂ ਨੇ ਗਾਂਧੀ ਪਰਿਵਾਰ ਦੇ ਕਮਾਊ ਪੁੱਤ ਨੂੰ ਫਿਰ ਅੱਗੇ ਲਾ ਦਿੱਤਾ।

ਪਰ ਪੰਜਾਬ ਦੇ ਲੋਕ ਜਾਣਦੇ ਹਨ ਕਿ ਜਿੰਨ੍ਹਾਂ ਨੂੰ ਕਾਂਗਰਸ ਹੀਰੇ ਕਹਿ ਰਹੀ ਹੈ, ਇਹ ਪੰਜਾਬ ਲਈ ਅਤੇ ਪੰਜਾਬ ਦੇ ਲੋਕਾਂ ਲਈ ਜ਼ੀਰੋ ਹਨ। ਉਹਨਾਂ ਅੱਗੇ ਕਿਹਾ ਕਿ ਕਾਂਗਰਸ ਕਦੇ ਗਰੀਬਾਂ ਨਾਲ ਨਹੀਂ ਖੜੀ ਅਤੇ ਨਾਂ ਹੀ ਰਾਹੁਲ ਗਾਂਧੀ ਜਾਂ ਕਿਸੇ ਹੋਰ ਕਾਂਗਰਸੀ ਆਗੂ ਨੇ ਗਰੀਬਾਂ ਦੀ ਲੜਾਈ ਲੜੀ ਹੈ। ਕਾਂਗਰਸ ਅਤੇ ਕਾਂਗਰਸੀਆਂ ਦੀ ਲੜਾਈ ਹਮੇਸ਼ਾ ਬਸ ਕੁਰਸੀ ਲਈ ਹੀ ਰਹੀ ਹੈ। 

ਰਾਹੁਲ ਗਾਂਧੀ ਨੇ ਸਹੀ ਕਿਹਾ ਕਿ ਰਾਜਨੀਤੀ ਹੁਣ ਆਸਾਨ ਨਹੀਂ ਕਿਉਂਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਗਰੂਕ ਹੋ ਗਏ ਹਨ ਅਤੇ ਮਾਫ਼ੀਆ ਨੂੰ ਸਰਪ੍ਰਸਤੀ ਦੇਣ ਵਾਲਿਆਂ ਨੂੰ ਪੰਜਾਬ ਦੀ ਮੁੜ ਵਾਗਡੋਰ ਨਾ ਦੇਣ ਦਾ ਪੱਕਾ ਮਨ ਬਣਾ ਚੁੱਕੇ ਹਨ। ਉਹਨਾਂ ਕਿਹਾ ਕਿ ਪਿਛਲੇ 75 ਸਾਲਾਂ ਤੋਂ ਕਾਂਗਰਸੀਆਂ ਅਤੇ ਦੂਜੀਆਂ ਰਵਾਇਤੀ ਪਾਰਟੀਆਂ ਨੇ ਪੰਜਾਬ  ਨੂੰ ਵਾਰੀ ਬੰਨ੍ਹ ਕੇ ਲੁੱਟਿਆ ਹੈ।  

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਚਰਨਜੀਤ ਚੰਨੀ ਦੇ ਮੂੰਹੋਂ ਰੇਤ ਮਾਫ਼ੀਆ ਬਾਰੇ ਕੁੱਝ ਵੀ ਸੁਣਨਾ ਹਾਸੋਹੀਣਾ ਲਗਦਾ ਹੈ, ਕਿਉਂਕਿ ਚੰਨੀ ਦੇ ਆਪਣੇ ਦਾਮਨ 'ਤੇ ਭ੍ਰਿਸ਼ਟਾਚਾਰ ਅਤੇ ਰੇਤ ਮਾਫ਼ੀਆ ਤੋਂ ਲੈ ਕੇ ਚਰਿਤਰਹੀਣ ਹੋਣ ਤੱਕ ਦੇ ਦਾਗ਼ ਹਨ, ਜਿਸਦੀ ਪੁਸ਼ਟੀ ਚੰਨੀ ਦੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੀਤੀ ਹੈ। ਚੰਨੀ ਦੇ ਮੁੱਖ ਮੰਤਰੀ ਰਹਿੰਦਿਆਂ ਨਸ਼ਾ ਜਿਉਂ ਦਾ ਤਿਉਂ ਦਾ ਵਿਕਿਆ, ਬਿਕਰਮ ਮਜੀਠੀਆ ਆਜ਼ਾਦ ਘੁੰਮ ਰਿਹਾ ਹੈ, ਟ੍ਰਾੰਸਪੋਰਟ ਮਾਫ਼ੀਆ 'ਤੇ ਕਾਰਵਾਈ ਫੋਟੋ ਸ਼ੂਟ ਸਟੰਟ ਬਣ ਕੇ ਰਹਿ ਗਈ ਅਤੇ ਰੇਤ ਮਾਫ਼ੀਆ ਵਿਚ ਚਰਨਜੀਤ ਚੰਨੀ ਦਾ ਆਪਣਾ ਨਾਮ ਬੋਲਦਾ ਹੈ। 

ਭਗਵੰਤ ਮਾਨ ਨੇ ਕਿਹਾ' "ਚੰਨੀ ਕਹਿੰਦੇ ਹਨ ਕਿ ਉਹ 3 ਮਹੀਨਿਆਂ ਦੇ ਮੁੱਖ ਮੰਤਰੀ ਸੀ ਅਤੇ ਉਸਦੀ ਕਾਰਗੁਜ਼ਾਰੀ 'ਤੇ ਵੋਟਾਂ ਮਿਲਣਗੀਆਂ। ਚੰਨੀ ਯਾਦ ਰੱਖਣ ਕਿ ਉਹ ਕਾਂਗਰਸ ਦੀ 59 ਮਹੀਨਿਆਂ ਦੀ ਸਰਕਾਰ ਦੇ ਮੁੱਖ ਮੰਤਰੀ ਸੀ ਅਤੇ ਕੈਪਟਨ ਦੀ ਕੈਬਿਨਟ 'ਚ ਇਹ ਸਾਰੇ ਕਾਂਗਰਸੀ ਆਗੂ ਮੰਤਰੀ ਸਨ। ਅਲੀ ਬਾਬਾ ਬਦਲ ਕੇ ਚੋਰਾਂ ਨੂੰ ਨਵੇਂ ਵਿਭਾਗ ਦੇ ਕੇ ਕਾਂਗਰਸ ਸਰਕਾਰ ਜਵਾਬਦੇਹੀ ਤੋਂ ਭੱਜ ਨਹੀਂ ਸਕਦੀ।

ਭਗਵੰਤ ਮਾਨ ਨੇ ਨਾਲ ਈ ਕਿਹਾ ਕਿ ਚੰਨੀ ਨੇ 111 ਦਿਨਾਂ ਦੀ ਸਰਕਾਰ 'ਚ ਕਰੋੜਾਂ ਅਰਬਾਂ ਰੁਪਏ ਲੁੱਟ ਲਏ ਹਨ, ਪ੍ਰੰਤੂ ਅੰਨ੍ਹੇ ਵਾਹ ਕੀਤੇ ਐਲਾਨਾਂ 'ਚੋਂ ਇੱਕ 'ਤੇ ਵੀ ਅਮਲ ਨਹੀਂ ਕੀਤਾ ਜਿਸ ਕਾਰਨ ਚੰਨੀ ਦਾ ਸੱਥਾਂ 'ਚ ਖੋਖਲੇ ਐਲਾਨ ਕਰਨ ਵਾਲੇ ਐਲਾਨਜੀਤ ਸਿੰਘ ਵੱਜੋਂ ਮਜ਼ਾਕ ਉੱਡ ਰਿਹਾ ਹੈ।   

ਭਗਵੰਤ ਮਾਨ ਨੇ ਚੰਨੀ ਦੇ ਆਪਣੇ ਅਤੇ ਆਪਣੀ ਪਤਨੀ ਦੇ ਨਾਮ 'ਤੇ ਕੋਈ ਜਾਇਦਾਦ ਨਾ ਰੱਖਣ ਦੇ ਬਿਆਨ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਸਾਰਾ ਕੁੱਝ ਆਪਣੇ ਪੁੱਤ, ਭਤੀਜੇ ਅਤੇ ਭਾਣਜਿਆਂ ਨੂੰ ਦੇ ਕੇ ਕਿਸ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਚੰਨੀ। ਉਹਨਾਂ ਡਰਾਮਿਆਂ ਦੇ ਮਾਮਲੇ 'ਚ ਚੰਨੀ ਦੀ ਤੁਲਨਾ ਮੋਦੀ ਨਾਲ ਕੀਤੀ ਅਤੇ ਕਿਹਾ ਕਿ ਪੰਜਾਬ ਦੀ ਲੋਕ ਹਰ ਡਰਾਮੇ ਨੂੰ ਪਿੱਛਲੇ 4 ਮਹੀਨਿਆਂ ਵਿੱਚ ਦੇਖ ਚੁੱਕੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin

https://apps.apple.com/in/app/abp-live-news/id81111490

ਟਾਪ ਹੈਡਲਾਈਨ

ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Abohar ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਤੁਰੰਤ ਕਰਵਾਇਆ ਖਾਲੀ 
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget