ਪੜਚੋਲ ਕਰੋ
Advertisement
ਸੀਐੱਮ ਮਾਨ ਦੇ ਯਤਨਾਂ ਨੂੰ ਪਿਆ ਬੂਰ , ਮਲੇਸ਼ੀਆ ‘ਚ ਫਸੀ ਸੰਗਰੂਰ ਦੀ ਲੜਕੀ ਜਲਦ ਆਵੇਗੀ ਵਾਪਸ
Sangrur News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਮਲੇਸ਼ੀਆ ਵਿੱਚ ਫਸੀ ਸੰਗਰੂਰ ਦੀ ਇਕ ਲੜਕੀ ਜਲਦੀ ਹੀ ਘਰ ਵਾਪਸ ਆ ਜਾਵੇਗੀ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ
Sangrur News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਮਲੇਸ਼ੀਆ ਵਿੱਚ ਫਸੀ ਸੰਗਰੂਰ ਦੀ ਇਕ ਲੜਕੀ ਜਲਦੀ ਹੀ ਘਰ ਵਾਪਸ ਆ ਜਾਵੇਗੀ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਅੜਕਵਾਸ ਦੀ ਲੜਕੀ ਪਿਛਲੇ ਲੰਮੇ ਸਮੇਂ ਤੋਂ ਮਲੇਸ਼ੀਆ ਵਿੱਚ ਸੀ।
ਉਨ੍ਹਾਂ ਦੱਸਿਆ ਕਿ ਲੜਕੀ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਦੀ ਭਾਲ ਵਿੱਚ ਮਲੇਸ਼ੀਆ ਗਈ ਸੀ ਪਰ ਕਿਸੇ ਟਰੈਵਲ ਏਜੰਟ ਦੇ ਧੋਖੇ ਕਾਰਨ ਉਹ ਉੱਥੇ ਹੀ ਫਸ ਗਈ ਸੀ, ਜਿਸ ਤੋਂ ਬਾਅਦ ਉਸ ਦਾ ਪਰਿਵਾਰ ਦੱਖਣ ਏਸ਼ੀਆਈ ਮੁਲਕ ਤੋਂ ਉਸ ਦੀ ਵਾਪਸੀ ਲਈ ਇੱਧਰ-ਉੱਧਰ ਭੱਜ-ਨੱਠ ਕਰ ਰਿਹਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਭਾਰਤ ਸਰਕਾਰ ਕੋਲ ਇਸ ਮੁੱਦੇ ਨੂੰ ਉਠਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਭਾਰਤ ਸਰਕਾਰ ਨੇ ਇਹ ਮੁੱਦਾ ਮਲੇਸ਼ੀਆ ਦੀ ਸਰਕਾਰ ਕੋਲ ਚੁੱਕਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਵੱਲੋਂ ਕੀਤੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ ਕਿਉਂਕਿ ਲੜਕੀ ਨੇ ਭਾਰਤੀ ਦੂਤਾਵਾਸ ਨਾਲ ਸੰਪਰਕ ਕਾਇਮ ਕਰ ਲਿਆ ਹੈ। ਭਗਵੰਤ ਮਾਨ ਨੇ ਦੱਸਿਆ ਕਿ ਮਲੇਸ਼ੀਆ 'ਚ ਫਸੀ ਇਸ ਲੜਕੀ ਦੀ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਰਸਮੀ ਕਾਰਵਾਈਆਂ ਅਤੇ ਬਾਕੀ ਕਾਗਜ਼ੀ ਕਾਰਵਾਈ ਤੋਂ ਬਾਅਦ ਗੁਰਵਿੰਦਰ ਕੌਰ ਨਾਂ ਦੀ ਇਸ ਲੜਕੀ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੂਜੇ ਮੁਲਕਾਂ ਵਿੱਚ ਮੁਸ਼ਕਲਾਂ ਵਿੱਚ ਫਸੀਆਂ ਬੱਚੀਆਂ ਦੀ ਮੁਲਕ ਵਾਪਸੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਅਤੇ ਇਸ ਦੇ ਲੋਕਾਂ ਨੂੰ ਹਰ ਤਰ੍ਹਾਂ ਦੇ ਸੰਕਟ ਵਿੱਚੋਂ ਕੱਢਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਅੰਮ੍ਰਿਤਸਰ-ਫਿਰੋਜ਼ਪੁਰ 'ਚ 24.5 ਕਰੋੜ ਦੀ ਹੈਰੋਇਨ ਬਰਾਮਦ, ਬੀਐਸਐਫ਼ ਤੇ ਪੁਲਿਸ ਨੇ ਕੀਤਾ ਸਾਂਝਾ ਆਪ੍ਰੇਸ਼ਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਪੰਜਾਬ
ਪੰਜਾਬ
Advertisement