ਪੜਚੋਲ ਕਰੋ
Advertisement
ਚੋਣਾਂ ਦਾ ਬਿਗੁਲ ਵੱਜਣ ਮਗਰੋਂ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, 'ਆਪ' ਮੁੱਖ ਮੰਤਰੀ ਦੇ ਚਿਹਰੇ ਨਾਲ ਲੜੇਗੀ ਚੋਣ
ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਸਪਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਜਲਦ ਕੀਤਾ ਜਾਏਗਾ।
ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਸਪਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਜਲਦ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸਿੱਖ ਚਿਹਰੇ ਦਾ ਹੀ ਐਲਾਨ ਹੋਵੇਗਾ। ਮਾਨ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਚੋਣ ਲੜਨ ਵਾਲੀ ਆਮ ਆਦਮੀ ਪਾਰਟੀ ਇਕਲੌਤੀ ਪਾਰਟੀ ਹੋਵੇਗੀ।
ਇਸ ਦੇ ਨਾਲ ਹੀ ਭਗਵੰਤ ਮਾਨ ਨੇ ਖੁਦ ਵੀ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੈਂ ਚੋਣ ਲੜਾਂਗਾ, ਸੀਟ ਹਾਈਕਮਾਨ ਤੈਅ ਕਰੇਗੀ। ਆਉਣ ਵਾਲੀ ਲਿਸਟ 'ਚ ਮੇਰਾ ਨਾਂ ਵੀ ਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ 104 ਉਮੀਦਵਾਰਾਂ ਦਾ ਐਲਾਨ ਹੋ ਚੁੱਕਾ ਹੈ। ਭਗਵੰਤ ਮਾਨ ਨੇ ਕਿਸਾਨਾਂ ਨਾਲ ਗਠਜੋੜ ਦੀਆਂ ਖ਼ਬਰਾਂ ਨਕਾਰੀਆਂ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਨਾਲ ਸੀਟ ਸ਼ੇਅਰਿੰਗ ਬਾਰੇ ਕੋਈ ਚਰਚਾ ਨਹੀਂ ਹੋਈ।
ਭਗਵੰਤ ਮਾਨ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਗਾਈਡਲਾਈਨਸ ਦਾ ਸਵਾਗਤ ਕਰਦੇ ਹਾਂ ਤੇ ਚੋਣ ਕਮਿਸ਼ਨ ਦੀ ਗਾਈਡਲਾਈਨ ਮੁਤਾਬਕ ਹੀ ਪ੍ਰਚਾਰ ਕਰਾਂਗੇ। ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਪ੍ਰਚਾਰ ਦੇ ਅਸੀਂ ਮਾਹਰ ਹਾਂ। ਸੋਸ਼ਲ ਮੀਡੀਆ ਜ਼ਰੀਏ ਪ੍ਰਚਾਰ ਦੇ ਵੀ ਅਸੀਂ ਮਾਹਰ ਹਾਂ। ਉਨ੍ਹਾਂ ਕਿਹਾ ਕਿ ਰਾਮਪੁਰਾ ਫੂਲ ਤੇ ਭਦੌੜ ਦੀ ਰੈਲੀ ਰੱਦ ਕਰ ਦਿੱਤੀ ਹੈ। ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ 'ਤੇ ਤੰਨਜ਼ ਕੱਸਦਿਆਂ ਕਿਹਾ ਕਿ ਬਾਕੀ ਪਾਰਟੀਆਂ ਰੈਲੀਆਂ 'ਤੇ ਜ਼ਿਆਦਾ ਜ਼ੋਰ ਲਾਉਂਦੀਆਂ ਹਨ। ਵਿਰੋਧੀਆਂ ਨੂੰ ਰੈਲੀਆਂ ਬਿਨਾਂ ਪ੍ਰਚਾਰ 'ਚ ਔਖ ਹੋਵੇਗੀ।
ਦੱਸ ਦਈਏ ਕਿ ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਚੋਣ ਰੈਲੀਆਂ 'ਤੇ ਪਾਬੰਦੀ ਲਾਈ ਹੈ। ਪੰਜਾਬ 'ਚ 14 ਫਰਵਰੀ ਨੂੰ ਵੋਟਿੰਗ ਹੋਏਗੀ ਤੇ 10 ਮਾਰਚ ਨੂੰ ਨਤੀਜੇ ਆਉਣਗੇ।

ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ ਮੌਕੇ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਦੇ ਸਿੱਖ ਬਣਨ ਦਾ ਸੱਦਾ , ਦੇਸ਼-ਵਿਦੇਸ਼ 'ਚ ਸਮਗਾਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement