ਪੜਚੋਲ ਕਰੋ

ਕੈਪਟਨ ਨੂੰ ਘੇਰਨ ਲਈ ਭਗਵੰਤ ਮਾਨ ਨੇ ਬਨਿਆ ਮੁੜ ਟਾਇਮ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਨਿੱਜੀ ਬਿਜਲੀ ਮਾਫ਼ੀਆ ਨਾਲ ਮਿਲ ਕੇ ਪੰਜਾਬ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਦੀ ਕੀਤੀ ਜਾ ਰਹੀ ਲੁੱਟ ਵਿਰੁੱਧ ਆਮ ਆਦਮੀ ਪਾਰਟੀ ਹੁਣ ਸ਼ੁੱਕਰਵਾਰ 10 ਜਨਵਰੀ 2020 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਾਜਧਾਨੀ ਚੰਡੀਗੜ੍ਹ ਸਥਿਤ ਕੋਠੀ ਦਾ ਘਿਰਾਓ ਕਰੇਗੀ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਨਿੱਜੀ ਬਿਜਲੀ ਮਾਫ਼ੀਆ ਨਾਲ ਮਿਲ ਕੇ ਪੰਜਾਬ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਦੀ ਕੀਤੀ ਜਾ ਰਹੀ ਲੁੱਟ ਵਿਰੁੱਧ ਆਮ ਆਦਮੀ ਪਾਰਟੀ ਹੁਣ ਸ਼ੁੱਕਰਵਾਰ 10 ਜਨਵਰੀ 2020 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਾਜਧਾਨੀ ਚੰਡੀਗੜ੍ਹ ਸਥਿਤ ਕੋਠੀ ਦਾ ਘਿਰਾਓ ਕਰੇਗੀ। ਜ਼ਿਕਰਯੋਗ ਹੈ ਕਿ 'ਆਪ' ਵੱਲੋਂ ਮੁੱਖ ਮੰਤਰੀ ਦੀ ਕੋਠੀ ਘੇਰਨ ਦਾ ਪ੍ਰੋਗਰਾਮ ਪਹਿਲਾਂ 7 ਜਨਵਰੀ ਨੂੰ ਸੀ ਅਤੇ ਖ਼ਰਾਬ ਮੌਸਮ ਕਾਰਨ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਸੀ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਨੌਤੀ ਭਰਿਆ ਸਵਾਲ ਕੀਤਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਕਾਰਨ ਸਪਸ਼ਟ ਕਰਨ ਕਿ ਪੰਜਾਬ 'ਚ ਘਰੇਲੂ ਬਿਜਲੀ 9 ਰੁਪਏ ਤੋਂ ਲੈ ਕੇ 12 ਰੁਪਏ ਤੱਕ ਕਿਉਂ ਮਿਲ ਰਹੀ ਹੈ? ਜਦਕਿ ਪੰਜਾਬ ਖ਼ੁਦ ਵੀ ਬਿਜਲੀ ਪੈਦਾ ਕਰਦਾ ਹੈ।ਦੂਜੇ ਇੱਕ ਵੀ ਯੂਨਿਟ ਦਾ ਖ਼ੁਦ ਉਤਪਾਦਨ ਨਾ ਕਰਨ ਵਾਲੀ ਦਿੱਲੀ ਦੀ ਕੇਜਰੀਵਾਲ ਸਰਕਾਰ ਦਿੱਲੀ ਵਾਸੀਆਂ ਨੂੰ ਸਭ ਤੋਂ ਸਸਤੀ ਬਿਜਲੀ ਉਪਲਬਧ ਕਰ ਰਹੀ ਹੈ। ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਮਹਿੰਗੀ ਬਿਜਲੀ ਲਈ ਅਕਾਲੀ-ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ 'ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਿਰਫ਼ ਬਾਦਲ ਹੀ ਨਹੀਂ ਸਗੋਂ ਤੁਸੀਂ (ਕੈਪਟਨ-ਜਾਖੜ ਅਤੇ ਪੂਰੀ ਕਾਂਗਰਸ ਸਰਕਾਰ) ਹੁਣ ਬਾਦਲਾਂ ਨਾਲੋਂ ਵੀ ਵੱਧ ਗੁਨਾਹਗਾਰ ਹੈ, ਜੋ ਆਪਣੇ ਮੈਨੀਫੈਸਟੋ ਅਨੁਸਾਰ ਪਾਵਰਕਾਮ ਦਾ ਪਿਛਲੇ ਸਾਲਾਂ ਦਾ ਆਡਿਟ ਅਤੇ ਪੀਪੀਏਜ਼ ਰੱਦ ਕਰਨ ਦੀ ਥਾਂ ਬਾਦਲਾਂ ਦੀ ਤਰਜ਼ 'ਤੇ ਬਿਜਲੀ ਮਾਫ਼ੀਆ ਦੀ ਲੁੱਟ 'ਚ ਭਾਈਵਾਲ ਬਣ ਗਏ। ਇਸਦੇ ਨਾਲ ਹੀ ਭਗਵੰਤ ਮਾਨ ਨੇ ਦੇਸ਼ ਭਰ ਦੀਆਂ ਵੱਖ-ਵੱਖ ਟਰੇਡ ਯੂਨੀਅਨਾਂ ਅਤੇ ਕਿਸਾਨ ਸੰਗਠਨਾਂ ਵੱਲੋਂ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਅਤੇ ਕਿਰਤੀ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੀ ਹਿਮਾਇਤ ਕੀਤੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget